*ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ: ਮੋਦੀ*

0
49

ਹੁਸ਼ਿਆਰਪੁਰ/ਨੰਗਲ/ ਸ੍ਰੀ ਆਨੰਦਪੁਰ ਸਾਹਿਬ (ਸਾਰਾ ਯਹਾਂ/ਬਿਊਰੋ ਨਿਊਜ਼) ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ ਹੁਸ਼ਿਆਰਪੁਰ ਵਿੱਚ ਵੋਟਰਾਂ ਨੂੰ ਸ੍ਰੀ ਆਨੰਦਪੁਰ ਸਾਹਿਬ ਤੋਂ ਭਾਜਪਾ ਉਮੀਦਵਾਰ ਡਾ ਸੁਭਾਸ਼ ਸ਼ਰਮਾ ਨੂੰ ਵੋਟਾਂ ਪਾਉਣ ਅਤੇ ਰਿਕਾਰਡ ਫਰਕ ਨਾਲ ਜਿੱਤ ਯਕੀਨੀ ਬਣਾਉਣ ਦੀ ਅਪੀਲ ਕਰਦਿਆਂ ਵੱਡਾ ਹੁਲਾਰਾ ਦਿੱਤਾ ਹੈ। ਰੈਲੀ ਨੂੰ ਸੰਬੋਧਿਤ ਕਰਦਿਆਂ ਮੋਦੀ ਨੇ ਕਿਹਾ, ਸੰਗਠਨ ਦੇ ਮੇਰੇ ਪੁਰਾਣੇ ਸਹਿਯੋਗੀ ਡਾ. ਸੁਭਾਸ਼ ਸ਼ਰਮਾ ਨੂੰ ਵੋਟ ਦਿਓ।

ਬਾਅਦ ਵਿੱਚ, ਡਾ ਸ਼ਰਮਾ ਦੇ ਹੱਕ ਵਿੱਚ ਰੋਡ ਸ਼ੋਅ ਕਰਦੇ ਹੋਏ, ਭਾਜਪਾ ਦੇ ਰਾਸ਼ਟਰੀ ਪ੍ਰਧਾਨ ਜੇ.ਪੀ. ਨੱਡਾ ਨੇ ਕਿਹਾ ਕਿ ਵੋਟਰਾਂ ਲਈ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾਵਾਂ ਨੂੰ ਸੰਸਦ ਵਿੱਚ ਭੇਜਣਾ ਲਾਜ਼ਮੀ ਹੈ, ਤਾਂ ਜੋ ਉਹ ਤੁਹਾਡਾ ਮੁੱਦਾ ਉਠਾ ਸਕਣ  ਅਤੇ ਉਹਨਾਂ ਨੂੰ ਹੱਲ ਕਰੋ ਸਕਣ।  ਨੰਗਲ ਵਿੱਚ ਰੋਡ ਸ਼ੋਅ ਦੌਰਾਨ ਨੱਡਾ ਨੇ ਇਹ ਵੀ ਕਿਹਾ ਕਿ ਡਾ. ਸ਼ਰਮਾ ਦੀ ਸਰਬਪੱਖੀ ਵਿਕਾਸਮੁਖੀ ਪਹੁੰਚ ਸ੍ਰੀ ਅਨੰਦਪੁਰ ਸਾਹਿਬ ਨੂੰ ਪੰਜਾਬ ਦੇ ਸਭ ਤੋਂ ਵਿਕਸਤ ਹਲਕਿਆਂ ਵਿੱਚੋਂ ਇੱਕ ਚ ਬਦਲ ਦੇਵੇਗੀ। ਵਿਰੋਧੀ ਪਾਰਟੀਆਂ ‘ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਕਿਹਾ ਕਿ ਇੰਡੀ ਗਠਜੋੜ ਭ੍ਰਿਸ਼ਟ ਨੇਤਾਵਾਂ ਦਾ ਗਠਜੋੜ ਹੈ। ਭ੍ਰਿਸ਼ਟਾਚਾਰ, ਭਾਈ-ਭਤੀਜਾਵਾਦ ਅਤੇ ਇੰਡੀ ਗਠਜੋੜ ਦੀ ਗੰਦੀ ਰਾਜਨੀਤੀ ‘ਤੇ ਤਿੱਖਾ ਹਮਲਾ ਕਰਦੇ ਹੋਏ ਨੱਡਾ ਨੇ ਭਾਜਪਾ ਸਰਕਾਰ ਦੀਆਂ ਯੋਜਨਾਵਾਂ ਦਾ ਵੀ ਜ਼ਿਕਰ ਕੀਤਾ ਅਤੇ ਜਨਤਾ ਨੂੰ ਇੱਕ ਵਾਰ ਫਿਰ ਮੋਦੀ ਸਰਕਾਰ ਬਣਾਉਣ ਦਾ ਸੱਦਾ ਦਿੱਤਾ। ਉਨ੍ਹਾਂ ਕਿਹਾ ਕਿ 4 ਜੂਨ ਨੂੰ ਭਾਰਤ ਦੁਨੀਆ ਭਰ ਵਿੱਚ ਇੱਕ ਨਵਾਂ ਮੀਲ ਪੱਥਰ ਸਥਾਪਿਤ ਕਰੇਗਾ ਜਦੋਂ ਮੋਦੀ ਲਗਾਤਾਰ ਤੀਜੀ ਵਾਰ ਸ਼ਾਨਦਾਰ ਬਹੁਮਤ ਨਾਲ ਦੇਸ਼ ਦੇ ਪ੍ਰਧਾਨ ਮੰਤਰੀ ਬਣਨਗੇ।

