*ਸੰਵਿਧਾਨ ਦੀ ਤਬਦੀਲੀ ਲਈ ਸੰਵਿਧਾਨਿਕ ਹੱਕਾਂ ਨਿਆਂ, ਆਰਥਿਕ, ਸਮਾਜਿਕ ਤੇ ਰਾਜਸੀ ਹੱਕਾਂ ਤੋਂ ਵਾਂਝੇ ਕਰ ਰਹੀ ਹੈ ਸਰਕਾਰ।-ਅਰਸੀ*

0
34

ਮਾਨਸਾ 27/9/24 (ਸਾਰਾ ਯਹਾਂ/ਮੁੱਖ ਸੰਪਾਦਕ) ਸੰਵਿਧਾਨ ਦੀ ਤਬਦੀਲੀ ਲਈ ਸੰਵਿਧਾਨਿਕ ਹੱਕਾਂ ਨਿਆਂ, ਆਰਥਿਕ,ਸਮਾਜਿਕ ਤੇ ਰਾਜਸੀ ਹੱਕਾਂ ਤੋਂ ਵਾਂਝੇ ਕਰ ਰਹੀ ਹੈ ਮੋਦੀ ਸਰਕਾਰ, ਕਿਉਂਕਿ ਦੇਸ਼ ਦੇ ਮੁੱਠੀਭਰ ਅਮੀਰ ਤੇ ਤਾਕਤਵਰ ਲੋਕਾਂ ਦੇ ਹੱਥਾ ਵਿੱਚ ਖੇਡ ਕੇ ਉਹਨਾਂ ਨੂੰ ਆਰਥਿਕ ਲਾਭ ਪਚਾਉਣ ਲਈ ਦੇਸ਼ ਦੇ ਕਿਰਤੀ ਕਿਸਾਨਾਂ ਮਜ਼ਦੂਰਾਂ ਮੁਲਾਜ਼ਮਾਂ ਤੇ ਆਮ ਲੋਕਾਂ ਦਾ ਖ਼ੂਨ ਚੂਸ ਕੇ ਉਨ੍ਹਾਂ ਨੂੰ ਅਧਿਕਾਰਾਂ ਤੋਂ ਵਾਂਝੇ ਕਰਕੇ ਧਰਮ ਜਾਤ ਅਤੇ ਭਾਸ਼ਾ ਦੇ ਨਾਂ ਹੇਠ ਵੰਡੀਆਂ ਪਾ ਕੇ ਭਾਈ ਚਾਰਕ ਸਾਂਝ ਨੂੰ ਤੋੜਿਆ ਜਾ ਰਿਹਾ ਹੈ। ਉਕਤ ਸ਼ਬਦਾਂ ਦਾ ਪ੍ਰਗਟਾਵਾ ਸੀ ਪੀ ਆਈ ਦੇ ਨੈਸ਼ਨਲ ਕੌਂਸਲ ਮੈਂਬਰ ਅਤੇ ਸਾਬਕਾ ਵਿਧਾਇਕ ਕਾਮਰੇਡ ਹਰਦੇਵ ਸਿੰਘ ਅਰਸ਼ੀ ਨੇ ਸਥਾਨਕ ਤੇਜਾ ਸਿੰਘ ਸੁਤੰਤਰ ਭਵਨ ਸੀ ਪੀ ਆਈ ਦਫ਼ਤਰ ਵਿੱਚ ਸ਼ਹੀਦ ਏ ਆਜ਼ਮ ਸਰਦਾਰ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਪ੍ਰੋਗਰਾਮ ਮੌਕੇ ਸੰਬੋਧਨ ਕਰਦਿਆਂ ਕੀਤਾ।
ਉਹਨਾਂ ਕਿਹਾ ਅੱਜ ਮੋਦੀ ਤੇ ਸ਼ਾਹ ਦੀ ਜੋੜੀ ਆਰ ਐਸ ਐਸ ਦੇ ਇਸ਼ਾਰੇ ਤੇ ਦੇਸ਼ ਵਿਚ ਸੰਪਰਦਾਇਕ ਦੰਗੇ ਕਰਵਾ ਰਹੀ ਹੈ ਅਤੇ ਦੇਸ਼ ਨੂੰ ਧਰਮ ਜਾਤ ਦੇ ਆਧਾਰ ਤੇ ਵੰਡ ਕੇ ਉਸ ਦੇ ਟੁਕੜੇ ਕਰਕੇ ਖਤਮ ਕਰਨਾ ਚਾਹੁੰਦੀ ਹੈ।
