*ਸੰਯੁਕਤ ਕਿਸਾਨ ਮੋਰਚੇ ਅਤੇ ਟਰੇਡ ਯੂਨੀਅਨਾਂ ਵਲੋਂ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇ ਗੰਢ ਸਾਂਝੇ ਤੌਰ ਤੇ’ ਮਨਾਉਣ ਸਬੰਧੀ ਹੋਈ ਤਿਆਰੀ ਮੀਟਿੰਗ। ,,,*

0
13

ਮਾਨਸਾ 21 ਨਵੰਬਰ (ਸਾਰਾ ਯਹਾਂ/ਮੁੱਖ ਸੰਪਾਦਕ) ਸੰਯੁਕਤ ਕਿਸਾਨ ਮੋਰਚਾ ਜਿਲਾ ਮਾਨਸਾ ਅਤੇ ਟਰੇਡ ਯੂਨੀਅਨਾਂ ਦੀ ਸਾਂਝੀ ਮੀਟਿੰਗ ਬਾਬਾ ਬੂਝਾ ਸਿੰਘ ਭਵਨ ਵਿਖੇ ਬੀਕੇਯੂ ਲੱਖੋਵਾਲ ਦੇ ਆਗੂ ਨਿਰਮਲ ਸਿੰਘ ਝੰਡੂਕੇ, ਜਮਹੂਰੀ ਕਿਸਾਨ ਸਭਾ ਦੇ ਅਮਰੀਕ ਸਿੰਘ ਫਫੜੇ ਅਤੇ ਕੁਲ ਹਿੰਦ ਕਿਸਾਨ ਸਭਾ (ਅਜੈ ਭਵਨ) ਦੇ ਮਲਕੀਤ ਸਿੰਘ ਮੰਦਰਾਂ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਵਿੱਚ ਸਾਂਝੇ ਤੌਰ ਤੇ 26 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇਗੰਢ ਮਨਾਉਣ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਮੀਟਿੰਗ ਵਿੱਚ ਪੀਕੇਯੂ ਦੇ ਕਰਨੈਲ ਸਿੰਘ ਮਾਨਸਾ, ਬੀਕੇਯੂ ਡਕੌਂਦਾ ਧਨੇਰ ਦੇ ਕੁਲਵੰਤ ਸਿੰਘ ਕਿਸ਼ਨਗੜ੍ਹ, ਬੀਕੇਯੂ ਡਕੌਂਦਾ ਬੁਰਜ ਗਿੱਲ ਦੇ ਲਛਮਣ ਸਿੰਘ ਚੱਕ ਅਲੀ ਸ਼ੇਰ, ਬੀਕੇਯੂ ਮਾਨਸਾ ਦੇ ਉਗਰ ਸਿੰਘ, ਬੀਕੇਯੂ ਮਾਲਵਾ ਦੇ ਸੁਰਜੀਤ ਸਿੰਘ, ਮੈਡੀਕਲ ਪੈ੍ਕਟੀਸ਼ਨਰਜ਼ ਦੇ ਧੰਨਾ ਮੱਲ ਗੋਇਲ ਅਤੇ ਟਰੇਡ ਯੂਨੀਅਨ ਏਟਕੂ ਦੇ ਰਾਜਵਿੰਦਰ ਰਾਣਾ , ਸੀਟਯੂ ਦੇ ਲਾਲ ਚੰਦ, ਮਜ਼ਦੂਰ ਮੁਕਤੀ ਮੋਰਚਾ ਦੇ ਬਲਵਿੰਦਰ ਸਿੰਘ ਘਰਾਗਣਾ, ਦਿਹਾਤੀ ਮਜ਼ਦੂਰ ਸਭਾ ਦੇ ਆਤਮਾ ਸਿੰਘ,ਖੇਤ ਮਜ਼ਦੂਰ ਸਭਾ ਪੰਜਾਬ ਦੇ ਸੀਤਾ ਰਾਮ ਗੋਬਿੰਦਪੁਰਾ ਆਦਿ ਨੇ ਸ਼ਮੂਲੀਅਤ ਕੀਤੀ ਅਤੇ ਕਿਸਾਨ ਅੰਦੋਲਨ ਦੀ ਚੌਥੀ ਵਰ੍ਹੇ ਗੰਢ ਮੌਕੇ 26 ਨਵੰਬਰ ਜ਼ਿਲ੍ਹਾ ਪੱਧਰ ਤੇ ਜਿਲ੍ਹਾ ਕਚਹਿਰੀ ਮਾਨਸਾ ਵਿਖੇ ਸਾਂਝੇ ਤੌਰ ਤੇ ਮਨਾਉਣ ਲਈ ਵਿਉਂਤਬੰਦੀ ਕਰਦਿਆਂ ਤਿਆਰੀ ਸਬੰਧੀ ਪ੍ਰਬੰਧਕੀ ਕਮੇਟੀ ਦਾ ਗਠਨ ਕੀਤਾ ਗਿਆ ਅਤੇ ਡਿਉਟੀਆਂ ਵੀ ਲਗਾਈਆਂ ਗਈਆਂ। ਸ਼ਾਮਲ ਆਗੂਆਂ ਨੇ ਮਹਾਨ ਕਿਸਾਨ ਅੰਦੋਲਨ ਨੂੰ ਯਾਦ ਕਰਦਿਆਂ ਤਿੰਨ ਕੇਂਦਰੀ ਖੇਤੀ ਕਾਨੂੰਨੀ ਨੂੰ ਰੱਦ ਕਰਵਾਉਣ ਦੀ ਪ੍ਰਾਪਤੀ ਤੋਂ ਬਾਅਦ ਰਹਿੰਦੀਆਂ ਕਿਸਾਨੀ ਮੰਗਾਂ ਸਭ ਫਸਲਾਂ ਦੇ ਭਾਅ ਸਬੰਧੀ ਐਮ ਐਸ ਪੀ ਦੀ ਕਾਨੂੰਨੀ ਗਰੰਟੀ, ਕਿਰਤ ਕਾਨੂੰਨਾਂ ਵਿੱਚ ਬੇਲੋੜੀਆਂ ਸੋਧਾਂ ਨੂੰ ਵਾਪਸ ਕਰਵਾ ਕੇ ਹਰ ਹੱਥ ਲਈ ਰੁਜ਼ਗਾਰ ਦੀ ਗਰੰਟੀ, ਹਰ ਕਿਰਤੀ ਲਈ ਉਜ਼ਰਤਾਂ ਅਤੇ ਕੰਮ ਦੇ ਸਮੇਂ ਵਿੱਚ ਵਾਧਾ ਕਰਵਾਉਣ , ਸਿਹਤ ਸੇਵਾਵਾਂ ਅਤੇ ਸਿੱਖਿਆ ਵਰਗੀਆਂ ਲੋੜਾਂ ਦੀ ਪੂਰਤੀ ਲਈ ਕਿਸਾਨ ਅੰਦੋਲਨ ਦੀ ਤਰ੍ਹਾਂ ਮੁੜ ਬੱਝਵੇਂ ਅਤੇ ਸਾਂਝੇ ਸੰਘਰਸ਼ਾਂ ਕਰਨ ਦਾ ਸੱਦਾ ਦਿੰਦਿਆਂ 26 ਨਵੰਬਰ ਨੂੰ ਜ਼ਿਲ੍ਹਾ ਕਚਿਹਰੀ ਮਾਨਸਾ ਵਿਖੇ ਜੋਸ਼ੋਖਰੋਸ਼ ਨਾਲ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਵੀ ਕੀਤੀ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੁਖਚਰਨ ਸਿੰਘ ਦਾਨੇਵਾਲੀਆ, ਤੇਜ਼ ਸਿੰਘ ਚਕੇਰੀਆਂ, ਵਿਜੇ ਭੀਖੀ, ਰਾਮ ਸਰੂਪ, ਸੁਖਦਰਸ਼ਨ ਸਿੰਘ, ਬੱਲਮ ਸਿੰਘ, ਜੱਗਾ ਸਿੰਘ , ਪ੍ਰਦੀਪ ਸਿੰਘ, ਸੁਰਜੀਤ ਸਿੰਘ,ਆਦਿ ਆਗੂ ਵੀ ਹਾਜਰ ਸਨ

LEAVE A REPLY

Please enter your comment!
Please enter your name here