*ਸੰਜੀਵ ਪਿੰਕਾ ਨੇ 126ਵੀਂ ਵਾਰ ਕੀਤਾ ਖੂਨਦਾਨ ..!ਖੂਨਦਾਨ ਕਰਨ ਨਾਲ ਕਿਸੇ ਕਿਸਮ ਦੀ ਕਮਜ਼ੋਰੀ ਮਹਿਸੂਸ ਨਹੀਂ ਹੁੰਦੀ…ਡਾਕਟਰ ਵਰੁਣ*

0
28

ਮਾਨਸਾ 15,ਸਤੰਬਰ (ਸਾਰਾ ਯਹਾਂ/ਜੋਨੀ ਜਿੰਦਲ ) : ਅਗਰਵਾਲ ਸਭਾ ਮਾਨਸਾ ਦੇ ਸੀਨੀਅਰ ਮੀਤ ਪ੍ਰਧਾਨ ਸੰਜੀਵ ਪਿੰਕਾ ਨੇ ਅੱਜ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕਰਕੇ ਲੋੜਵੰਦ ਮਰੀਜ਼ ਦੀ ਜਾਨ ਬਚਾਉਣ ਦੀ ਕੋਸ਼ਿਸ਼ ਕੀਤੀ।
ਇਹ ਜਾਣਕਾਰੀ ਦਿੰਦਿਆਂ ਬਲਜੀਤ ਕੜਵਲ ਨੇ ਦੱਸਿਆ ਕਿ ਮਾਨਸਾ ਸ਼ਹਿਰ ਵਿਚ ਖੂਨ ਦੀ ਕਦੇ ਵੀ ਕਿੱਲਤ ਮਹਿਸੂਸ ਨਹੀਂ ਹੁੰਦੀ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ ਜੇਰੇ ਇਲਾਜ ਮਰੀਜ਼ਾਂ ਦੀ ਖੂਨ ਦੀ ਜ਼ਰੂਰਤ ਸਿਵਲ ਹਸਪਤਾਲ ਮਾਨਸਾ ਦੇ ਬਲੱਡ ਬੈਂਕ ਰਾਹੀਂ ਪੂਰੀ ਕੀਤੀ ਜਾਂਦੀ ਹੈ।
ਡਾਕਟਰ ਵਰੁਣ ਮਿੱਤਲ ਜੋ ਕਿ ਖੁਦ ਵੀ ਖੂਨਦਾਨੀਆਂ ਦੀ ਸੂਚੀ ਵਿੱਚ ਸ਼ਾਮਲ ਹਨ ਨੇ ਦੱਸਿਆ ਕਿ ਹਰੇਕ ਅਠਾਰ੍ਹਾਂ ਸਾਲ ਤੋਂ ਵੱਧ ਉਮਰ ਦੇ ਇਨਸਾਨ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਇਸ ਨਾਲ ਕਿਸੇ ਵੀ ਤਰ੍ਹਾਂ ਦੀ ਕੋਈ ਕਮਜ਼ੋਰੀ ਮਹਿਸੂਸ ਨਹੀਂ ਹੁੰਦੀ ਸਗੋਂ ਸ਼ਰੀਰ ਤੰਦਰੁਸਤ ਰਹਿੰਦਾ ਹੈ ਅਤੇ ਕਿਸੇ ਵੀ ਮਰੀਜ਼ ਦੀ ਜਾਨ ਜੇਕਰ ਉਸ ਮਰੀਜ਼ ਨੂੰ ਖੂਨ ਦੀ ਜ਼ਰੂਰਤ ਹੈ ਤਾਂ ਖੂਨ ਦੇ ਕੇ ਹੀ ਬਚਾਈ ਜਾ ਸਕਦੀ ਹੈ ਇਸ ਦਾ ਕੋਈ ਬਦਲਵਾਂ ਇਲਾਜ ਸੰਭਵ ਨਹੀਂ ਹੈ। ਉਹਨਾਂ ਦੱਸਿਆ ਕਿ ਸੰਜੀਵ ਪਿੰਕਾ ਨੇ ਅੱਜ 126ਵੀਂ ਵਾਰ ਖ਼ੂਨਦਾਨ ਕੀਤਾ ਹੈ ਅਤੇ ਹਰ ਰੋਜ਼ ਵੀਹ ਤੋਂ ਤੀਹ ਕਿਲੋਮੀਟਰ ਸਾਇਕਲ ਵੀ ਚਲਾਉਂਦੇ ਹਨ।
ਇਸ ਮੌਕੇ ਡਾਕਟਰ ਵਰੁਣ ਮਿੱਤਲ, 100 ਵਾਰ ਤੋਂ ਵੱਧ ਵਾਰ ਖ਼ੂਨਦਾਨ ਕਰਨ ਵਾਲੇ ਬਲਜੀਤ ਸ਼ਰਮਾਂ, ਬਲਜੀਤ ਕੜਵਲ, ਹਰਵਿੰਦਰ ਸਿੰਘ ਹਾਜ਼ਰ ਸਨ।

NO COMMENTS