ਮਾਨਸਾ12 ਜੂਨ (ਸਾਰਾ ਯਹਾਂ/ਬੀਰਬਲ ਧਾਲੀਵਾਲ): ਪੰਜਾਬ ਸਰਕਾਰ ਦੀਆਂ ਹਦਾਇਤਾਂ ਤੇ ਸਿਹਤ ਵਿਭਾਗ ਪੰਜਾਬ ਵੱਲੋਂ ਦਿੱਤੇ ਗਏ ਨਿਰਦੇਸ਼ਾਂ ਅਨੁਸਾਰ ਸਿਵਲ ਹਸਪਤਾਲ ਮਾਨਸਾ ਦੀ ਟੀਮ ਵੱਲੋਂ ਰੋਜ਼ਾਨਾ ਕੋਰੋਨਾ ਵੈਕਸੀਨ ਲਗਾਉਣ ਲਈ ਵੱਖ ਵੱਖ ਥਾਵਾਂ ਤੇ ਕੈਂਪ ਲਗਾਏ ਜਾ ਰਹੇ ਹਨ ।ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਕਰੋਨਾ ਤੋਂ ਬਚਾਇਆ ਜਾ ਸਕੇ ਇਸੇ ਲੜੀ ਤਹਿਤ ਸੰਤ ਨਿਰੰਕਾਰੀ ਸਤਸੰਗ ਭਵਨ ਮਾਨਸਾ ਵਿੱਚ ਵੀ ਰੋਜ਼ਾਨਾ ਕੋਰੋਨਾ ਵੈਕਸੀਨ ਕੈਂਪ ਲਗਾਇਆ ਜਾ ਰਿਹਾ ਹੈ ।ਇਸ ਭਵਨ ਦੇ ਮੈਂਬਰਾਂ ਨੇ ਦੱਸਿਆ ਕਿ ਸ਼ਹਿਰ ਵਾਸੀ ਰੋਜ਼ਾਨਾ ਭਵਨ ਵਿਖੇ ਆ ਕੇ ਵੈਕਸੀਨ ਲਗਵਾ ਸਕਦੇ ਹਨ।
ਇੱਥੇ ਰੋਜ਼ਾਨਾ ਹੀ ਸਿਵਲ ਹਸਪਤਾਲ ਦੀ ਟੀਮ ਆਉਂਦੀ ਹੈ ਅਤੇ ਵੈਕਸੀਨ ਲਗਾਈ ਜਾਂਦੀ ਹੈ ।ਇਸ ਸੰਬੰਧੀ ਜਾਣਕਾਰੀ ਦਿੰਦਿਆਂ ਬਲਬੀਰ ਕੌਰ ਏ ਐਨ ਐਮ, ਬਿੰਨੀ ਆਸ਼ਾ ਵਰਕਰ ,ਮੋਹਿਤ ਕੰਪਿਊਟਰ ਅਪਰੇਟਰ, ਅਤੇ ਰਜਿੰਦਰ ਸਿੰਘ, ਨੇ ਦੱਸਿਆ ਕਿ ਰੋਜ਼ਾਨਾ ਹੀ ਉਹ ਭਵਨ ਵਿਚ ਆ ਕੇ ਸ਼ਹਿਰ ਵਾਸੀਆਂ ਨੂੰ ਕੋਰੋਨਾ ਤੋਂ ਬਚਾਅ ਸਬੰਧੀ ਵੈਕਸੀਨ ਲਗਾ ਰਹੇ ਹਨ। ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਰੋਜ਼ਾਨਾ ਭਵਨ ਆਕੇ ਵੈਕਸੀਨ ਲਗਵਾਉਣ ਤਾਂ ਜੋ ਕੋਰੋਨਾ ਜਿਹੀ ਮਹਾਂਮਾਰੀ ਤੋਂ ਬਚਿਆ ਜਾ ਸਕੇ।