10 ,ਜੂਨ (ਸਾਰਾ ਯਹਾਂ/ਬਿਊਰੋ ਨਿਊਜ਼): : ਸ੍ਰੀ ਮੁਕਤਸਰ ਸਾਹਿਬ ਪੁਲਿਸ ਨੂੰ ਵੱਡੀ ਕਾਮਯਾਬੀ ਮਿਲੀ ਹੈ। ਗੈਂਗਸਟਰ ਲਾਰੈਂਸ ਬਿਸ਼ਨੋਈ ਅਤੇ ਗੋਲਡੀ ਬਰਾੜ ਦੇ ਸਾਥੀ ਖਤਰਨਾਕ ਗੈਂਗਸਟਰ ਰਾਜਨ ਜਾਟ ਨੂੰ 3 ਨਜਾਇਜ਼ ਹਥਿਆਰਾਂ ਸਮੇਤ ਗ੍ਰਿਫਤਾਰ ਕੀਤਾ ਗਿਆ ਹੈ। IG ਫਰੀਦਕੋਟ ਰੇਂਜ ਨੇ ਮੁਕਤਸਰ ਦੇ ਐੱਸਐੱਸਪੀ ਦਫਤਰ ਵਿੱਚ ਪ੍ਰੈਸ ਕਾਨਫਰੰਸ ਕਰਕੇ ਜਾਣਕਾਰੀ ਦਿੱਤੀ ਹੈ ਅਤੇ ਗੈਂਗਸਟਰ ਰਾਜਨ ਜਾਟ ਤੋਂ ਹੋਰ ਕਈ ਵੱਡੇ ਖੁਲਾਸੇ ਹੋਣ ਦੀ ਸੰਭਾਵਨਾ ਜਤਾਈ ਹੈ।