ਇਸ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਸ੍ਰੀ ਆਨੰਦਪੁਰ ਸਾਹਿਬ ਵਿਖੇ ਡਾ: ਸੁਭਾਸ਼ ਸ਼ਰਮਾ ਦੇ ਹੱਕ ਵਿੱਚ ਵਿਸ਼ਾਲ ਚੋਣ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਨੇ ਵੋਟਰਾਂ ਨੂੰ ਕਿਹਾ ਕਿ ਡਾ: ਸ਼ਰਮਾ ਵਰਗੇ ਨੌਜਵਾਨ ਅਤੇ ਗਤੀਸ਼ੀਲ ਨੇਤਾ ਨੂੰ ਵੱਡੇ ਫਰਕ ਨਾਲ ਜਿੱਤਣਾ ਚਾਹੀਦਾ ਹੈ। ਯੋਗੀ ਨੇ ਆਪਣੇ ਭਾਸ਼ਣ ਵਿੱਚ ਕਿਹਾ, “ਬਾਹਰ ਆਓ ਅਤੇ ਵੱਡੀ ਗਿਣਤੀ ਵਿੱਚ ਵੋਟ ਪਾਓ ਅਤੇ ਇਹ ਯਕੀਨੀ ਬਣਾਓ ਕਿ ਡਾ. ਸ਼ਰਮਾ ਦੀ ਵੱਡੀ ਜਿੱਤ ਦਰਜ ਕੀਤੀ ਜਾਵੇ”। ਯੋਗੀ ਆਦਿਤਿਆਨਾਥ ਨੇ ਅੱਗੇ ਕਿਹਾ, “ਪਿਛਲੇ 70 ਸਾਲਾਂ ਤੋਂ ਰਾਜ ਕਰਨ ਵਾਲਿਆਂ ਦੇ ਮਾੜੇ ਸ਼ਾਸਨ ਕਾਰਨ ਪੰਜਾਬ ਅੱਜ ਦੁਖੀ ਹੈ। ਯੋਗੀ ਨੇ ਕਿਹਾ ਕਿ ਉਹ ਇੱਥੇ ਆਪਣੇ ‘ਬੁਲਡੋਜ਼ਰ’ ਦੀਆਂ ਚਾਬੀਆਂ ਡਾਕਟਰ ਸੁਭਾਸ਼ ਨੂੰ ਸੌਂਪਣ ਆਏ ਹਨ। “ਡਾ. ਸੁਭਾਸ਼ ਨੂੰ ਮੇਰਾ ਇਹ ਭਰੋਸਾ ਹੈ ਕਿ ਪੰਜਾਬ ਵਿੱਚੋਂ ਮਾਈਨਿੰਗ, ਰੇਤ, ਡਰੱਗ ਅਤੇ ਲੈਂਡ ਮਾਫੀਆ ਦਾ ਸਫਾਇਆ ਕਰਨ ਲਈ ਮੈਂ ਡਾਕਟਰ ਸੁਭਾਸ਼ ਨੂੰ ਜਿੰਨੇ ਵੀ ਬੁਲਡੋਜ਼ਰ ਚਾਹੀਦੇ ਹਨ, ਭੇਜਾਂਗਾ”। ਯੋਗੀ ਨੇ ਕਿਹਾ ਕਿ ਅੱਜ ਉੱਤਰ ਪ੍ਰਦੇਸ਼ ‘ਚ ਸਿੱਖਾਂ ਅਤੇ ਹਿੰਦੂਆਂ ਦੇ ਤਿਉਹਾਰ ਧਾਰਮਿਕ ਉਤਸ਼ਾਹ ਨਾਲ ਮਨਾਏ ਜਾਂਦੇ ਹਨ। ਪ੍ਰਧਾਨ ਮੰਤਰੀ ਮੋਦੀ ਨੇ ਕੋਸ਼ਿਸ਼ਾਂ ਕੀਤੀਆਂ ਜਿਸ ਕਾਰਨ ਕਰਤਾਰਪੁਰ ਲਾਂਘਾ ਖੁੱਲ੍ਹਿਆ। ਦਸਵੇਂ ਸਿੱਖ ਗੁਰੂ, ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਿਆਂ ਦੀ ਸ਼ਹਾਦਤ ਦੀ ਯਾਦ ਵਿੱਚ, ਵੀਰ ਬਾਲ ਦਿਵਸ 26 ਦਸੰਬਰ ਨੂੰ ਮਨਾਇਆ ਜਾਂਦਾ ਹੈ। ਇਹ ਸਾਡੇ ਸਿੱਖ ਭੈਣਾਂ-ਭਰਾਵਾਂ ਲਈ ਪ੍ਰਧਾਨ ਮੰਤਰੀ ਦਾ ਪਿਆਰ ਹੈ। ਯੋਗੀ ਨੇ ਕਿਹਾ, ਜਦੋਂ ਤੋਂ ਉਹ ਯੂਪੀ ਵਿੱਚ 2017 ਵਿੱਚ ਸਰਕਾਰ ਬਣੀ ਸੀ, ਸਿੱਖਾਂ ਵਿਰੁੱਧ ਕੋਈ ਦੰਗਾ ਨਹੀਂ ਹੋਇਆ ਸੀ। ਯੂਪੀ ਦੇ ਮੁੱਖ ਮੰਤਰੀ ਨੇ ਕਿਹਾ, “ਡਾ. ਸੁਭਾਸ਼ ਨੂੰ ਦਿੱਤੀ ਗਈ ਹਰ ਵੋਟ ਮੋਦੀ ਨੂੰ ਵਿਕਸ਼ਿਤ ਭਾਰਤ ਬਣਾਉਣ ਦੇ ਸੰਕਲਪ ਨੂੰ ਮਜ਼ਬੂਤ ਕਰੇਗੀ।”

