*ਸੰਯੁਕਤ ਕਿਸਾਨ ਮੋਰਚੇ ਵੱਲੋਂ ਲੋਕ ਸਭਾ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਸੌਂਪਿਆ ਮੰਗ ਪੱਤਰ ,,*

0
84

ਮਾਨਸਾ 9 ਫਰਵਰੀ (ਸਾਰਾ ਯਹਾਂ/ਮੁੱਖ ਸੰਪਾਦਕ) ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਨੈਸ਼ਨਲ ਪਾਲਿਸੀ ਫਰੇਮਵਰਕ ਆਨ ਐਗਰੀਕਲਚਰ ਮਾਰਕੀਟਿੰਗ ਰੱਦ ਕਰਨ ਸਮੇਤ ਕਿਸਾਨਾਂ ਦੀਆਂ ਅਸਲ ਮੰਗਾਂ ਦਾ ਸਮਰਥਨ ਕਰਨ ਅਤੇ ਮਾਨਯੋਗ ਪ੍ਰਧਾਨ ਮੰਤਰੀ ਨੂੰ ਸੰਯੁਕਤ ਕਿਸਾਨ ਮੋਰਚੇ ਨਾਲ ਦਿੱਲੀ ਅੰਦੋਲਨ ਵੇਲੇ ਹੋਏ ਸਮਝੌਤੇ ਨੂੰ ਪੂਰਾ ਕਰਵਾਉਣ ਲਈ ਲੋਕ ਸਭਾ ਮੈਂਬਰਾਂ ਰਾਹੀਂ ਕੇਂਦਰ ਸਰਕਾਰ ਦੀ ਡੂੰਘੀ ਚੁੱਪ ਤੇ ਚਿੰਤਾ ਜ਼ਾਹਰ ਕਰਦਿਆਂ ਕਿਸਾਨ ਭਾਈਚਾਰੇ ਦੀਆਂ ਸਮੱਸਿਆਂਵਾਂ ਨੂੰ ਹੱਲ ਕਰਨ ਲਈ ਅਵਾਜ਼ ਉਠਾਉਣ ਅਤੇ ਪ੍ਰਧਾਨ ਮੰਤਰੀ ਸਮੇਤ ਕੇਂਦਰ ਸਰਕਾਰ ਤੋਂ ਹੱਲ ਕਰਵਾਉਣ ਲਈ ਲੋਕ ਸਭਾ ਮੈਂਬਰਾਂ ਨੂੰ ਮੰਗ ਪੱਤਰ ਭੇਜਣੇ ਸਨ। ਜਿਸ ਤਹਿਤ ਸੰਯੁਕਤ ਅੱਜ ਕਿਸਾਨ ਮੋਰਚਾ ਜ਼ਿਲ੍ਹਾ ਮਾਨਸਾ ਵੱਲੋਂ ਹਲਕਾ ਬਠਿੰਡਾ ਤੋਂ ਲੋਕ ਸਭਾ ਮੈਂਬਰਾਂ ਬੀਬਾ ਹਰਸਿਮਰਤ ਕੌਰ ਬਾਦਲ ਨੂੰ ਉਹਨਾਂ ਦੇ ਦਫ਼ਤਰ ਵਿਖੇ ਹਲਕਾ ਇੰਚਾਰਜ ਮਾਨਸਾ ਪ੍ਰੇਮ ਕੁਮਾਰ ਅਰੋੜਾ ਨੂੰ ਮੰਗ ਪੱਤਰ ਸੌਂਪ ਕੇ 12 ਵਜੇ ਤੋਂ 2 ਵਜੇ ਤੱਕ ਧਰਨਾ ਪ੍ਰਦਰਸ਼ਨ ਵੀ ਕੀਤਾ ਗਿਆ। ਇਸ ਸਮੇਂ ਵੱਖ ਵੱਖ ਜਥੇਬੰਦੀਆਂ ਦੇ ਆਗੂਆਂ ਨੇ ਇਕੱਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਕਿਸਾਨ ਵਿਰੋਧੀ ਨਵਾਂ ਖੇਤੀ ਮੰਡੀਕਰਨ ਤੇ ਰਾਸ਼ਟਰੀ ਨੀਤੀ ਫਰੇਮ ਵਰਕ ਜੋ ਕਿਸਾਨ ਵਿਰੋਧੀ, ਮਜ਼ਦੂਰ ਵਿਰੋਧੀ ਅਤੇ ਗਰੀਬ ਵਿਰੋਧੀ ਹੈ ਨੂੰ ਤਰੁੰਤ ਰੱਦ ਕਰਨ ਅਤੇ 13 ਮਹੀਨੇ ਦਿੱਲੀ ਦੀਆਂ ਬਰੂਹਾਂ ਤੇ ਚੱਲੇ ਕਿਸਾਨ ਅੰਦੋਲਨ ਸਮੇਂ ਕੀਤੇ ਲਿਖਤੀ ਸਮਝੌਤੇ ਨੂੰ ਲਾਗੂ ਕੀਤਾ ਜਾਵੇ ।ਉਹਨਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ 9 ਦਸੰਬਰ 2021 ਨੂੰ ਐਮਐਸਪੀ ਸੀ- 2 ਪਲੱਸ 50 ਪ੍ਰਤੀਸ਼ਤ ਫਾਰਮੂਲੇ ਅਨੁਸਾਰ ਸਾਰੀਆਂ ਫਸਲਾਂ ਦੀ ਗਰੰਟੀ ਸ਼ੁਦਾ ਖ਼ਰੀਦ ਅਤੇ ਬਿਜਲੀ ਦਾ ਨਿੱਜੀਕਰਨ ਨਾ ਕਰਨ ਅਤੇ ਹੋਰ ਮੰਗਾਂ ਨੂੰ ਹੱਲ ਕਰਨ ਦਾ ਲਿਖਤੀ ਵਾਅਦਾ ਕੀਤਾ ਸੀ ਜਿਸ ਨੂੰ ਜਾਪਦਾ ਹੈ ਸਰਕਾਰ ਭੁੱਲ ਹੀ ਚੁੱਕੀ ਹੈ।
ਇਸ ਤਰ੍ਹਾਂ ਹੀ ਮਨਰੇਗਾ ਲਈ ਅਨੁਮਾਨਿਤ ਰਕਮ 2 ,75,000 ਕਰੋੜ ਰੁਪਏ ਬਣਦੀ ਹੈ ਪਰ ਸਰਕਾਰ ਵੱਲੋਂ 2025-26 ਦੇ ਬੱਜਟ ਵਿੱਚ ਸਿਰਫ 85428 .39 ਕਰੋੜ ਰੁਪਏ ਅਲਾਟ ਕੀਤੇ ਗਏ ਹਨ। ਜਿਸ ਵਿੱਚ ਸੋਧ ਕਰਨ ਦੀ ਸੰਯੁਕਤ ਕਿਸਾਨ ਮੋਰਚੇ ਵੱਲੋਂ ਪੁਰਜ਼ੋਰ ਮੰਗ ਕੀਤੀ ਜਾਂਦੀ ਹੈ। ਇਸ ਸਮੇਂ ਸੰਯੁਕਤ ਕਿਸਾਨ ਮੋਰਚੇ ਦੇ ਆਗੂ ਨਿਰਮਲ ਸਿੰਘ ਝੰਡੂਕੇ, ਮਾਸਟਰ ਛੱਜੂ ਰਾਮ ਰਿਸ਼ੀ, ਲਖਬੀਰ ਸਿੰਘ ਅਕਲੀਆ, ਰਾਮ ਸਿੰਘ ਭੈਣੀ ਬਾਘਾ, ਰੂਪ ਸਿੰਘ ਢਿੱਲੋਂ, ਭਜਨ ਸਿੰਘ ਘੁੰਮਣ, ਗੋਰਾ ਸਿੰਘ ਭੈਣੀ ਬਾਘਾ, ਸੱਤ ਪਾਲ ਬਰੇ , ਤੇਜ਼ ਸਿੰਘ ਚਕੇਰੀਆਂ, ਦਿਲਬਾਗ ਸਿੰਘ , ਗੁਰਨਾਮ ਸਿੰਘ ਨੇ ਵੀ ਸੰਬੋਧਨ ਕੀਤਾ । ਸਟੇਜ ਸਕੱਤਰ ਦੀ ਭੂਮਿਕਾ ਡਾ. ਧੰਨਾ ਮੱਲ ਗੋਇਲ ਨੇ ਬਾਖੂਬੀ ਨਿਭਾਈ। ਇਸ ਸਮੇਂ ਔਰਤ ਆਗੂ ਨਰਿੰਦਰ ਕੌਰ ਬੁਰਜ਼ ਹਮੀਰਾ, ਸ਼ਿੰਦਰਪਾਲ ਕੌਰ ਸਮੇਤ ਵੱਖ ਵੱਖ ਜਥੇਬੰਦੀਆਂ ਦੇ ਆਗੂ ਅਤੇ ਵੱਡੀ ਗਿਣਤੀ ਵਿੱਚ ਵਰਕਰ ਵੀ ਮੌਜੂਦ ਸਨ। ਜਗਦੇਵ ਭੁਪਾਲ, ਦਰਸ਼ਨ ਸਿੰਘ ਬਹਾਦਰ ਪੁਰ ਗੁਰਮੇਲ ਸਿੰਘ ਨੇ ਇਨਕਲਾਬੀ ਗੀਤ ਵੀ ਪੇਸ਼  ਕੀਤੇ

LEAVE A REPLY

Please enter your comment!
Please enter your name here