ਮਾਨਸਾ, 26 ਨਵੰਬਰ:-(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ) ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ ਨੂੰ ਸ਼ਰਧਾ ਪੂਰਵਕ ਮਨਾਇਆ ਗਿਆ । ਬਾਬਾ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿੱਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਵਿੱਚ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੁੰਦਰ ਪਾਲਕੀ ਚ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪ੍ਰਕਾਸ਼ ਕਰਨ ਉਪਰੰਤ ਸ਼ਹਿਰ ਦੇ ਮੁੱਖ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਅਤੇ ਜੈਕਾਰਿਆਂ ਦੀ ਗੂੰਜ ਚ ਨਗਰ ਕੀਰਤਨ ਦਾ ਸ਼ੁੱਭ ਆਰੰਭ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸ਼੍ਰੀ ਸਿੰਘ ਸਭਾ ਤੋਂ ਆਰੰਭ ਹੋਇਆ ਅਤੇ ਗੁਰਦੁਆਰਾ ਚੌਂਕ ਤੋਂ ਸ਼ਹਿਰ ਦੇ ਮੁੱਖ ਰਸਤਿਆਂ ਤੋਂ ਹੁੰਦੇ ਹੋਏ ਬੱਸ ਸਟੈਂਡ ਰੋਡ ਅਤੇ ਤਿੰਨ ਕੋਨੀ ਪਹੁੰਚੇ। ਸ਼ਹਿਰ ਵਿੱਚ ਵੱਖ ਵੱਖ ਥਾਵਾਂ ਤੇ ਗੁਰੂ ਜੀ ਦੇ ਸਵਾਗਤੀ ਗੇਟ ਅਤੇ ਨਗਰ ਕੀਰਤਨ ਦੇ ਸਵਾਗਤ ਚ ਵੱਖ ਵੱਖ ਤਰ•ਾਂ ਦੇ ਲੰਗਰ ਲਗਾਏ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਨੂੰ ਸ਼ਹਿਰ ਵਿਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਨੂੰ ਲੈ ਕੇ ਟ੍ਰੈਫਿਕ ਪੁਲਸ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ ਸਨ। ਇਸ ਮੌਕੇ ਤੇ ਡੀਐਸਪੀ ਮਾਨਸਾ ਨੇ ਕਿਹਾ ਕਿ ਨਗਰ ਕੀਰਤਨ ਵਿੱਚ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੂੰ ਧਿਆਨ ਵਿੱਚ ਰਖਦਿਆਂ ਟ੍ਰੇਫਿਕ ਨੂੰ ਕੰਟਰੋਲ ਵਿੱਚ ਰੱਖਿਆ ਗਿਆ। ਹਲਕਾ ਵਿਧਾਇਕ ਡਾ ਵਿਜੈ ਸਿੰਗਲਾ ਨੇ ਇਸ ਪਵਿੱਤਰ ਦਿਹਾੜੇ ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ ਅਤੇ ਕਿਹਾ ਕਿ ਮੈਂ ਪ੍ਰਮਾਤਮਾਂ ਅੱਗੇ ਇਹ ਅਰਦਾਸ ਕਰਦਾ ਹਾਂ ਕਿ ਸਮੂਚੀ ਕੌਮ ਨੂੰ ਤੰਦਰੁਸਤੀਆਂ ਬਖ਼ਸ਼ੇ ਅਤੇ ਇਸੇ ਤਰ•ਾਂ ਹਰ ਤਿਉਹਾਰ ਹਿੰਦੂ ਮੁਸਲਿਮ ਸਿੱਖ ਈਸਾਈ ਭਾਈਚਾਰਕ ਸਾਂਝ ਨਾਲ ਮਨਾਉਂਦੇ ਰਹੀਏ। ਰਾਗੀ ਸਿੰਘਾਂ ਵੱਲੋਂ ਕੀਰਤਨ ਰਾਹੀਂ ਇਲਾਹੀ ਗੁਰਬਾਣੀ ਦਾ ਗੁਨਗਾਣ ਕੀਤਾ ਗਿਆ ਅਤੇ ਸੰਗਤਾਂ ਨੂੰ ਨਿਹਾਲ ਕੀਤਾ। ਮੁਸਲਿਮ ਫਰੰਟ ਦੇ ਯੂਥ ਵਿੰਗ ਸਟੇਟ ਜਨਰਲ ਸੈਕਟਰੀ ਸ਼ਿੰਗਾਰਾ ਖ਼ਾਨ ਨੇ ਕਿਹਾ ਕਿ ਅੱਜ ਮੇਰੇ ਮੁਸਲਿਮ ਭਾਈਚਾਰੇ ਵੱਲੋਂ ਸਭ ਦੇ ਸਾਂਝੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੇ ਸਵਾਗਤ ਕਰਦੇ ਹਾਂ। ਅੰਤ ਵਿੱਚ ਗੁਰਦੁਆਰਾ ਸਿੰਘ ਸਭਾ ਦੇ ਪ੍ਰਧਾਨ ਰਘਵੀਰ ਸਿੰਘ ਨੇ ਸਮੂਚੀ ਕੌਮ ਦਾ ਧੰਨਵਾਦ ਕੀਤਾ। ਬਲਵੀਰ ਸਿੰਘ ਔਲਖ, ਬੀਰਬਲ ਸਿੰਘ, ਬਲਜੀਤ ਸੇਠੀ, ਜਸਵੀਰ ਸਿੰਘ ਖਾਲਸਾ, ਜਸਪਾਲ ਸਿੰਘ ਜੱਸਾ, ਉਜਾਗਰ ਸਿੰਘ, ਗੁਰਪ੍ਰੀਤ ਸਿੰਘ ਭੁੱਚਰ ਚੇਅਰਮੈਨ ਮਾਰਕਿਟ ਕਮੇਟੀ, ਹੈੱਡ ਗ੍ਰੰਥੀ ਟੇਕ ਸਿੰਘ, ਗ੍ਰੰਥੀ ਭਾਈ ਮੇਹਰ ਸਿੰਘ ਆਦਿ ਹਾਜਰ ਸਨ।