*ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ‘ਤੇ ਭਾਕਿਯੂ (ਏਕਤਾ) ਡਕੌਂਦਾ ਵੱਲੋਂ ਬੁੱਧਰਾਮ ਦੇ ਦਫਤਰ ਦਾ ਘਿਰਾਓ ਦੂਜੇ ਦਿਨ ਵੀ ਜਾਰੀ*

0
18

ਬੁਢਲਾਡਾ 12 ਸਤੰਬਰ (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):

 ਬੀਤੇ ਮਹੀਨਿਆਂ ਵਿੱਚ ਹੜ੍ਹਾਂ ਦੀ ਮਾਰ ਹੇਠ ਆਏ ਵੱਡੇ ਉੱਤਰੀ ਭਾਰਤ ਦੇ ਖਿੱਤੇ ਦੇ ਹੋਏ ਨੁਕਸਾਨ ਦਾ ਮੁਆਵਜਾ ਲੈਣ ਲਈ ਸੰਯੁਕਤ ਕਿਸਾਨ ਮੋਰਚੇ ਵੱਲੋਂ ਕੇਂਦਰੀ ਸੱਤਾਧਾਰੀ ਪਾਰਟੀ ਅਤੇ ਸੂਬਾ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਸੀ । ਜਿਸ ਸੱਦੇ ਤਹਿਤ ਅੱਜ ਭਾਰਤੀ ਕਿਸਾਨ ਸੂਨੀਅਨ (ਏਕਤਾ) ਡਕੌਂਦਾ ਵੱਲੋੰ ਆਮ ਆਦਮੀ ਪਾਰਟੀ ਦੇ ਸੂਬਾ ਕਾਰਜਕਾਰੀ ਪ੍ਰਧਾਨ ਅਤੇ ਬੁਢਲਾਡਾ ਤੋਂ ਵਿਧਾਇਕ ਪ੍ਰਿਸੀਪਲ ਬੁੱਧਰਾਮ ਦੇ ਦਫ਼ਤਰ ਦਾ ਘਿਰਾਓ ਕੀਤਾ ਗਿਆ । ਅੱਜ ਦੇ ਧਰਨੇ ਨੂੰ ਸੰਬੋਧਨ ਕਰਦੇ ਹੋਏ ਸੂਬਾ ਕਮੇਟੀ ਮੈਂਬਰ ਕੁਲਵੰਤ ਸਿੰਘ ਕਿਸ਼ਨਗੜ੍ਹ ਨੇ ਕਿਹਾ ਕਿ ਬੀਤੇ ਮਹੀਨਿਆਂ ਵਿੱਚ ਬੇਮੌਸਮੀ ਬਾਰਸ਼ ਅਤੇ ਸਨਅਤੀ ਖੇਤਰ ਕਾਰਨ ਹੋਈ ਮੌਸਮੀ ਤਬਦੀਲੀ ਕਾਰਨ ਆਏ ਹੜ੍ਹਾਂ ਨਾਲ ਲੋਕਾਂ ਦਾ ਵੱਡੀ ਪੱਧਰ ‘ਤੇ ਫਸਲਾਂ ਦਾ ਨੁਕਸਾਨ ਹੋਇਆ ਹੈ ਅਤੇ ਪੀੜਿਤ ਲੋਕਾਂ ਦਾ ਜਾਨੀ ਮਾਲੀ ਨੁਕਸਾਨ ਵੀ ਹੋ ਚੁੱਕਾ ਹੈ । ਪਾਣੀ ਦੇ ਤੇਜ ਵਹਾ ਕਾਰਨ ਕਈ ਥਾਂਈ ਮਿੱਟੀ ਵਹਿ ਗਈ ਹੈ ਅਤੇ ਕਈ ਹਿੱਸਿਆਂ ਵਿੱਚ ਮਿੱਟੀ ਭਰ ਚੁੱਕੀ ਹੈ । ਇਸ ਹੋਏ ਨੁਕਸਾਨ ਦੀ ਭਰਪਾਈ ਲਈ ਕੇਂਦਰ ਅਤੇ ਸੂਬਾ ਸਰਕਾਰ ਤੋਂ ਵਿੱਤੀ ਸਹਾਇਤਾ ਲੈਣ ਲਈ ਉੱਤਰ ਭਾਰਤ ਵਿੱਚ ਤਿੰਨ ਰੋਜ਼ਾ ਧਰਨਾ ਪ੍ਰਦਰਸ਼ਨ ਕੀਤੇ ਜਾ ਰਹੇ ਹਨ । ਇਸ ਸਮੇਂ ਸੰਬੋਧਨ ਕਰਦਿਆਂ ਮੱਖਣ ਸਿੰਘ ਭੈਣੀ ਬਾਘਾ ਨੇ ਕਿਹਾ ਕਿ ਸਰਕਾਰ ਨੂੰ ਫੌਰੀ ਤੌਰ ‘ਤੇ ਕਿਸਾਨਾਂ-ਮਜ਼ਦੂਰਾਂ ਦੀ ਬਾਂਹ ਫੜਨੀ ਚਾਹੀਦੀ ਹੈ । ਇਸ ਨੁਕਸਾਨ ਨੂੰ ਕੁਦਰਤੀ ਆਫ਼ਤ ਐਲਾਨ ਕੇ ਭਰਪਾਈ ਲਈ ਕੌਮੀ ਰਾਹਤ ਫੰਡ ਵਿੱਚੋਂ ਰਾਸ਼ੀ ਜਾਰੀ ਕਰਨੀ ਚਾਹੀਦੀ ਹੈ । ਅੱਜ ਦੇ ਧਰਨੇ ਨੂੰ ਬਲਕਾਰ ਸਿੰਘ ਚਹਿਲਾਵਾਲੀ, ਬਲਵਿੰਦਰ ਸ਼ਰਮਾ, ਦੇਵੀ ਰਾਮ, ਜਗਦੇਵ ਕੋਟਲੀ, ਸੱਤਪਾਲ ਵਰ੍ਹੇ, ਮੱਖਣ ਉਡਤ ਭਗਤ ਰਾਮ, ਬਰਿਆਮ ਖਿਆਲਾ, ਤਰਸੇਮ ਚੱਕ ਅਲੀਸ਼ੇਰ, ਮਨਜੀਤ ਕੌਰ, ਸੁਰਜੀਤ ਕੌਰ ਕਿਸ਼ਨਗੜ੍ਹ, ਹਰਬੰਸ ਕੌਰ ਕੁਲਰੀਆ, ਮੋਹਿੰਦਰ ਕੁਲਰੀਆ, ਹਰਜੀਵਨ ਹਸਨਪੁਰ, ਸੁਰਜੀਤ ਨੰਗਲ ਕਲਾਂ, ਕਰਨੈਲ ਚੋਟੀਆਂ ਅਤੇ ਬਚਿੱਤਰ ਸਿੰਘ ਮੂਸਾ ਆਦਿ ਨੇ ਸੰਬੋਧਨ ਕੀਤਾ ।

NO COMMENTS