ਹਰਿਆਣਾ ਦੇ ਕਿਸਾਨਾਂ ਦਾ ਵੱਡਾ ਐਲਾਨ, ਦਿੱਲੀ ਦੇ ਸਾਰੇ ਰਾਹ ਬੰਦ ਕਰਨ ਦੀ ਚੇਤਾਵਨੀ

0
60

ਚੰਡੀਗੜ੍ਹ 1 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਹਰਿਆਣਾ ਦੇ ਕਿਸਾਨਾਂ ਨੇ ਕੇਂਦਰ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਸਰਕਾਰ ਕਿਸਾਨ ਅੰਦੋਲਨ ਨੂੰ ਸਿਰਫ ਪੰਜਾਬ ਦਾ ਅੰਦੋਲਨ ਬਣਾਉਣਾ ਚਾਹੁੰਦੀ ਹੈ। ਉਨ੍ਹਾਂ ਇਤਰਾਜ਼ ਜਤਾਉਂਦੇ ਹੋਏ ਕਿਹਾ ਕਿ ਗੱਲਬਾਤ ਲਈ ਹਰਿਆਣਾ ਦੇ ਕਿਸਾਨਾਂ ਨੂੰ ਵੀ ਬੁਲਾਉਣਾ ਚਾਹੀਦਾ ਹੈ। ਵੱਡੀ ਗਿਣਤੀ ਵਿੱਚ ਹਰਿਆਣਾ ਦੇ ਕਿਸਾਨ ਵੀ ਇਸ ਅੰਦੋਲਨ ਵਿੱਚ ਸ਼ਾਮਲ ਹਨ।

ਉਂਝ ਉਨ੍ਹਾਂ ਕਿਹਾ ਹੈ ਕਿ ਕਿਸਾਨ ਜਥੇਬੰਦੀਆਂ ਦੀ ਸਰਕਾਰ ਨਾਲ ਗੱਲਬਾਤ ਦੇ ਫੈਸਲੇ ਨੂੰ ਹਰਿਆਣਾ ਦੀਆਂ ਕਿਸਾਨ ਜਥੇਬੰਦੀਆਂ ਵੀ ਸਵੀਕਾਰਣਗੀਆਂ। ਹਰਿਆਣਾ ਦੇ ਕਿਸਾਨਾਂ ਨੇ ਚੇਤਾਵਨੀ ਦਿੱਤੀ ਹੈ ਕਿ ਜੇ ਅੱਜ ਗੱਲਬਾਤ ਕਿਸੇ ਨਤੀਜੇ ਨਾ ਪਹੁੰਚੀ ਤਾਂ ਦਿੱਲੀ ਦੇ ਸਾਰੇ ਰਸਤੇ ਬੰਦ ਕੀਤੇ ਜਾਣਗੇ।

ਉਨ੍ਹਾਂ ਕਿਹਾ ਕਿ ਦਿੱਲੀ ‘ਚ ਦੁੱਧ ਤੇ ਹੋਰ ਜ਼ਰੂਰੀ ਸਾਮਾਨ ਦੀ ਸਪਲਾਈ ਵੀ ਬੰਦ ਕੀਤੀ ਜਾਏਗੀ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਰੱਦ ਕੀਤਾ ਜਾਵੇ ਤੇ ਐਮਐਸਪੀ ਦੀ ਗਰੰਟੀ ਦਿੱਤੀ ਜਾਵੇ।

NO COMMENTS