*ਸੰਸਦ ਆਦਰਸ਼ ਗ੍ਰਾਮ ਯੋਜਨਾ ਅਧੀਨ ਚੁਣੇ ਗਏ ਪਿੰਡ ਮੂਸਾ ਵਿਖੇ ਵਿਕਾਸ ਕੰਮਾਂ ਸਬੰਧੀ ਮੀਟਿੰਗ ਹੋਈ*

0
36

ਮਾਨਸਾ, 30 ਨਵੰਬਰ (ਸਾਰਾ ਯਹਾਂ/ ਗੋਪਾਲ ਅਕਲੀਆ ): ਸੰਸਦ ਆਦਰਸ਼ ਗ੍ਰਾਮ ਯੋਜਨਾ ਅਧੀਨ ਮੈਂਬਰ ਪਾਰਲੀਮੈਂਟ ਸ੍ਰੀਮਤੀ ਹਰਸਿਮਰਤ ਕੌਰ ਬਾਦਲ ਵੱਲੋਂ ਚੁਣੇ ਗਏ ਪਿੰਡ ਮੂਸਾ ਦੇ ਸਰਵਪੱਖੀ ਵਿਕਾਸ ਨੂੰ ਲੈ ਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਆਈ.ਏ.ਐਸ.  ਵੱਲੋਂ ਅੱਜ ਪਿੰਡ ਦਾ ਦੌਰਾ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਦਾ ਮੁੱਖ ਮੰਤਵ ਭਾਰਤ ਸਰਕਾਰ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਹੇਠਲੇ ਪੱਧਰ ਤੱਕ, ਪਿੰਡਾਂ ਦੇ ਯੋਗ ਲਾਭਪਾਤਰੀਆਂ ਤੱਕ ਪਹੁੰਚਾਉਣਾ ਹੈ।
   ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨੇ ਇਸ ਸਬੰਧੀ ਪਿੰਡ ਮੂਸਾ ਦੇ ਸਰਪੰਚ, ਪੰਚਾਇਤ ਸਕੱਤਰ, ਸਮੂਹ ਪੰਚਾਇਤ ਮੈਂਬਰਾਂ ਅਤੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਵੀ ਕੀਤੀ। ਇਸ ਮੌਕੇ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਵੱਲੋਂ ਆਪਣੇ ਆਪਣੇ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਬਾਰੇ ਆਮ ਲੋਕਾਂ ਨੂੰ ਜਾਣੂ ਕਰਵਾਇਆ ਗਿਆ ਅਤੇ ਲੋਕਾਂ ਨੂੰ ਰੋਜ਼ਾਨਾ ਜ਼ਿੰਦਗੀ ਵਿਚ ਪੇਸ਼ ਆ ਰਹੀਆਂ ਮੁਸ਼ਕਲਾਂ ਨੂੰ ਵੀ ਸੁਣਿਆ ਗਿਆ।
ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰੀ ਟੀ. ਬੈਨਿਥ ਨੇ ਲੋਕਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਹੱਲ ਲਈ ਸਬੰਧਤ ਵਿਭਾਗਾਂ ਨੂੰ ਆਦੇਸ਼ ਦਿੱਤੇ ਅਤੇ ਪਿੰਡ ਮੂਸਾ ਦਾ ਪਲਾਨ ਬਣਾਉਣ ਲਈ ਜਲਦ ਤੋਂ ਜਲਦ ਰਿਪੋਰਟ ਭੇਜਣ ਲਈ ਕਿਹਾ।
ਇਸ ਮੌਕੇ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਸ੍ਰੀ ਜਗਤਾਰ ਸਿੰਘ, ਲੇਖਾਕਾਰ ਜ਼ਿਲ੍ਹਾ ਪ੍ਰੀਸ਼ਦ ਮਾਨਸਾ ਸ੍ਰੀ ਰਾਜੇਸ਼ ਕੁਮਾਰ, ਜ਼ਿਲ੍ਹਾ ਪ੍ਰੋਜੈਕਟ ਮੈਨੇਜ਼ਰ ਸ੍ਰੀ ਡੇਵਿਡ ਗੁਪਤਾ, ਪਿੰਡ ਦੇ ਸਰਪੰਚ ਅਤੇ ਹੋਰ ਅਧਿਕਾਰੀਆਂ ਤੇ ਕਰਮਚਾਰੀਆਂ ਵੱਲੋਂ ਵੀ ਇਸ ਅਭਿਆਨ ਨੂੰ ਲਾਗੂ ਕਰਨ ਸਬੰਧੀ ਆਪਣਾ ਪੂਰਨ ਸਹਿਯੋਗ ਦੇਣ ਦਾ ਭਰੋਸਾ ਦਿਵਾਇਆ ਗਿਆ।

NO COMMENTS