ਕਮਿਊਨਿਸਟ ਆਗੂ ਕਾਮਰੇਡ ਅਰਸ਼ੀ ਨੇ ਅਪੀਲ ਕਰਦਿਆਂ ਕਿਹਾ ਕਿ ਫਾਸ਼ੀਵਾਦੀ ਤਾਕਤਾਂ ਨੂੰ ਭਾਜ ਦੇਣ ਲਈ ਭਗਤ ਸਿੰਘ ਦੀ ਵਿਚਾਰਧਾਰਾ ਨੂੰ ਲਾਗੂ ਕਰਕੇ ਸੰਵਿਧਾਨ,ਲੋਕਤੰਤਰ ਤੇ ਭਾਈ ਚਾਰਕ ਸਾਂਝ ਨੂੰ ਮਜ਼ਬੂਤ ਕੀਤਾ ਜਾ ਸਕੇ।
ਇਸ ਮੌਕੇ ਜ਼ਿਲ੍ਹਾ ਸਕੱਤਰ ਸਾਥੀ ਕ੍ਰਿਸ਼ਨ ਚੌਹਾਨ, ਸੀਨੀਅਰ ਆਗੂ ਐਡਵੋਕੇਟ ਕੁਲਵਿੰਦਰ ਉੱਡਤ, ਜ਼ਿਲ੍ਹਾ ਸਹਾਇਕ ਸਕੱਤਰ ਸੀਤਾਰਾਮ ਗੋਬਿੰਦਪੁਰਾ ਨੇ ਕਿਹਾ ਕਿ ਅਜੋਕੇ ਨਾਜ਼ੁਕ ਦੌਰ ਵਿੱਚ ਸੰਵਿਧਾਨ ਦੀ ਰਾਖੀ ਅਤੇ ਦੇਸ਼ ਦੀ ਏਕਤਾ ਅਤੇ ਅਖੰਡਤਾ ਲਈ ਲੋਕ ਲਹਿਰ ਉਸਾਰ ਕੇ ਧਰਮ ਨਿਰਪੱਖਤਾ ਨੂੰ ਮਜ਼ਬੂਤ ਕਰਕੇ ਦੇਸ਼ ਦੇ ਹੋ ਰਹੇ ਟੁਕੜਿਆਂ ਬਚਾਇਆ ਜਾਵੇ। ਅਤੇ ਮਨੁੱਖ ਹੱਥੋਂ ਮਨੁੱਖ ਦੀ ਲੁੱਟ ਨੂੰ ਰੋਕਿਆ ਜਾ ਸਕੇ।
ਪ੍ਰੋਗਰਾਮ ਮੌਕੇ ਵੇਦ ਪ੍ਰਕਾਸ਼ ਬੁਢਲਾਡਾ, ਰੂਪ ਸਿੰਘ ਢਿੱਲੋਂ,ਰਤਨ ਭੋਲਾ,ਮੰਗਤ ਰਾਮ ਭੀਖੀ, ਹਰਪਾਲ ਸਿੰਘ ਬੱਪੀਆਣਾ, ਹਰਮੀਤ ਸਿੰਘ ਬੋੜਾਵਾਲ, ਭੁਪਿੰਦਰ ਗੁਰਨੇ, ਗੋਰਾ ਟਾਹਲੀਆਂ, ਮਨਜੀਤ ਕੌਰ ਗਾਮੀਵਾਲਾ, ਹਰਪ੍ਰੀਤ ਮਾਨਸਾ, ਸੁਖਦੇਵ ਪੰਧੇਰ, ਗੁਰਤੇਜ ਖ਼ਿਆਲੀ ਚਹਿਲਾਂ ਵਾਲੀ, ਬੂਟਾ ਸਿੰਘ ਬਾਜੇਵਾਲਾ, ਸੁਖਦੇਵ ਮਾਨਸਾ, ਬੂਟਾ ਸਿੰਘ ਬਰਨਾਲਾ, ਗੁਰਦਿਆਲ ਸਿੰਘ, ਬੰਬੂ ਸਿੰਘ, ਮੱਖਣ ਰੰਘੜਿਆਲ , ਗੁਰਪਿਆਰ ਸਿੰਘ ਫੱਤਾ, ਸ਼ੰਕਰ ਸਿੰਘ ਜਟਾਨਾ, ਬਲਵਿੰਦਰ ਸਿੰਘ ਕੋਟ ਧਰਮੂ ਆਦਿ ਹਾਜ਼ਰ ਹੋਏ। ਇਸ

NO COMMENTS