
ਲੁਧਿਆਣਾ 27,ਜਨਵਰੀ (ਸਾਰਾ ਯਹਾਂ/ਬਿਊਰੋ ਨਿਊਜ਼) : ਸੰਯੁਕਤ ਸਮਾਜ ਮੋਰਚੇ ਨੇ ਅੱਜ 2022 ਦੀਆਂ ਵਿਧਾਨ ਸਭਾ ਚੋਣਾਂ ਲਈ 12 ਹੋਰ ਉਮੀਦਵਾਰਾਂ ਦਾ ਐਲਾਨ ਕਰ ਦਿੱਤਾ ਹੈ। ਜਾਣਕਾਰੀ ਅਨੁਸਾਰ…..
ਪਟਿਆਲਾ ਸ਼ਹਿਰੀ ਤੋਂ ਮੱਖਣ ਸਿੰਘ ਸੋਹਾਲੀ ,
ਮਹਿਲ ਕਲਾਂ ਤੋਂ ਐਡਵੋਕੇਟ ਜਸਵੀਰ ਸਿੰਘ ਖੇੜੀ ,
ਬੱਲੂਆਣਾ ਤੋਂ ਰਾਮ ਕੁਮਾਰ ਕੁਲਾਰ ,
ਹੁਸ਼ਿਆਰਪੁਰ ਤੋਂ ਐਡਵੋਕੇਟ ਹਰਿੰਦਰਦੀਪ ਸਿੰਘ ,
ਪੱਟੀ ਤੋਂ ਸਰਤਾਜ ਸਿੰਘ , ਕਾਦੀਆਂ ਤੋਂ ਜਸਪਾਲ ਸਿੰਘ ,
ਸੁਜਾਨਪੁਰ ਤੋਂ ਬਿਸ਼ਨ ਦਾਸ ,
ਪਠਾਨਕੋਟ ਤੋਂ ਸੂਬਾ ਸਿੰਘ ਸਰਾਂ ,
ਮਜੀਠਾ ਤੋਂ ਪਰਮਜੀਤ ਸਿੰਘ ,
ਉੜਮੁੜ ਟਾਂਡਾ ਤੋਂ ਅਰਸ਼ਦੀਪ ਸਿੰਘ ,
ਫ਼ਾਜ਼ਿਲਕਾ ਤੋਂ ਰੇਸ਼ਮ ਸਿੰਘ ,
ਅੰਮ੍ਰਿਤਸਰ ਪੂਰਬੀ ਤੋਂ ਸੁਖਜਿੰਦਰ ਸਿੰਘ ਮਾਹੁ ,
ਹਲਕਾ ਭਦੌੜ ਤੋਂ ਗੋਰਾ ਸਿੰਘ ਢਿੱਲਵਾਂ ਚੋਣ ਲੜਨਗੇ।
ਇਸ ਤੋਂ ਪਹਿਲਾਂ ਧਰਮਕੋਟ ਤੋਂ ਹਰਪ੍ਰੀਤ ਸਿੰਘ ,
ਜੀਰੇ ਤੋਂ ਮੇਘ ਰਾਜ ਰਲਾ ,
ਬੁਢਲਾਡਾ ਤੋਂ ਕ੍ਰਿਸ਼ਨ ਚੌਹਾਨ ,
ਨਿਹਾਲ ਸਿੰਘ ਵਾਲਾ ਤੋਂ ਗੁਰਦਿੱਤਾ ਸਿੰਘ ,
ਡੇਰਾਬਸੀ ਤੋਂ ਨਵਜੋਤ ਸਿੰਘ ਸੈਣੀ
,ਲਹਿਰਾਗਾਗਾ ਤੋਂ ਸਤਵੰਤ ਸਿੰਘ ਕੰਡੇਵਾਲਾ ,
ਰਾਜਪੁਰਾ ਤੋਂ ਹਰਵਿੰਦਰ ਸਿੰਘ ,
ਬਾਬਾ ਬਕਾਲਾ ਤੋਂ ਗੁਰਨਾਮ ਕੌਰ ਪ੍ਰਿੰਸੀਪਲ ,
ਤਲਵੰਡੀ ਸਾਬੋ ਤੋਂ ਸੁਖਬੀਰ ਸਿੰਘ ,
ਅੰਮ੍ਰਿਤਸਰ ਪੱਛਮੀ ਤੋਂ ਅਮਰਜੀਤ ਸਿੰਘ ,
ਰੋਪੜ ਤੋਂ ਦਵਿੰਦਰ ਸਿੰਘ ,
ਅੰਮ੍ਰਿਤਸਰ ਪੂਰਬੀ ਤੋਂ ਅਪਾਰ ਸਿੰਘ ਰੰਧਾਵਾ ,
ਪਟਿਆਲਾ ਦਿਹਾਤੀ ਤੋਂ ਧਰਮਿੰਦਰ ਸ਼ਰਮਾ ,
ਨਕੋਦਰ ਤੋਂ ਮਨਦੀਪ ਸਿੰਘ ਸਰਪੰਚ ,
ਸ਼ਾਮ ਚੁਰਾਸੀ ਤੋਂ ਠੇਕੇਦਾਰ ਭਗਵਾਨ ਦਾਸ ਸਿੱਧੂ ,
ਡੇਰਾ ਬਾਬਾ ਨਾਨਕ ਤੋਂ ਜਗਜੀਤ ਸਿੰਘ ਕਲਾਨੌਰ ,
