
ਬੁਢਲਾਡਾ 21 ਨਵੰਬਰ (ਸਾਰਾ ਯਹਾ /ਅਮਨ ਮਹਿਤਾ): ਸ਼੍ਰੀ ਗੁਰੂ ਨਾਨਕ ਦੇਵ ਜੀ ਦਾ ਅਵਤਾਰ ਗੁਰਪੁਰਬ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਨਵੀਨ ਵਿਖੇ ਸਮੂਹ ਸਾਧ ਸੰਗਤ ਦੇ ਸਹਿਯੋਗ ਨਾਲ 28, 29 ਅਤੇ 30 ਨਵੰਬਰ ਨੂੰ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ। ਗੁਰਪੁਰਬ ਨੂੰ ਸਮਰਪਿਤ ਪ੍ਰਭਾਤ ਫੇਰੀ ਗੁਰਦੁਆਰਾ ਸਾਹਿਬ ਤੋਂ ਚੱਲ ਕੇ ਸਿਨੇਮਾ ਰੋਡ ਭੁਪਿੰਦਰ ਵਾਲੀਆ ਦੇ ਘਰ ਅਤੇ ਰੇਲਵੇ ਸਟੇਸ਼ਨ ਦੇ ਨਜ਼ਦੀਕ ਪੱਤਰਕਾਰ ਦਵਿੰਦਰ ਸਿੰਘ ਕੋਹਲੀ ਦੇ ਗ੍ਰਹਿ ਵਿਖੇ ਪਹੁੰਚੀ। ਜਿੱਥੇ ਭਾਈ ਰਾਮ ਸਿੰਘ, ਮਿੱਠੂ ਸਿੰਘ, ਅਵਤਾਰ ਸਿੰਘ, ਸੁਰਜੀਤ ਸਿੰਘ ਅਤੇ ਜਰਨੈਲ ਸਿੰਘ ਨੇ ਗੁਰਬਾਣੀ ਕੀਰਤਨ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਪ੍ਰੀਤਪਾਲ ਸਿੰਘ, ਜਸਵੰਤ ਸਿੰਘ, ਕੁਲਦੀਪ ਸਿੰਘ ਪਰਮਜੀਤ ਸਿੰਘ, ਪ੍ਰੀਤਇੰਦਰ ਸਿੰਘ ਕੋਹਲੀ, ਬਲਬੀਰ ਸਿੰਘ, ਕੁਲਦੀਪ ਸਿੰਘ, ਗੁਰਚਰਨ ਸਿੰਘ, ਅਮਨ ਮਹਿਤਾ, ਅਮਨ ਆਹੂਜਾ, ਅਮਿਤ ਜਿੰਦਲ, ਦੀਵਾਨ ਸਿੰਘ, ਸੰਤੋਖ ਸਿੰਘ, ਹਰਮਨਜੋਤ ਸਿੰਘ, ਮਨਮੀਤ ਸਿੰਘ, ਗਗਨਦੀਪ ਸਿੰਘ, ਵਿੱਕੀ ਕੋਹਲੀ, ਹਰਜੀਤ ਕੋਰ, ਬਲਜੀਤ ਕੋਰ, ਦੀਪੀ ਕੋਰ ਆਦਿ ਨੇ ਗੁਰਬਾਣੀ ਕੀਰਤਨ ਦਾ ਅਨੰਦ ਮਾਣਿਆ।
