*ਸੰਤੁਲਨ ਵਿਗੜਨ ‘ਤੇ ਭਾਖੜਾ ਨਹਿਰ ‘ਚ ਡਿੱਗੀ ਕਾਰ, ਪਰਿਵਾਰ ਦੇ 5 ਜੀਆਂ ਦੀ ਮੌਤ, 2 ਦੀ ਭਾਲ ਅਜੇ ਵੀ ਜਾਰੀ*

0
51

18,ਅਪ੍ਰੈਲ (ਸਾਰਾ ਯਹਾਂ/ਬਿਊਰੋ ਨਿਊਜ਼):  :

ਰੂਪਨਗਰ ਤੋਂ ਬੇਹੱਦ ਮੰਦਭਾਗੀ ਖਬਰ ਸਾਹਮਣੇ ਆਈ ਹੈ ਜਿੱਥੇ ਊਨਾ ਹਾਈਵੇਅ ‘ਤੇ ਵਾਪਰੇ ਦਰਦਨਾਕ ਹਾਦਸੇ ਵਿੱਚ 5 ​​ਲੋਕਾਂ ਦੀ ਮੌਤ ਹੋਣ ਦੀ ਖਬਰ ਹੈ। ਜਾਣਕਾਰੀ ਅਨੁਸਾਰ ਇਕ ਨਿੱਜੀ ਬੱਸ ਅਤੇ ਕਾਰ ਵਿਚਾਲੇ ਹੋਈ ਟੱਕਰ ਤੋਂ ਬਾਅਦ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਕਾਰ ਭਾਖੜਾ ਨਹਿਰ ‘ਚ ਜਾ ਡਿੱਗੀ ਅਤੇ ਕਾਰ ‘ਚ ਸਵਾਰ 5 ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ 2 ਲੋਕਾਂ ਦੀ ਭਾਲ ਅਜੇ ਵੀ ਜਾਰੀ ਹੈ।

ਪਿੰਡ ਮਲਿਕਪੁਰ ‘ਚ ਚੰਡੀਗੜ੍ਹ ਊਨਾ ਹਾਈਵੇ ‘ਤੇ ਵਾਪਰੇ ਇਸ ਦਰਦਨਾਕ ਹਾਦਸੇ ‘ਚ ਕਾਰ ਦਾ ਸੰਤੁਲਨ ਵਿਗੜ ਗਿਆ, ਜਿਸ ਤੋਂ ਬਾਅਦ ਕਾਰ ਭਾਖੜਾ ਨਹਿਰ ‘ਚ ਜਾ ਡਿੱਗੀ ਅਤੇ ਕਾਰ ‘ਚ ਸਵਾਰ 5 ਲੋਕਾਂ ਦੀ ਡੁੱਬਣ ਕਾਰਨ ਮੌਤ ਹੋ ਗਈ, ਜਿਨ੍ਹਾਂ ‘ਚੋਂ 2 ਔਰਤਾਂ ਅਤੇ 3 ਪੁਰਸ਼ ਅਤੇ 2 ਬੱਚੇ ਸ਼ਾਮਲ ਦੱਸੇ ਜਾ ਰਹੇ ਹਨ। ਮ੍ਰਿਤਕ ਰਾਜਸਥਾਨ ਦੇ ਦੱਸੇ ਜਾ ਰਹੇ ਹਨ। ਹਾਲਾਂਕਿ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ ਪਰ ਦੋ ਬੱਚੇ ਅਜੇ ਵੀ ਲਾਪਤਾ ਹਨ।

ਜਾਣਕਾਰੀ ਅਨੁਸਾਰ ਇੱਕ ਨਿੱਜੀ ਬੱਸ ਅਤੇ ਕਾਰ ਦੀ ਆਹਮੋ-ਸਾਹਮਣੇ ਟੱਕਰ ਹੋਣ ਕਾਰਨ ਕਾਰ ਰੇਲਿੰਗ ਤੋੜਦੀ ਹੋਈ ਭਾਖੜਾ ਨਹਿਰ ਵਿੱਚ ਜਾ ਡਿੱਗੀ। ਗੋਤਾਖੋਰਾਂ ਨੂੰ ਤੁਰੰਤ ਬੁਲਾਇਆ ਗਿਆ ਅਤੇ ਜਦੋਂ ਗੋਤਾਖੋਰਾਂ ਨੇ ਭਾਖੜਾ ਨਹਿਰ ਕੋਲ ਜਾ ਕੇ ਦੇਖਿਆ ਤਾਂ ਕਾਰ ‘ਚ 7 ਵਿਅਕਤੀ ਸਨ ਅਤੇ ਕਾਰ ‘ਚੋਂ ਇਕ ਬੈਗ ਮਿਲਿਆ ਅਤੇ ਬੈਗ ‘ਚੋਂ ਮਿਲੇ ਕਾਗਜ਼ਾਤ ਦੇ ਆਧਾਰ ‘ਤੇ ਪਤਾ ਲੱਗਾ ਕਿ ਇਹ ਲੋਕ ਰਾਜਸਥਾਨ ਦੇ ਵਸਨੀਕ ਹਨ | ਗੋਤਾਖੋਰਾਂ ਵੱਲੋਂ ਕਾਰ ਨੂੰ ਬਾਹਰ ਕੱਢ ਲਿਆ ਗਿਆ ਹੈ, ਜਿਸ ‘ਚੋਂ ਪੰਜ ਲੋਕਾਂ ਦੀਆਂ ਲਾਸ਼ਾਂ ਬਰਾਮਦ ਹੋਈਆਂ। ਪਤਾ ਲੱਗਾ ਹੈ ਕਿ ਕਾਰ ਸ੍ਰੀ ਆਨੰਦਪੁਰ ਸਾਹਿਬ ਤੋਂ ਰੂਪਨਗਰ ਜਾ ਰਹੀ ਸੀ । 

LEAVE A REPLY

Please enter your comment!
Please enter your name here