*ਸੜਕਾਂ ਰੋਕ ਕੇ ਲੋਕਾਂ ਨੂੰ ਬਿਨਾਂ ਵਜ੍ਹਾ ਖੱਜਲ-ਖੁਆਰ ਨਾ ਕਰੋ, ਲੋਕ ਤੁਹਾਡੇ ਖਿਲਾਫ ਹੋ ਜਾਣਗੇ:ਮੁੱਖ ਮੰਤਰੀ*

0
54

(ਸਾਰਾ ਯਹਾਂ/ਬਿਊਰੋ ਨਿਊਜ਼): ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਸਾਨ ਯੂਨੀਅਨਾਂ ਨੂੰ ਆਖਿਆ ਕਿ ਸੂਬੇ ਵਿੱਚ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਬਿਨਾਂ ਵਜ੍ਹਾ ਖੁੱਜਲ ਖੁਆਰ ਨਾ ਕੀਤਾ ਜਾਵੇ।

ਅੱਜ ਇੱਥੇ ਜਾਰੀ ਇਕ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਲੋਕਾਂ ਨੂੰ ਬੇਲੋੜਾ ਪ੍ਰੇਸ਼ਾਨ ਕਰਨ ਤੋਂ ਗੁਰੇਜ਼ ਕਰਨ, ਨਹੀਂ ਤਾਂ ਲੋਕ ਉਨ੍ਹਾਂ ਦੇ ਖਿਲਾਫ਼ ਖੜ੍ਹੇ ਹੋ ਜਾਣਗੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪਣੇ ਨਿੱਜੀ ਹਿੱਤਾਂ ਦੀ ਖਾਤਰ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਲੋਕਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ ਜਿਸ ਨਾਲ ਲੋਕਾਂ ਦਾ ਰੋਜ਼ਮੱਰਾ ਦਾ ਜੀਵਨ ਬੁਰੀ ਤਰ੍ਹਾਂ ਪ੍ਰਭਾਵਿਤ ਹੁੰਦਾ ਹੈ ਜੋ ਕਿ ਬਹੁਤ ਮੰਦਭਾਗੀ ਗੱਲ ਹੈ।

ਮੁੱਖ ਮੰਤਰੀ ਨੇ ਯੂਨੀਅਨਾਂ ਨੂੰ ਅਪੀਲ ਕੀਤੀ ਕਿ ਉਨ੍ਹਾਂ ਦਾ ਦਫ਼ਤਰ, ਰਿਹਾਇਸ਼, ਪੰਜਾਬ ਭਵਨ, ਪੰਜਾਬ ਸਿਵਲ ਸਕੱਤਰੇਤ ਅਤੇ ਖੇਤੀਬਾੜੀ ਮੰਤਰੀ ਦਾ ਦਫ਼ਤਰ ਦੇ ਦਰਵਾਜ਼ੇ ਗੱਲਬਾਤ ਲਈ ਹਮੇਸ਼ਾ ਖੁੱਲ੍ਹੇ ਹਨ।ਭਗਵੰਤ ਮਾਨ ਨੇ ਕਿਹਾ ਕਿ ਕਿਸਾਨ ਯੂਨੀਅਨਾਂ ਵੱਲੋਂ ਸੜਕਾਂ ਰੋਕ ਕੇ ਆਮ ਲੋਕਾਂ ਨੂੰ ਖੱਜਲ-ਖੁਆਰ ਕਰਕੇ ਗੈਰ-ਜ਼ਿੰਮੇਵਾਰਾਨਾ ਰਵੱਈਆ ਅਪਣਾਇਆ ਗਿਆ ਹੈ ਜੋ ਕਿ ਪੂਰੀ ਤਰ੍ਹਾਂ ਅਣਉਚਿਤ ਤੇ ਗੈਰ-ਵਾਜਿਬ ਹੈ।

NO COMMENTS