ਮਾਨਸਾ 25 ਜੁਲਾਈ(ਸਾਰਾ ਯਹਾਂ/ਮੁੱਖ ਸੰਪਾਦਕ)
ਸ੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦੀਆਂ ਤਿਆਰੀਆਂ ਸਬੰਧੀ ਸ਼੍ਰੀ ਸਨਾਤਨ ਧਰਮ ਸਭਾ ਮਾਨਸਾ ਦੀ ਕਾਰਜਕਾਰਨੀ ਕਮੇਟੀ ਦੀ ਮੀਟਿੰਗ ਸ਼੍ਰੀ ਲਕਸ਼ਮੀ ਨਰਾਇਣ ਮੰਦਰ ਵਿਖੇ ਸਭਾ ਦੇ ਪ੍ਰਧਾਨ ਵਿਨੋਦ ਭੰਮਾ ਦੀ ਅਗਵਾਈ ਹੇਠ ਕੀਤੀ ਗਈ।ਇਹ ਜਾਣਕਾਰੀ ਦਿੰਦਿਆਂ ਸਭਾ ਦੇ ਜੁਆਇੰਟ ਸਕੱਤਰ ਬਿੰਦਰਪਾਲ ਗਰਗ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਪਵਿੱਤਰ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਣਾਉਣ ਸੰਬੰਧੀ ਮੈਂਬਰਾਂ ਤੋਂ ਸੁਝਾਅ ਲਏ ਗਏ ਅਤੇ ਪ੍ਰੋਗਰਾਮਾਂ ਸਬੰਧੀ ਮੈਂਬਰਾਂ ਦੀਆਂ ਡਿਊਟੀਆਂ ਲਗਾਈਆਂ ਗਈਆਂ।ਇਸ ਮੌਕੇ ਬੋਲਦਿਆਂ ਪ੍ਰਧਾਨ ਵਿਨੋਦ ਭੰਮਾਂ ਨੇ ਦੱਸਿਆ ਕਿ ਸ਼੍ਰੀ ਸਨਾਤਨ ਧਰਮ ਸਭਾ ਵੱਲੋਂ ਸ਼੍ਰੀ ਕ੍ਰਿਸ਼ਨ ਜਨਮ ਅਸ਼ਟਮੀ ਦਾ ਤਿਉਹਾਰ ਪੂਰੇ ਉਤਸ਼ਾਹ ਨਾਲ 26 ਅਗਸਤ ਨੂੰ ਲਕਸ਼ਮੀ ਨਰਾਇਣ ਮੰਦਰ ਵਿਖੇ ਮਨਾਇਆ ਜਾਵੇਗਾ। ਉਨ੍ਹਾਂ ਪਿਛਲੇ ਕਈ ਮਹੀਨਿਆਂ ਤੋਂ ਬੀਮਾਰ ਚੱਲ ਰਹੇ ਸਭਾ ਦੇ ਜਨਰਲ ਸਕੱਤਰ ਸੁਨੀਲ ਗੁਪਤਾ ਦੀ ਸਿਹਤਯਾਬੀ ਲਈ ਅਰਦਾਸ ਕਰਦਿਆਂ ਸਭਾ ਦੇ ਕੰਮਾਂ ਨੂੰ ਚਲਾਉਣ ਲਈ ਕਾਰਜਕਾਰੀ ਜਰਨਲ ਸਕੱਤਰ ਬਣਾਉਣ ਦਾ ਮਤਾ ਪੇਸ਼ ਕੀਤਾ। ਜਿਸ ਤੇ ਵਿਚਾਰ ਚਰਚਾ ਕਰਨ ਉਪਰੰਤ
ਸ਼ਹਿਰ ਦੇ ਸਮਾਜਸੇਵੀ ਅਤੇ ਪਿਛਲੇ ਸਮੇਂ ਵਿੱਚ ਸਭਾ ਦੇ ਵੱਖ ਵੱਖ ਅਹੁਦਿਆਂ ਤੇ ਰਹਿ ਚੁੱਕੇ ਰਜੇਸ਼ ਪੰਧੇਰ ਨੂੰ ਸਰਬਸੰਮਤੀ ਨਾਲ ਸ਼੍ਰੀ ਸਨਾਤਨ ਧਰਮ ਸਭਾ ਦਾ ਕਾਰਜਕਾਰੀ ਜਨਰਲ ਸਕੱਤਰ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਆਮ ਚੋਣਾਂ ਹੋਣ ਸਮੇਂ ਤੱਕ ਰਜੇਸ਼ ਪੰਧੇਰ ਸਭਾ ਦੇ ਕਾਰਜਕਾਰੀ ਜਰਨਲ ਸਕੱਤਰ ਰਹਿਣਗੇ।ਇਸ ਮੌਕੇ ਹਰੀਰਾਮ ਡਿੰਪਾ, ਯੁਕੇਸ਼ ਸੋਨੂੰ, ਧਰਮਪਾਲ ਪਾਲੀ, ਸੁਰੇਸ਼ ਵਸ਼ਿਸ਼ਟ,ਸੁਰਿੰਦਰ ਲਾਲੀ, ਸਤੀਸ਼ ਜੋਗਾ, ਪ੍ਰਵੀਨ ਟੋਨੀ ਸ਼ਰਮਾਂ, ਬਿੱਟੂ ਸ਼ਰਮਾਂ, ਦੀਵਾਨ ਭਾਰਤੀ,ਅਮਰ ਪੀ ਪੀ, ਰਮੇਸ਼ ਟੋਨੀ,ਅਭੀ ਜਿੰਦਲ,ਸੰਨੀ ਗੋਇਲ, ਲਕਸ਼ ਬਾਂਸਲ, ਮੁਕੇਸ਼ ਕੁਮਾਰ, ਰਮੇਸ਼ ਜਿੰਦਲ, ਭੂਸ਼ਨ ਝੁਨੀਰ,ਰਾਜ ਨਾਰਾਇਣ ਕੂਕਾਂ, ਦਿਨੇਸ਼ ਰਿੰਪੀ, ਈਸ਼ਵਰ ਕਾਕਾ, ਰੁਲਦੂ ਰੋੜੀ, ਦਰਸ਼ਨ ਦਰਸ਼ੀ, ਭੂਸ਼ਨ ਕੁਮਾਰ ਤੇ ਇਲਾਵਾ ਵੱਡੀ ਗਿਣਤੀ ਵਿਚ ਸਭਾ ਦੇ ਮੈਂਬਰ ਹਾਜ਼ਰ ਸਨ।