
ਚੰਡੀਗੜ੍ਹ, 1 ਅਪ੍ਰੈਲ (ਸਾਰਾ ਯਹਾਂ/ ਮੁੱਖ ਸੰਪਾਦਕ ) , : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਡੇਲੀ ਪੋਸਟ ਵੈੱਬ ਚੈਨਲ ਦੇ ਸੀਨੀਅਰ ਪੱਤਰਕਾਰ ਸੁਮਿਤ ਸਿੰਘ ਜੋਸ਼ੀ ਦੀ ਬੇਟੀ ਮੀਨਲ ਜੋਸ਼ੀ ( ਉਮਰ ਡੇਢ ਸਾਲ ) ਦੇ ਅਕਾਲ ਚਲਾਣੇ ਉੱਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਹ ਪਿਛਲੇ ਕੁਝ ਸਮੇਂ ਤੋਂ ਗੰਭੀਰ ਬਿਮਾਰੀ ਨਾਲ ਪੀੜਤ ਸੀ।
ਆਪਣੇ ਸ਼ੋਕ ਸੁਨੇਹੇ ਵਿੱਚ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਏਨੀ ਛੋਟੀ ਉਮਰ ਵਿਚ ਬੱਚੇ ਦੀ ਮੌਤ ਮਾਪਿਆਂ ਲਈ ਅਸਹਿ ਤੇ ਬੇਹੱਦ ਪੀੜਾਦਾਇਕ ਹੁੰਦੀ ਹੈ। ਉਹਨਾਂ ਕਿਹਾ ਕਿ ਇਸ ਦੁੱਖ ਦੀ ਘੜੀ ਵਿਚ ਉਹ ਜੋਸ਼ੀ ਪਰਿਵਾਰ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ ਅਤੇ ਨਾਲ ਹੀ ਪਰਮਾਤਮਾ ਅੱਗੇ ਅਰਦਾਸ ਕੀਤੀ ਕਿ ਰੱਬ ਬੱਚੀ ਨੂੰ ਆਪਣੇ ਚਰਨਾਂ ਵਿਚ ਸਥਾਨ ਦੇਵੇ ਅਤੇ ਪਿੱਛੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖਸ਼ੇ।
