*ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ*

0
8

ਚੰਡੀਗੜ੍ਹ 03,ਸਤੰਬਰ (ਸਾਰਾ ਯਹਾਂ ਬਿਊਰੋ ਰਿਪੋਰਟ): ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 400 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਿਸ਼ੇਸ਼ ਇਜਲਾਸ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿੱਤਾ ਗਿਆ। ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਸਦਨ ਦਾ ਸਮਾਂ ਵਧਾਉਣ ਦੀ ਮੰਗ ਕੀਤੀ ਪਰ ਨਹੀਂ ਮੰਨੀ ਗਈ। ਸ਼੍ਰੋਮਣੀ ਅਕਾਲੀ ਦਲ ਨੇ ਸਦਨ ਨੂੰ ਮੁਲਤਵੀ ਕਰਨ ਦੇ ਪ੍ਰਸਤਾਵ ‘ਤੇ ਵੋਟ ਦੀ ਮੰਗ ਕੀਤੀ। ਇਸ ਦੇ ਵਿਰੋਧ ‘ਚ ਕਈ ਕਾਂਗਰਸੀ ਵਿਧਾਇਕਾਂ ਨੇ ਅਕਾਲੀ ਲੀਡਰ ਬਿਕਰਮ ਮਜੀਠੀਆ ਨੂੰ ਬੈਠਣ ਲਈ ਕਿਹਾ। ਇਸ ਤੋਂ ਬਾਅਦ ਸਪੀਕਰ ਨੇ ਸਦਨ ਨੂੰ ਅਣਮਿੱਥੇ ਸਮੇਂ ਲਈ ਮੁਲਤਵੀ ਕਰਨ ਦਾ ਮਤਾ ਪਾਸ ਕਰ ਦਿੱਤਾ।

ਦੱਸ ਦਈਏ ਕਿ ਪੰਜਾਬ ਵਿਧਾਨ ਸਭਾ ਦਾ ਇੱਕ ਰੋਜ਼ਾ ਵਿਸ਼ੇਸ਼ ਇਜਲਾਸ ਬੁਲਾਇਆ ਗਿਆ ਹੈ। ਇਜਲਾਸ ਦੀ ਸ਼ੁਰੂਆਤ ਵਿੱਚ ਵਿੱਛੜੀਆਂ ਰੂਹਾਂ ਨੂੰ ਸ਼ਰਧਾਜਲੀ ਦਿੱਤੀ ਗਈ। ਇਸ ਮੌਕੇ ਕਿਸਾਨ ਅੰਦੋਲਨ ਦੇ ਸ਼ਹੀਦਾਂ ਨੂੰ ਵੀ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ।

ਇਜਲਾਸ ਦੀ ਸ਼ੁਰੂਆਤ ਵਿੱਚ ਸਪੀਕਰ ਰਾਣਾ ਕੇਪੀ ਸਿੰਘ ਨੇ ਸ਼ਰਧਾਂਜਲੀਆਂ ਦੇਣ ਵਾਲਿਆਂ ਦੀ ਸੂਚੀ ਪੜ੍ਹੀ। ਸਦਨ ਵੱਲੋਂ ਸਾਬਕਾ ਕੇਂਦਰੀ ਮੰਤਰੀ ਆਰਐਲ ਭਾਟੀਆ, ਸਾਬਕਾ ਮੰਤਰੀ ਗੁਰਨਾਮ ਸਿੰਘ ਅਬੁਲ ਖੁਰਾਣਾ, ਗੁਲਜ਼ਾਰ ਸਿੰਘ, ਸੁਰਜੀਤ ਕੌਰ ਕਾਲਕਟ, ਇੰਦਰਜੀਤ ਸਿੰਘ ਜ਼ੀਰਾ, ਜਗਦੀਸ਼ ਸਿੰਘ ਸਾਹਨੀ, ਸੁਖਦਰਸ਼ਨ ਸਿੰਘ ਮਰਾੜ, ਜੁਗਰਾਜ ਸਿੰਘ ਗਿੱਲ, ਸ਼ਹੀਦ ਸਿਪਾਹੀ ਪ੍ਰਭਜੀਤ ਸਿੰਘ, ਕਾਲਾ ਸਿੰਘ, ਗੁਰਦੇਵ ਸਿੰਘ, ਰਣਜੀਤ ਸਿੰਘ, ਸੁਲੱਖਣ ਸਿੰਘ, ਮਿਲਖਾ ਸਿੰਘ, ਮਾਨ ਕੌਰ, ਨਿਰਮਲ ਮਿਲਖਾ ਸਿੰਘ, ਕ੍ਰਿਕਟਰ ਯਸ਼ਪਾਲ ਸ਼ਰਮਾ ਨੂੰ ਸ਼ਰਧਾਂਜਲੀ ਭੇਟ ਕੀਤੀ।

ਇਸ ਤੋਂ ਇਲਾਵਾ ਖ਼ੁਦਕੁਸ਼ੀਆਂ ਕਰ ਗਏ ਕਿਸਾਨ ਤੇ ਖੇਤ ਮਜ਼ਦੂਰ, ਵਾਈਐਸ ਰੱਤੜਾ, ਮੁਹੰਮਦ ਇਜ਼ਹਾਰ ਆਲਮ, ਕ੍ਰਿੱਡ ਦੇ ਬਾਨੀ ਰਸ਼ਪਾਲ ਮਲਹੋਤਰਾ, ਮਰਹੂਮ ਜਥੇਦਾਰ ਜਗਦੇਵ ਸਿੰਘ ਦੀ ਪਤਨੀ ਮਹਿੰਦਰ ਕੌਰ ਤੇ ਐੱਸਜੀਪੀਸੀ ਦੇ ਸਾਬਕਾ ਮੈਂਬਰ ਕੁਲਦੀਪ ਸਿੰਘ ਢੋਸ ਸ਼ਾਮਲ ਹੈ। ਇਸ ਮੌਕੇ ਸਦਨ ਵਿੱਚ ਅਕਾਲੀ ਦਲ ਦੇ ਮੈਂਬਰ ਸ਼ਾਮਲ ਨਹੀਂ ਰਹੇ।

ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਦੇਣ ਮਗਰੋਂ ਸਦਨ ਦੀ ਕਾਰਵਾਈ 11 ਵਜੇ ਤੱਕ ਟਾਲ ਦਿੱਤੀ ਗਈ ਸੀ। ਇਸ ਦੌਰਾਨ ਅਕਾਲੀ ਦਲ ਤੇ ਆਮ ਆਦਮੀ ਪਾਰਟੀ ਨੇ ਇਜਲਾਸ ਦਾ ਸਮਾਂ ਵਧਾਉਣ ਦੀ ਮੰਗ ਕੀਤੀ। ਇਸ ਮਗਰੋਂ 11 ਵਜੇ ਕਾਰਵਾਈ ਸ਼ੁਰੂ ਹੋਈ। ਇਸ ਦੌਰਾਨ ਸਾਬਕਾ ਚੀਫ਼ ਜਸਟਿਸ ਜੇਐਸ ਖੈਹਰ ਤੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਤੋਂ ਇਲਾਵਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੰਬੋਧਨ ਕੀਤਾ।

LEAVE A REPLY

Please enter your comment!
Please enter your name here