
ਝੱਜਰ (ਸਾਰਾ ਯਹਾਂ) : ਸ਼ੁੱਕਰਵਾਰ ਨੂੰ ਹਰਿਆਣਾ ਦੇ ਝੱਜਰ ਵਿੱਚ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੇ ਪਹੁੰਚਣ ਤੋਂ ਪਹਿਲਾਂ ਹੀ ਪੁਲਿਸ ਤੇ ਕਿਸਾਨ ਆਹਮੋ-ਸਾਹਮਣੇ ਹੋ ਗਏ। ਕਾਲੇ ਝੰਡੇ ਫੜ ਤੇ ਤਿੰਨ ਖੇਤੀਬਾੜੀ ਕਾਨੂੰਨਾਂ ਵਿਰੁੱਧ ਨਾਅਰੇ ਲਗਾਉਂਦੇ ਹੋਏ ਕਿਸਾਨਾਂ ਨੂੰ ਉਪ ਮੁੱਖ ਮੰਤਰੀ ਦੇ ਸਮਾਗਮ ਵਾਲੇ ਸਥਾਨ ਤੋਂ ਥੋੜ੍ਹੀ ਦੂਰੀ ‘ਤੇ ਹੀ ਪੁਲਿਸ ਨੇ ਰੋਕ ਲਿਆ।
ਇਸ ਤੋਂ ਬਾਅਦ ਕਿਸਾਨਾਂ ਨਾਲ ਪੁਲਿਸ ਦਾ ਮਾਮੂਲੀ ਝਗੜਾ ਹੋਇਆ। ਜਦੋਂ ਵਿਰੋਧ ਕਰ ਰਹੇ ਕਿਸਾਨ ਨਾ ਰੁਕੇ ਤਾਂ ਪੁਲਿਸ ਨੇ ਉਨ੍ਹਾਂ ‘ਤੇ ਹਲਕੀ ਵਾਟਰ ਕੈਨਨ ਦੀ ਵਰਤੋਂ ਕੀਤੀ। ਸਥਿਤੀ ਤਣਾਅਪੂਰਨ ਹੋਣ ਤੋਂ ਬਾਅਦ ਡੀਸੀ ਸ਼ਿਆਮ ਲਾਲ ਪੂਨੀਆ ਤੇ ਐਸਪੀ ਰਾਜੇਸ਼ ਦੁੱਗਲ ਕਿਸਾਨਾਂ ਨੂੰ ਮਨਾਉਣ ਲਈ ਪਹੁੰਚੇ।
ਇਸ ਘਟਨਾ ਦੇ ਵੀਡੀਓ ਵਿੱਚ ਸਾਫ਼ ਦਿਖਾਈ ਦੇ ਰਿਹਾ ਹੈ ਕਿ ਕਿਸਾਨਾਂ ਤੇ ਪੁਲਿਸ ਵਿਚਕਾਰ ਝੜਪ ਹੋ ਰਹੀ ਹੈ। ਕੁਝ ਹੀ ਦੇਰ ਵਿੱਚ ਪੁਲਿਸ ਉੱਥੇ ਪਹੁੰਚ ਗਈ ਤੇ ਪਾਣੀ ਦੀ ਤੋਪਾਂ ਨਾਲ ਕਿਸਾਨਾਂ ਦੀ ਭੀੜ ਨੂੰ ਖਿੰਡਾਉਣ ਦੀ ਕੋਸ਼ਿਸ਼ ਕੀਤੀ। ਇਸ ਦੇ ਬਾਵਜੂਦ ਕਿਸਾਨ ਅੱਗੇ ਵਧਦੇ ਰਹੇ। ਪੁਲਿਸ ਨੇ ਉਨ੍ਹਾਂ ਦੀਆਂ ਸੜਕਾਂ ‘ਤੇ ਬੈਰੀਕੇਡਿੰਗ ਵੀ ਕੀਤੀ ਹੋਈ ਸੀ ਪਰ ਕਿਸਾਨਾਂ ਨੇ ਉਸ ਨੂੰ ਵੀ ਹਟਾ ਦਿੱਤਾ।
