*ਸੰਨੀ ਦਿਓਲ ਗੁੰਮਸ਼ੁਦਾ! ਗੁਰਦਾਸਪੁਰ ਦੇ ਲੋਕਾਂ ਨੇ ਅੱਕ ਕੇ ਲਾਏ ਗੁੰਮਸ਼ੁਦਗੀ ਦੇ ਪੋਸਟਰ*

0
16

ਗੁਰਦਾਸਪੁਰ  08 ਜੂਨ (ਸਾਰਾ ਯਹਾਂ/ਬਿਊਰੋ ਰਿਪੋਰਟ): ਲੋਕ ਸਭਾ ਹਲਕਾ ਗੁਰਦਾਸਪੁਰ ਤੋਂ ਐਮਪੀ ਸੰਨੀ ਦਿਓਲ ਅਕਸਰ ਹੀ ਵਿਵਾਦਾਂ ਵਿੱਚ ਰਹਿੰਦੇ ਹਨ। ਅੱਜ ਗੁਰਦਾਸਪੁਰ ‘ਚ ਵੱਡੀ ਗਿਣਤੀ ਵਿੱਚ ਇਕੱਤਰ ਹੋਏ ਨੌਜਵਾਨਾਂ ਨੇ ਸੰਨੀ ਦਿਓਲ ਦੇ ਗੁੰਮਸ਼ੁਦਗੀ ਦੇ ਪੋਸਟਰ ਫੜ ਕੇ ਸ਼ਹਿਰ ਅੰਦਰ ਰੋਸ ਮਾਰਚ ਕੱਢਿਆ ਤੇ ਸ਼ਹਿਰ ਅੰਦਰ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ।

ਇਸ ਮੌਕੇ ਨੌਜਵਾਨਾ ਨੇ ਦੋਸ਼ ਲਾਏ ਕਿ ਸਾਂਸਦ ਸੰਨੀ ਦਿਓਲ ਨੇ ਪਿਛਲੇ ਲੰਮੇ ਤੋਂ ਗੁਰਦਾਸਪੁਰ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ ਤੇ ਨਾ ਹੀ ਕੋਰੋਨਾ ਮਹਾਮਾਰੀ ਦੌਰਾਨ ਪ੍ਰਸ਼ਾਸਨ ਨਾਲ ਕੋਈ ਮੀਟਿੰਗ ਕੀਤੀ। ਨੌਜਵਾਨਾਂ ਨੇ ਨੈਤਿਕਤਾ ਦੇ ਆਧਾਰ ‘ਤੇ ਸੰਨੀ ਦਿਓਲ ਕੋਲੋਂ ਇਸਤੀਫੇ ਦੀ ਮੰਗ ਕੀਤੀ।

ਇਸ ਮੌਕੇ ਨੌਜਵਾਨ ਆਗੂ ਇੰਦਰਪਾਲ ਸਿੰਘ ਤੇ ਅਮਰਜੋਤ ਸਿੰਘ ਨੇ ਕਿਹਾ ਕਿ ਚੋਣਾ ਵਿੱਚ ਨੌਜਵਾਨਾਂ ਤੇ ਹਲਕਾ ਵਾਸੀਆਂ ਨੇ ਸੰਨੀ ਦਿਓਲ ਨੂੰ ਵੱਡੀ ਗਿਣਤੀ ਵਿੱਚ ਵੋਟਾਂ ਪਾ ਕੇ ਜਿੱਤਾਇਆ ਸੀ ਪਰ ਸੰਨੀ ਦਿਓਲ ਨੇ ਜਿੱਤਣ ਤੋਂ ਬਾਅਦ ਹਲਕੇ ਦੇ ਲੋਕਾਂ ਦੀ ਸਾਰ ਨਹੀਂ ਲਈ।

ਉਨ੍ਹਾਂ ਕਿਹਾ ਕਿ ਸੰਨੀ ਦਿਓਲ ਨੇ ਨਾ ਤਾਂ ਕਿਸਾਨੀ ਸੰਘਰਸ਼ ਵਿੱਚ ਕਿਸਾਨਾਂ ਦੀ ਬਾਂਹ ਫੜੀ ਤੇ ਨਾ ਹੀ ਕੋਰੋਨਾ ਮਹਾਂਮਾਰੀ ਦੇ ਸੰਕਟ ਦੌਰਾਨ ਹਲਕਾ ਵਾਸੀਆਂ ਦੀਆਂ ਮੁਸ਼ਕਲਾਂ ਸੁਣੀਆਂ। ਉਨ੍ਹਾਂ ਕਿਹਾ ਕਿ ਸਮੁੱਚਾ ਨੌਜਵਾਨ ਵਰਗ ਸੰਨੀ ਦਿਓਲ ਤੋਂ ਖਫਾ ਹੈ। ਇਸ ਦੇ ਚੱਲਦਿਆਂ ਅੱਜ ਉਨ੍ਹਾਂ ਸ਼ਹਿਰ ਅੰਦਰ ਸੰਨੀ ਦਿਓਲ ਦੀ ਗੁੰਮਸ਼ੁਦਗੀ ਦੇ ਪੋਸਟਰ ਚਿਪਕਾਏ ਤੇ ਉਸ ਦੇ ਅਸਤੀਫੇ ਦੀ ਮੰਗ ਕੀਤੀ। 

LEAVE A REPLY

Please enter your comment!
Please enter your name here