ਪੂਰਾ ਪੰਡਾਲ ”ਫਿਰ ਏਕ ਬਾਰ ਮੋਦੀ ਸਰਕਾਰ”, ”ਅਬਕੀ ਬਾਰ, 400 ਪਾਰ”, ”ਜੋ ਬੋਲੇ ਸੋ ਨਿਹਾਲ”, ”ਜੈ ਸ਼੍ਰੀ ਰਾਮ” ਅਤੇ ”ਭਾਰਤ ਮਾਤਾ ਦੀ ਜੈ” ਦੇ ਨਾਅਰਿਆਂ ਨਾਲ ਗੂੰਜ ਉਠਿਆ। ਇਸ ਦੌਰਾਨ ਪਹਿਲਾਂ ‘ਬੁਲਡੋਜ਼ਰ ਬਾਬਾ’ ਵਜੋਂ ਜਾਣੇ ਜਾਂਦੇ ਯੋਗੀ ਦਾ ਇੱਥੇ ਪੁੱਜਣ ‘ਤੇ ਅਨੋਖਾ ਸਵਾਗਤ ਕੀਤਾ ਗਿਆ। ਯੋਗੀ ਦੇ ਹਜ਼ਾਰਾਂ ਸਮਰਥਕਾਂ ਦਾ ਧਿਆਨ ਆਪਣੇ ਵੱਲ ਖਿੱਚਣ ਲਈ ਚੋਣ ਰੈਲੀ ਵਾਲੀ ਥਾਂ ‘ਤੇ ਕਈ ਬੁਲਡੋਜ਼ਰ ਖੜ੍ਹੇ ਸਨ।

LEAVE A REPLY

Please enter your comment!
Please enter your name here