ਖੇਮਕਰਨ ਤੋਂ ਮਾਸਟਰ ਦਲਜੀਤ ਸਿੰਘ ਦੇ ਨਾਂਅ ਐਲਾਨੇ ਗਏ ਸਨ।
ਇਸ ਤੋਂ ਇਲਾਵਾ ਸੰਯੁਕਤ ਸਮਾਜ ਮੋਰਚੇ ਨੇ ਫਿਰੋਜਪੁਰ ਸ਼ਹਿਰੀ ਤੋਂ ਲਖਵਿੰਦਰ ਸਿੰਘ, ਨਵਾਂਸ਼ਹਿਰ ਤੋਂ ਕੁਲਦੀਪ ਬਜੀਦਪੁਰ, ਬਟਾਲਾ ਤੋਂ ਬਲਵਿੰਦਰ ਸਿੰਘ ਰਾਜੂ, ਲੁਧਿਆਣਾ ਪੱਛਮੀ ਤੋਂ ਤਰੁਣ ਜੈਨ ਬਾਵਾ, ਆਤਮ ਨਗਰ ਤੋਂ ਗੁਰਕੀਰਤ ਸਿੰਘ ਰਾਣਾ, ਗਿੱਦੜਬਾਹਾ ਤੋਂ ਗੁਰਪ੍ਰੀਤ ਸਿੰਘ ਕੋਟਲੀ, ਮਲੋਟ ਤੋਂ ਸੁਖਵਿੰਦਰ ਕੁਮਾਰ, ਸ੍ਰੀ ਮੁਕਤਸਰ ਸਾਹਿਬ ਤੋਂ ਅਨੁਰੂਪ ਕੌਰ, ਪਾਇਲ ਤੋਂ ਸਿਮਰਦੀਪ ਸਿੰਘ, ਸਨੌਰ ਤੋਂ ਬੂਟਾ ਸਿੰਘ ਸ਼ਾਦੀਪੁਰ, ਭੁੱਚੋ ਤੋਂ ਬਾਬਾ ਚਮਕੌਰ ਸਿੰਘ, ਧੂਰੀ ਤੋਂ ਸਰਬਜੀਤ ਸਿੰਘ ਅਲਾਲ, ਫਿਰੋਜਪੁਰ ਦਿਹਾਤੀ ਤੋਂ ਮੋੜਾ ਸਿੰਘ ਅਣਜਾਣ, ਰਾਜਾਸਾਂਸੀ ਤੋਂ ਡਾ. ਸਤਨਾਮ ਸਿੰਘ ਅਜਨਾਲਾ, ਜਲਾਲਾਬਾਦ ਤੋਂ ਸੁਰਿੰਦਰ ਸਿੰਘ ਢੱਡੀਆਂ, ਸਨਾਮ ਤੋਂ ਡਾ. ਅਮਰਜੀਤ ਸਿੰਘ ਮਾਨ, ਬਰਨਾਲਾ ਤੋਂ ਅਭਿਕਰਨ ਸਿੰਘ, ਮਾਨਸਾ ਤੋਂ ਗੁਰਨਾਮ ਸਿੰਘ ਭੀਖੀ ਤੇ ਸਰਦੂਲਗੜ੍ਹ ਤੋਂ ਛੋਟਾ ਸਿੰਘ ਮੀਆਂ ਨੂੰ ਮੈਦਾਨ ’ਚ ਉਤਾਰਿਆ ਹੈ।
ਇਸ ਤੋਂ ਇਲਾਵਾ ਕਿਸਾਨ ਜਥੇਬੰਦੀਆਂ ਵੱਲੋਂ ਚੜੂਨੀ ਨਾਲ ਜਿਨ੍ਹਾਂ ਹਲਕਿਆਂ ਤੇ ਸੀਟਾਂ ਦਾ ਸਮਝੌਤਾ ਕੀਤਾ ਗਿਆ ਹੈ ਉਨ੍ਹਾਂ ਵਿੱਚ ਵਿਧਾਨ ਸਭਾ ਹਲਕਾ ਸਮਾਣਾ, ਅਜਨਾਲਾ, ਨਾਭਾ, ਸ੍ਰੀ ਫਤਿਹਗਡ੍ਹ ਸਾਹਿਬ, ਸੰਗਰੂਰ, ਦਾਖਾ, ਦਿੜ੍ਹਬਾ, ਭੁਲੱਥ, ਗੁਰਦਾਸਪੁਰ ਅਤੇ ਸ਼ਾਹਕੋਟ ਸ਼ਾਮਿਲ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਹਲਕਿਆਂ ਤੇ ਗੁਰਨਾਮ ਚੜੂਨੀ ਦੀ ਪਾਰਟੀ ਆਪਣੇ ਉਮੀਦਵਾਰ ਖੜ੍ਹੇ ਕਰੇਗੀ ਪਰ ਸੰਯੁਕਤ ਸਮਾਜ ਮੋਰਚਾ ਇਨ੍ਹਾਂ ਸੀਟਾਂ ਤੇ ਗੁਰਨਾਮ ਸਿੰਘ ਨੂੰ ਆਪਣਾ ਸਮਰਥਨ ਦੇਵੇਗਾ ਜਦੋਂ ਕਿ ਬਾਕੀ ਸੀਟਾਂ ਤੇ ਗੁਰਨਾਮ ਸਿੰਘ ਉਨ੍ਹਾਂ ਨੂੰ ਸਮਰਥਨ ਦੇਣਗੇ।
