ਮਾਨਸਾ 16 ਮਈ (ਸਾਰਾ ਯਹਾਂ/ ਮੁੱਖ ਸੰਪਾਦਕ/ਬਲਜੀਤ ਸ਼ਰਮਾ) —– ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਸਾਬਕਾ ਸੰਸਦੀ ਸਕੱਤਰ ਜਗਦੀਪ ਸਿੰਘ ਨਕੱਈ ਦੀ ਮਾਤਾ ਦੀ ਅੰਤਿਮ ਅਰਦਾਸ ਮੌਕੇ ਜਿੱਥੇ ਮਾਨਸਾ ਅਤੇ ਬਠਿੰਡੇ ਜਿਲ੍ਹੇ ਦੇ ਹਜ਼ਾਰਾਂ ਲੋਕਾਂ ਨੇ ਆਪਣੀ ਹਾਜਰੀ ਲਗਵਾਈ। ਉੱਥੇ ਹੀ ਮਾਨਸਾ, ਬਠਿੰਡਾ ਅਤੇ ਬਰਨਾਲਾ ਜਿਲ੍ਹੇ ਵਿੱਚੋਂ ਭਾਰਤੀ ਜਨਤਾ ਪਾਰਟੀ ਸਮੇਤ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਅਤੇ ਧਾਰਮਿਕ ਸਖਸੀਅਤਾਂ ਨੇ ਇਸ ਦੁੱਖ ਦੀ ਘੜੀ ਵਿੱਚ ਜਗਦੀਪ ਸਿੰਘ ਨਕੱਈ ਨਾਲ ਦੁੱਖ ਸਾਂਝਾ ਕੀਤਾ। ਜਿਨ੍ਹਾਂ ਵਿੱਚ ਵਿਸ਼ੇਸ਼ ਤੌਰ ਤੇ ਮਾਲਵੇ ਦੇ ਸੀਨੀਅਰੀ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਸਾਬਕਾ ਮੈਂਬਰ ਪਾਰਲੀਮੈਂਟ ਜਗਮੀਤ ਸਿੰਘ ਬਰਾੜ, ਪੰਜਾਬ ਦੇ ਸਾਬਕਾ ਮੁੱਖ ਮੰਤਰੀ ਸਵ: ਸੁਰਜੀਤ ਸਿੰਘ ਬਰਨਾਲਾ ਦੇ ਸਪੁੱਤਰ ਗਗਨਦੀਪ ਸਿੰਘ ਬਰਨਾਲਾ ਤੋਂ ਇਲਾਵਾ ਅਨੇਕਾਂ ਅਕਾਲੀ ਆਗੂਆਂ ਨੇ ਇਸ ਸ਼ਰਧਾਂਜਲੀ ਸਮਾਗਮ ਵਿੱਚ ਨਜਰ ਆਏ। “ਆਪ” ਪਾਰਟੀ ਦੇ ਸੂਬਾ ਕੈਬਨਿਟ ਮੰਤਰੀ ਡਾ: ਵਿਜੈ ਸਿੰਗਲਾ, ਹਲਕਾ ਸਰਦੂਲਗੜ੍ਹ ਦੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ,
ਰਾਮਪੁਰਾ ਹਲਕੇ ਦੇ ਵਿਧਾਇਕ ਗਾਇਕ ਬਲਕਾਰ ਸਿੱਧੂ, ਤਲਵੰਡੀ ਸਾਬੋ-ਕੇ ਦੀ ਵਿਧਾਇਕ ਬੀਬੀ ਬਲਜਿੰਦਰ ਕੌਰ ਇਸੇ ਹੀ ਤਰ੍ਹਾਂ ਕਾਂਗਰਸ ਪਾਰਟੀ ਦੇ ਆਗੂ ਸਾਬਕਾ ਕੈਬਨਿਟ ਮੰਤਰੀ ਗੁਰਪ੍ਰੀਤ ਸਿੰਘ ਕਾਂਗੜ, ਸਾਬਕਾ ਵਿਧਾਇਕ ਅਜੀਤਇੰਦਰ ਸਿੰਘ ਮੋਫਰ ਅਤੇ ਸੰਯੁਕਤ ਅਕਾਲੀ ਦਲ ਦੇ ਸਕੱਤਰ ਜਰਨਲ ਪਰਵਿੰਦਰ ਸਿੰਘ ਢੀਂਡਸਾ, ਸਾਬਕਾ ਵਿਧਾਇਕ ਸੁਖਵਿੰਦਰ ਸਿੰਘ ਔਲਖ ਸਮੇਤ ਇਸ ਜਥੇਬੰਦੀ ਦੇ ਧਾਰਮਿਕ ਅਤੇ ਸਿਆਸੀ ਆਗੂ ਹਾਜਰ ਸਨ। ਇਸ ਸ਼ਰਧਾਂਜਲੀ ਸਮਾਗਮ ਵਿੱਚ ਇਹ ਗੱਲ ਵਰਨਣਯੋਗ ਹੈ ਕਿ ਇਸ ਸਮਾਗਮ ਵਿੱਚ 20ਵੀਂ ਸਦੀ ਦੇ ਮਹਾਨ ਸ਼ਹੀਦ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ ਦੇ ਸਪੁੱਤਰ ਈਸ਼ਵਰ ਸਿੰਘ ਭਿੰਡਰਾਂਵਾਲੇ ਨੇ ਆਪਣੀ ਵਿਸ਼ੇਸ਼ ਹਾਜਰੀ ਲਗਾਈ ਅਤੇ ਇਨ੍ਹਾਂ ਨੂੰ ਨਕੱਈ ਪਰਿਵਾਰ ਦੀ ਤਰਫੋਂ
ਬਠਿੰਡਾ ਅਤੇ ਮਾਨਸਾ ਜਿਲ੍ਹੇ ਦੇ ਕਈ ਸ਼੍ਰੌਮਣੀ ਕਮੇਟੀ ਮੈਂਬਰਾਂ ਨੇ ਸਰੋਪਾ ਦੇ ਕੇ ਸਨਮਾਨਿਤ ਕੀਤਾ। ਜਗਦੀਪ ਸਿੰਘ ਨਕੱਈ ਨੇ ਜੱਗ ਬਾਣੀ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਇਸ ਦੁੱਖ ਦੀ ਘੜੀ ਵਿੱਚ ਵੱਖ-ਵੱਖ ਰਾਜਸੀ ਪਾਰਟੀਆਂ ਦੇ ਆਗੂ ਧਾਰਮਿਕ ਸਖਸੀਅਤਾਂ, ਯੂਥ ਕਲੱਬਾਂ ਅਤੇ ਇਫਕੋ ਅਦਾਰੇ ਦੇ ਡਾਇਰੈਕਟਰ ਅਤੇ ਉੱਚ ਅਧਿਕਾਰੀਆਂ ਨੇ ਸਾਡੇ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਕੇ ਦੁੱਖ ਸਾਂਝਾ ਕੀਤਾ। ਜਿਸ ਦੇ ਲਈ ਨਕੱਈ ਪਰਿਵਾਰ ਸਦਾ ਹੀ ਸਮੁੱਚੀਆਂ ਸੰਗਤਾਂ ਦੇ ਰਿਣੀ ਰਹਿਣਗੇ। ਇਸ ਮੌਕੇ ਨਕੱਈ ਨੇ ਕਿਹਾ ਕਿ ਭਾਵੇਂ ਪਿਛਲੇ ਸਮੇਂ ਦੌਰਾਨ ਮੇਰੇ ਪਿਤਾ
ਸ: ਬਲਜਿੰਦਰ ਸਿੰਘ ਨਕੱਈ ਅਕਾਲ ਚਲਾਣਾ ਕਰ ਗਏ ਸਨ ਅਤੇ ਹੁਣ ਮਾਤਾ ਦੇ ਅਕਾਲ ਚਲਾਣੇ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ ਹੈ। ਪਰ ਫਿਰ ਵੀ ਪੰਜਾਬ ਦੀ ਸੇਵਾ ਨਕੱਈ ਪਰਿਵਾਰ ਪਹਿਲਾਂ ਦੀ ਤਰ੍ਹਾਂ ਕਰਦਾ ਰਹੇਗਾ। ਅੰਤਿਮ ਅਰਦਾਸ ਤੋਂ ਪਹਿਲਾਂ ਸ਼੍ਰੌਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਕਾਂਗਰਸ ਪਾਰਟੀ ਦੇ ਕੌਮੀ ਨੇਤਾ ਰਹੇ ਸੁਨੀਲ ਕੁਮਾਰ ਜਾਖੜ ਨੇ ਵੀ ਮਾਤਾ ਦੇ ਅਕਾਲ ਚਲਾਣੇ ਤੇ ਨਕੱਈ ਪਰਿਵਾਰ ਨਾਲ ਉਨ੍ਹਾਂ ਦੇ ਨਿਵਾਸ ਸਥਾਨ ਤੇ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ।