
ਚੰਡੀਗੜ੍ਹ, 20 ਦਸੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ) : ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਭਗਵੰਤ ਮਾਨ ਦੀ ਸੁਚੱਜੀ ਅਗਵਾਈ ਵਿਚ ਸੂਬੇ ਦੇ ਨੌਜਵਾਨਾਂ ਨੂੰ ਰੁਜ਼ਗਾਰ ਮੁਹੱਈਆ ਕਰਵਾਉਣ ਲਈ ਪਹਿਲੇ ਸਾਲ ਹੀ ਖੋਲੇ ਗਏ ਪਿਟਾਰੇ ਦੇ ਤਹਿਤ ਹੁੱਣ ਤੱਕ 22 ਹਜ਼ਾਰ ਸਰਕਾਰੀ ਨੌਕਰੀਆਂ ਨੌਜ਼ਵਾਨਾਂ ਨੂੰ ਦਿੱਤੀਆਂ ਗਈਆਂ ਹਨ।ਇਸੇ ਲੜੀ ਦੇ ਤਹਿਤ ਅੱਜ ਇੱਥੇ ਪੰਜਾਬ ਭਵਨ ਵਿਖੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਵਲੋਂ 20 ਜੂਨੀਅਰ ਡਰਾਫਟਸਮੈਨਾਂ ਨੂੰ ਸਰਕਾਰੀ ਨੌਕਰੀ ਦੇ ਨਿਯੁਕਤੀ ਪੱਤਰ ਦਿੱਤੇ ਗਏ।
ਇਸ ਮੌਕੇ ਹਰਭਜਨ ਸਿੰਘ ਈ.ਟੀਓ ਨੇ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਮੌਜੂਦਾ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਹੁਣ ਤੱਕ ਲੋਕ ਨਿਰਮਾਣ ਵਿਭਾਗ ਵਿਚ 200 ਤੋਂ ਵੱਧ ਨੌਜ਼ਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਲੋਕ ਨਿਰਮਾਣ ਮੰਤਰੀ ਨੇ ਦੱਸਿਆ ਕਿ ਵਿਭਾਗ ਵਿਚ ਅਪ੍ਰੈਲ ਤੋਂ ਲੈ ਕੇ ਹੁਣ ਤੱਕ ਸਿੱਧੀ ਭਰਤੀ ਤਹਿਤ ਗਰੁੱਪ-ਏ ਵਿਚ 22, ਗਰੁੱਪ-ਬੀ ਵਿਚ 18 ਅਤੇ ਗਰੁੱਪ-ਸੀ ਵਿਚ 103 ਭਰਤੀਆਂ ਕੀਤੀਆਂ ਗਈਆਂ ਹਨ।ਇਸ ਤੋਂ ਇਲਾਵਾ ਤਰਸ ਦੇ ਅਧਾਰ ‘ਤੇ ਗਰੁੱਪ-ਸੀ ਵਿਚ 7 ਅਤੇ ਗਰੁੱਪ-ਡੀ ਵਿਚ 27 ਉਮੀਦਵਾਰਾਂ ਨੂੰ ਨੌਕਰੀ ਪਹਿਲਾਂ ਦਿੱਤੀਆਂ ਗਈਆਂ ਹਨ।ਇਸੇ ਲੜੀ ਦੇ ਤਹਿਤ ਅੱਜ 20 ਜੂਨੀਅਰ ਡਰਾਫਟਸਮੈਨਾਂ ਨੂੰ ਨਿਯੁਕਤੀ ਪੱਤਰ ਦਿੱਤੇ ਹਨ।
ਲੋਕ ਨਿਰਮਾਣ ਮੰਤਰੀ ਨੇ ਇਸ ਮੌਕੇ ਨਵੇਂ ਭਰਤੀ ਕੀਤੇ ਨੌਜ਼ਵਾਨਾ ਨੂੰ ਵਧਾਈ ਦਿੰਦਿਆਂ ਅਪੀਲ ਕੀਤੀ ਕਿ ਉਹ ਪੂਰੀ ਇਮਾਨਦਾਰੀ, ਤਨਦੇਹੀ ਅਤੇ ਸੇਵਾ ਭਾਵਨਾ ਨਾਲ ਆਪਣੀ ਜਿੰਮੇਵਾਰੀ ਨਿਭਾਉਣ।ਮੰਤਰੀ ਨੇ ਅੱਗੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੀ ਭ੍ਰਿਸ਼ਟਾਚਾਰ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਗਈ ਹੈ, ਸੋ ਅਜਿਹੀਆਂ ਕਾਰਵਾਈਆਂ ਵਿਚ ਲਿਪਤ ਕਿਸੇ ਵੀ ਮੁਲਾਜ਼ਮ ਨੂੰ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਲੋਕ ਨਿਰਮਾਣ ਵਿਭਾਗ ਦੇ ਵਿਸੇਸ਼ ਸਕੱਤਰ ਹਰੀਸ਼ ਨਈਅਰ ਤੋਂ ਇਲਾਵਾ ਵਿਭਾਗ ਦੇ ਸੀਨੀਅਰ ਅਫਸਰ ਵੀ ਮੌਜੂਦ ਸਨ।
———-
