
ਅੰਮ੍ਰਿਤਸਰ14,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਬੀਐਸਐਫ ਨੇ ਅੰਮ੍ਰਿਤਸਰ ਸੈਕਟਰ ਵਿੱਚ ਭਾਰਤ-ਪਾਕਿ ਸਰਹੱਦ ਤੋਂ 6 ਕਿੱਲੋ 380 ਗ੍ਰਾਮ ਹੈਰੋਇਨ ਦੇ 6 ਪੈਕੇਟ ਬਰਾਮਦ ਕੀਤੇ ਹਨ। ਅੰਤਰਰਾਸ਼ਟਰੀ ਬਾਜ਼ਾਰ ਵਿੱਚ ਇਸ ਹੈਰੋਇਨ ਦੀ ਕੀਮਤ ਕਰੀਬ 30 ਕਰੋੜ 90 ਲੱਖ ਤੱਕ ਹੈ।
ਬੀਐਸਐਫ ਦੇ ਅਧਿਕਾਰੀ ਨੇ ਦੱਸਿਆ ਕਿ ਭਾਰਤ-ਪਾਕਿ ਸਰਹੱਦ ‘ਤੇ ਤਾਇਨਾਤ ਬੀਐਸਐਫ ਦੇ ਜਵਾਨਾਂ ਨੇ ਕੰਡਿਆਲੀ ਤਾਰ ਨੇੜੇ ਦੋਵਾਂ ਪਾਸਿਆਂ ਤੋਂ ਸ਼ੱਕੀ ਗਤੀਵਿਧੀਆਂ ਵੇਖੀਆਂ। ਇਸ ਦੌਰਾਨ ਕੰਡਿਆਲੀ ਤਾਰ ਨੇੜੇ ਆਉਂਦੇ ਲੋਕਾਂ ਨੂੰ ਚੁਣੌਤੀ ਦਿੱਤੀ ਸੀ ਜੋ ਸੰਘਣੀ ਧੁੰਦ ਤੇ ਹਨੇਰੇ ਦਾ ਫਾਇਦਾ ਚੱਕ ਕੇ ਭੱਜ ਗਏ।
ਉਨ੍ਹਾਂ ਦੱਸਿਆ ਕਿ ਖੇਤਰ ਦੀ ਵਿਸ਼ੇਸ਼ ਸਰਚ ਆਪ੍ਰੇਸ਼ਨ ਕਰਨ ‘ਤੇ ਬੀਐਸਐਫ ਦੇ ਜਵਾਨਾਂ ਨੂੰ ਹੈਰੋਇਨ ਦੇ 6 ਪੈਕੇਟ ਮਿਲੇ ਹਨ ਜੋ ਪਾਕਿਸਤਾਨੀ ਤਸਕਰਾਂ ਨੇ ਭਾਰਤੀ ਸਰਹੱਦ ‘ਤੇ ਭੇਜੇ ਸਨ। ਉਨ੍ਹਾਂ ਕਿਹਾ ਕਿ ਇਸ ਹੈਰੋਇਨ ਦੀ ਸਪੁਰਦਗੀ ਭਾਰਤੀ ਤਸਕਰਾਂ ਨੂੰ ਕੀਤੀ ਜਾ ਰਹੀ ਸੀ। ਬੀਐਸਐਫ ਦੇ ਜਵਾਨਾਂ ਨੇ ਭਾਰਤ-ਪਾਕਿ ਸਮੱਗਲਰਾਂ ਦੀਆਂ ਯੋਜਨਾਵਾਂ ਨੂੰ ਨਾਕਾਮ ਕਰ ਦਿੱਤਾ ਹੈ।
