ਸੰਯੁਕਤ ਕਿਸਾਨ ਮੋਰਚੇ ਵੱਲੋਂ 23 ਫਰਵਰੀ ਨੂੰ ‘ਪਗੜੀ ਸੰਭਾਲ’ ਦਿਵਸ ਮਨਾਉਣ ਦਾ ਸੱਦਾ

0
28

ਨਵੀਂ ਦਿੱਲੀ19,ਫਰਵਰੀ (ਸਾਰਾ ਯਹਾ /ਬਿਓਰੋ ਰਿਪੋਰਟ) : ਸੰਯੁਕਤ ਕਿਸਾਨ ਮੋਰਚਾ ਨੇ 23 ਫਰਵਰੀ ਨੂੰ ਸ਼ਹੀਦ ਭਗਤ ਸਿੰਘ ਦੇ ਚਾਚਾ ਜੀ ਅਤੇ ਪਗੜੀ ਸੰਭਾਲ ਜੱਟਾ ਲਹਿਰ ਦੇ ਬਾਨੀ ਅਜੀਤ ਸਿੰਘ ਦੇ ਜਨਮਦਿਨ ਨੂੰ ‘ਪਗੜੀ ਸੰਭਾਲ’ ਦਿਵਸ ਦੇ ਤੌਰ ‘ਤੇ ਮਨਾਉਣ ਦਾ ਸੱਦਾ ਦਿੱਤਾ ਹੈ।

ਖੇਤੀ ਕਾਨੂੰਨਾਂ ਖਿਲਾਫ ਦਿੱਲੀ ਦਾ ਘੇਰਾ ਪਾਈ ਬੈਠੇ ਕਿਸਾਨਾਂ ਦੇ ਇਕੱਠਾਂ ਵਿਚ ‘ਪਗੜੀ ਸੰਭਾਲ ਜੱਟਾ’ ਗੀਤ ਖੂਬ ਗੂੰਜ ਰਿਹਾ ਹੈ। ਹਫ਼ਤਾਵਾਰ ਝੰਗ ਸਿਆਲ ਦੇ ਐਡੀਟਰ ਬਾਂਕੇ ਦਿਆਲ ਵੱਲੋਂ ਲਿਖਿਆ ਇਹ ਗੀਤ ਬ੍ਰਿਟਿਸ਼ ਰਾਜ ਦੇ 1906 ਦੇ ਖੇਤੀ ਕਾਨੂੰਨਾਂ ਖਿਲਾਫ ਉੱਠੀ ਕਿਸਾਨ ਲਹਿਰ ਦਾ ਮੁਖੜਾ ਬਣ ਗਿਆ ਸੀ। 

ਭਗਤ ਸਿੰਘ ਦੇ ਚਾਚਾ ਅਜੀਤ ਸਿੰਘ ਦੀ ਅਗਵਾਈ ਵਿਚ ਚੱਲੀ ‘ਪਗੜੀ ਸੰਭਾਲ ਜੱਟਾ’ ਲਹਿਰ ਦਾ ਝਲਕਾਰਾ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੀ ਲਹਿਰ ਵਿੱਚ ਦੇਖਣ ਨੂੰ ਮਿਲ ਰਿਹਾ ਹੈ। ਨੌਜਵਾਨ ਅਜੀਤ ਸਿੰਘ ਦੇ ਪੋਸਟਰ ਅਤੇ ਬੈਨਰ ਟਰੈਕਟਰਾਂ ‘ਤੇ ਲਾ ਕੇ ਅਤੇ ਹਿੱਕਾਂ ‘ਤੇ ਬੈਜ ਸਜਾ ਕੇ ਸ਼ਾਮਲ ਹੋਏ ਹਨ।

NO COMMENTS