
09 ,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ) ਵੱਖਰੀ ਹਾਈਕੋਰਟ ਤੋਂ ਬਾਅਦ ਹੁਣ ਪੰਜਾਬ ਹਰਿਆਣਾ ਦੀ ਵਿਧਾਨਸਭਾ ਨੂੰ ਲੈ ਕੇ ਮੁੱਦਾ ਗਰਮਾਉਂਦਾ ਨਜ਼ਰ ਆ ਰਿਹੈ ਹੈ। ਹਰਿਆਣਾ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੱਲੋਂ ਵੀ ਵੱਖਰੀ ਵਿਧਾਨ ਸਭਾ ਦੀ ਮੰਗ ਕੀਤੀ ਗਈ ਹੈ। ਪੰਜਾਬ ਸੀਐੱਮ ਭਗਵੰਤ ਮਾਨ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਨੂੰ ਵੀ ਵੱਖਰੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ‘ਚ ਜ਼ਮੀਨ ਅਲਾਟ ਕੀਤੀ ਜਾਵੇ। ਸੀਐੱਮ ਮਾਨ ਵੱਲੋਂ ਪੋਸਟ ਪਾ ਕੇ ਕਿਹਾ ਗਿਆ ਹੈ ਕਿ- “ਮੇਰੀ ਕੇਂਦਰ ਸਰਕਾਰ ਨੂੰ ਅਪੀਲ ਹੈ ਕਿ ਹਰਿਆਣਾ ਦੀ ਤਰਜ਼ ਤੇ ਸਾਡੇ ਪੰਜਾਬ ਲਈ ਵੀ ਆਪਣੀ ਵਿਧਾਨ ਸਭਾ ਬਣਾਉਣ ਲਈ ਚੰਡੀਗੜ੍ਹ ਵਿੱਚ ਜ਼ਮੀਨ ਅਲਾਟ ਕੀਤੀ ਜਾਵੇ..ਲੰਮੇ ਸਮੇਂ ਤੋਂ ਮੰਗ ਹੈ ਕਿ ਪੰਜਾਬ -ਹਰਿਆਣਾ ਹਾਈਕੋਰਟ ਨੂੰ ਵੱਖ-ਵੱਖ ਕੀਤਾ ਜਾਵੇ ..ਇਸਦੇ ਲਈ ਵੀ ਕਿਰਪਾ ਕਰਕੇ ਕੇਂਦਰ ਸਰਕਾਰ ਚੰਡੀਗੜ੍ਹ ਵਿੱਚ ਜ਼ਮੀਨ ਮੁਹੱਈਆ ਕਰਵਾਏ ..”
