Parliament session (ਸਾਰਾ ਯਹਾਂ/ਬਿਊਰੋ ਨਿਊਜ਼ ) ਬਠਿੰਡਾ ਤੋਂ ਸਾਂਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਅੱਜ ਸੰਸਦ ਵਿੱਚ ਕਿਸਾਨਾਂ ਦਾ ਮੁੱਦਾ ਜ਼ੋਰਸ਼ੋਰ ਨਾਲ ਚੁੱਕਿਆ, ਇਸ ਮੌਕੇ ਬੀਬੀ ਬਾਦਲ ਨੇ ਕਿਹਾ ਕਿ ਇੱਕ ਸਾਲ ਪਹਿਲਾਂ ਕਿਸਾਨ ਅੰਦੋਲਨ ਖਤਮ ਹੋਣ ਵੇਲੇ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਅਨੁਸਾਰ ਐਮ ਐਸ ਪੀ ਕਮੇਟੀ ਦਾ ਤੁਰੰਤ ਪੁਨਰਗਠਨ ਕੀਤਾ ਜਾਵੇ ਅਤੇ ਉਨ੍ਹਾਂ ਨੇ ਐਮ ਐਸ ਪੀ ਨੂੰ ਕਾਨੂੰਨੀ ਅਧਿਕਾਰ ਬਣਾਉਣ ਤੇ ਸਵਾਮੀਨਾਥਨ ਕਮਿਸ਼ਨ ਦੀ ਰਿਪੋਰਟ ਮੁਤਾਬਕ ਲਾਗਤ ’ਤੇ 50 ਫੀਸਦੀ ਮੁਨਾਫਾ ਸ਼ਾਮਲ ਕਰ ਕੇ ਐਮ ਐਸਪੀ ਉਸ ਅਨੁਸਾਰ ਤੈਅ ਕੀਤੀ ਜਾਵੇ।
ਇਸ ਮੌਕੇ ਹਰਸਿਮਰਤ ਬਾਦਲ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਲਿਖਤੀ ਭਰੋਸਾ ਦਿੱਤਾ ਸੀ ਕਿ ਉਹ ਘੱਟੋ ਘੱਟ ਸਮਰਥਣ ਮੁੱਲ ਤੈਅ ਕਰਨ ਵਾਲੀ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਸ਼ਾਮਲ ਕਰ ਕੇ ਇਸਦਾ ਪੁਨਰਗਠਨ ਕਰੇਗੀ। ਪਰ ਅਜਿਹਾ ਨਹੀਂ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕਮੇਟੀ ਵਿਚ ਕਿਸਾਨ ਪ੍ਰਤੀਨਿਧ ਅਤੇ ਖੇਤੀਬਾੜੀ ਮਾਹਿਰ ਸ਼ਾਮਲ ਕੀਤੇ ਜਾਣੇ ਚਾਹੀਦੇ ਹਨ।