*ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਬੁਢਲਾਡਾ ਚ ਸਜਾਇਆ ਗਿਆ ਅਲੌਕਿਕ ਨਗਰ ਕੀਰਤਨ*

0
52

ਬੁਢਲਾਡਾ 25 ਨਵੰਬਰ(ਸਾਰਾ ਯਹਾਂ/ਮੇਹਤਾ ਅਮਨ) ਪਹਿਲੀ ਪਾਤਸ਼ਾਹੀ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554ਵਾਂ ਪ੍ਰਕਾਸ਼ ਪੁਰਬ 27 ਨਵੰਬਰ ਨੂੰ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਬਾਬਾ ਨਾਨਕ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸ਼ਹਿਰ ਵਿਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰਿਆਂ ਦੀ ਅਗਵਾਈ ਚ ਅੱਜ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ। ਸੁੰਦਰ ਪਾਲਕੀ ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਪ੍ਰਕਾਸ਼ ਕਰਨ ਉਪਰੰਤ ਗੁਰਦੁਆਰਾ ਸਾਹਿਬ ਤੋਂ ਅਰਦਾਸ ਕਰਕੇ ਅਤੇ ਜੈਕਾਰਿਆਂ ਦੀ ਗੂੰਜ ਚ ਨਗਰ ਕੀਰਤਨ ਦਾ ਸ਼ੁੱਭ ਆਰੰਭ ਕੀਤਾ ਗਿਆ। ਨਗਰ ਕੀਰਤਨ ਗੁਰਦੁਆਰਾ ਸ੍ਰੀ ਸਿੰਘ ਸਭਾ ਤੋਂ ਆਰੰਭ ਹੋਇਆ ਅਤੇ ਰੇਲਵੇ ਰੋਡ, ਗਾਂਧੀ ਬਾਜਾਰ, ਅਨਾਜ ਮੰਡੀ, ਭੀਖੀ ਰੋਡ, ਬੱਸ ਸਟੈਂਡ ਰੋਡ, ਕੈਪਟਨ ਕੇ.ਕੇ. ਗੌੜ ਚੌਂਕ, ਕੁਲਾਣਾ ਚੌਂਕ ਆਦਿ ਵਿਖੇ ਨਗਰ ਕੀਰਤਨ ਦੇ ਸਵਾਗਤ ਚ ਸਵਾਗਤੀ ਗੇਟ ਲਗਾਏ ਗਏ ਅਤੇ ਸੰਗਤਾਂ ਵੱਲੋਂ ਜਗ੍ਹਾ—ਜਗ੍ਹਾਂ ਤੇ ਲੰਗਰ ਵੀ ਲਗਾਏ ਗਏ। ਸ੍ਰੀ ਗੁਰੂ ਨਾਨਕ ਦੇਵ ਜੀ ਦੇ 554ਵੇਂ ਪ੍ਰਕਾਸ਼ ਪੁਰਬ ਸਬੰਧੀ ਨੂੰ ਸ਼ਹਿਰ ਵਿਚ ਸਜਾਏ ਗਏ ਵਿਸ਼ਾਲ ਨਗਰ ਕੀਰਤਨ ਨੂੰ ਲੈ ਕੇ ਟ੍ਰੈਫਿਕ ਪੁਲਸ ਵੱਲੋਂ ਪੁਖਤਾ ਇੰਤਜਾਮ ਕੀਤੇ ਗਏ। ਡੀ.ਐਸ.ਪੀ. ਮਨਜੀਤ ਸਿੰਘ ਨੇ ਕਿਹਾ ਕਿ ਨਗਰ ਕੀਰਤਨ ਵਿਚ ਵੱਡੀ ਗਿਣਤੀ ਵਿਚ ਪਹੁੰਚੀਆਂ ਸੰਗਤਾਂ ਨੂੰ ਧਿਆਨ ਵਿੱਚ ਰਖਦਿਆਂ ਟ੍ਰੇਫਿਕ ਨੂੰ ਕੰਟਰੋਲ ਵਿੱਚ ਰੱਖਿਆ ਗਿਆ। ਇਸ ਮੌਕੇ ਤੇ ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ, ਸਾਬਕਾ ਵਿਧਾਇਕ ਮੰਗਤ ਰਾਏ ਬਾਂਸਲ ਨੇ ਇਸ ਪਵਿੱਤਰ ਦਿਹਾੜੇ ਤੇ ਸੰਗਤਾਂ ਨੂੰ ਵਧਾਈਆਂ ਦਿੱਤੀਆਂ। ਇਸ ਮੌਕੇ ਤੇ ਰਾਗੀ ਸਿੰਘਾਂ ਵੱਲੋਂ ਕੀਰਤਨ ਰਾਹੀਂ ਇਲਾਹੀ ਗੁਰਬਾਣੀ ਦਾ ਗੁਨਗਾਣ ਕੀਤਾ ਗਿਆ। ਇਸ ਮੌਕੇ ਤੇ ਐਸ.ਐਚ.ਓ. ਸਿਟੀ ਭੁਪਿੰਦਰਜੀਤ ਸਿੰਘ, ਹਰਭਜਨ ਸਿੰਘ ਬਜਾਜ, ਆਗਿਆਪਾਲ ਸਿੰਘ, ਇੰਦਰਜੀਤ ਸਿੰਘ ਟੋਨੀ, ਜਰਨੈਲ ਸਿੰਘ, ਕੁਲਵੰਤ ਸਿੰਘ, ਗਿਆਨ ਸਿੰਘ ਗਿੱਲ, ਗੁਰਮੀਤ ਮੀਤੀ, ਸੁਰਜੀਤ ਸਿੰਘ ਟੀਟਾ, ਗੁਰਚਰਨ ਸਿੰਘ, ਦਵਿੰਦਰ ਸਿੰਘ ਨਾਗਪਾਲ, ਗੁਰਮੀਤ ਸਿੰਘ ਜਜ, ਭਲਵਿੰਦਰ ਬਾਲੀਆ, ਆੜਤੀਆ ਐਸੋਸੀਏਸ਼ਨ ਦੇ ਪ੍ਰਧਾਨ ਰਜਿੰਦਰ ਸਿੰਘ ਸੋਨੂੰ, ਏਕਮਨੂਰ ਸਿੰਘ ਗੁਲਿਆਣੀ ਆਦਿ ਵੱਡੀ ਗਿਣਤੀ ਚ ਸਿੱਖ ਸੰਗਤਾਂ ਹਾਜਰ ਸਨ। 

NO COMMENTS