
ਪਟਿਆਲਾ23 ਨਵੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਹੋਮਗਾਰਡ ਜਵਾਨ ਦੀ ਸਵੇਰੇ ਸਿਰਹਿੰਦ-ਪਟਿਆਲਾ ਮੁੱਖ ਮਾਰਗ ‘ਤੇ ਕਾਰ ਨਾਲ ਟੱਕਰ ਹੋਣ ਕਰਕੇ ਮੌਤ ਹੋ ਗਈ। ਉਸ ਦੀ ਪਛਾਣ ਤਰਸੇਮ ਖਾਨ ਵਜੋਂ ਹੋਈ ਹੈ ਜੋ ਪਿੰਡ ਮੂਲਪੁਰ ਦਾ ਵਸਨੀਕ ਹੈ। ਜਾਣਕਾਰੀ ਮੁਤਾਬਕ ਤਰਸੇਮ ਖਾਨ ਸਵੇਰੇ ਮੋਟਰਸਾਈਕਲ ’ਤੇ ਪਿੰਡ ਤੋਂ ਫਤਿਹਗੜ੍ਹ ਸਾਹਿਬ ਡਿਊਟੀ ’ਤੇ ਆ ਰਿਹਾ ਸੀ। ਜਿਵੇਂ ਹੀ ਆਦਮਪੁਰ ਨਹਿਰ ਦੇ ਨਜ਼ਦੀਕ ਪਹੁੰਚਿਆ ਤਾਂ ਕਾਰ ਨੇ ਉਸਨੂੰ ਟੱਕਰ ਮਾਰ ਦਿੱਤੀ। ਉਸ ਨੂੰ ਜ਼ਖਮੀ ਹਾਲਤ ਵਿੱਚ ਇਲਾਜ ਲਈ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਲਿਆਂਦਾ ਗਿਆ।
ਉਸਦੀ ਹਾਲਤ ਗੰਭੀਰ ਵੇਖਦਿਆਂ ਡਿਊਟੀ ’ਤੇ ਆਏ ਡਾਕਟਰਾਂ ਨੇ ਉਸ ਨੂੰ ਪਟਿਆਲਾ ਦੇ ਰਜੀਦਰਾ ਹਸਪਤਾਲ ਰੈਫਰ ਕਰ ਦਿੱਤਾ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਥਾਣਾ ਸਰਹੀਦ ਦੀ ਪੁਲਿਸ ਨੇ ਕਾਰ ਨੂੰ ਕਬਜ਼ੇ ਵਿਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
