ਹਰਿਆਣਾ ਦੇ ਕਿਸਾਨ ਵੀ ਤੁਰੇ ਪੰਜਾਬ ਦੇ ਰਾਹ! ਕਿਸਾਨ ਲੀਡਰ ਚੜੂਨੀ ਨੇ ਕੀਤਾ ਵੱਡਾ ਐਲਾਨ, ਸਰਕਾਰ ਕਸੂਤੀ ਘਿਰੀ

0
46

ਚੰਡੀਗੜ੍ਹ 28 ਦਸੰਬਰ (ਸਾਰਾ ਯਹਾ /ਬਿਓਰੋ ਰਿਪੋਰਟ): ਪੰਜਾਬ ਮਗਰੋਂ ਹਰਿਆਣਾ ਕਿਸਾਨ ਅੰਦੋਲਨ ਦਾ ਗੜ੍ਹ ਬਣ ਗਿਆ ਹੈ। ਦਿੱਲੀ ਮੋਰਚੇ ਮਗਰੋਂ ਹਰਿਆਣੇ ਦੇ ਕਿਸਾਨ ਖੇਤੀ ਕਾਨੂੰਨਾਂ ਖਿਲਾਫ ਖੁੱਲ੍ਹ ਕੇ ਡਟ ਗਏ ਹਨ। ਹਰਿਆਣਾ ਵਿੱਚ ਪੰਜਾਬ ਵਾਂਗ ਸਾਰੇ ਟੌਲ ਪਲਾਜ਼ੇ ਮੁਫਤ ਕਰ ਦਿੱਤੇ ਗਏ ਹਨ। ਇਸ ਦੇ ਨਾਲ ਹੀ ਬੀਜੇਪੀ ਲੀਡਰਾਂ ਤੇ ਅੰਡਾਨੀ-ਅੰਬਾਨੀ ਦੇ ਕਾਰੋਬਾਰਾਂ ਦੇ ਘਿਰਾਓ ਦਾ ਐਲਾਨ ਕੀਤਾ ਗਿਆ ਹੈ।

ਕਿਸਾਨ ਜਥੇਬੰਦੀਆਂ ਨੇ ਸਾਰੇ ਟੌਲ ਪਲਾਜ਼ੇ ਕਾਨੂੰਨ ਰੱਦ ਹੋਣ ਤੱਕ ਪਰਚੀ ਮੁਕਤ ਰੱਖਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ ਦੇ ਆਗੂ ਗੁਰਨਾਮ ਸਿੰਘ ਚੜੂਨੀ ਨੇ ਕਿਹਾ ਕਿ ਅੱਜ 28 ਦਸੰਬਰ ਤੋਂ ਹੀ ਟੌਲ ਪਲਾਜ਼ਿਆਂ ’ਤੇ ਧਰਨੇ ਸ਼ੁਰੂ ਕਰ ਦਿੱਤੇ ਗਏ ਹਨ। ਉਨ੍ਹਾਂ ਕਿਹਾ ਕਿ ਜਦੋਂ ਤੱਕ ਕੇਂਦਰ ਸਰਕਾਰ ਕਿਸਾਨਾਂ ਦੀਆਂ ਮੰਗਾ ਮੰਨਦੇ ਹੋਏ ਤਿੰਨੇ ਖੇਤੀ ਕਾਨੂੰਨ ਰੱਦ ਨਹੀਂ ਕਰਦੀ, ਉਸ ਸਮੇਂ ਤੱਕ ਹਰਿਆਣਾ ਦੇ ਟੌਲ ਪਲਾਜ਼ੇ ਪਰਚੀ ਮੁਕਤ ਰੱਖੇ ਜਾਣਗੇ।

ਚੜੂਨੀ ਨੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਅਪੀਲ ਕੀਤੀ ਕਿ ਉਹ ਹਰ ਟੌਲ ਪਲਾਜ਼ੇ ਲਈ ਟੀਮ ਤਿਆਰ ਕਰ ਦੇਣ ਜਿਨ੍ਹਾਂ ਵੱਲੋਂ ਟੌਲ ਪਲਾਜ਼ਿਆਂ ’ਤੇ 24 ਘੰਟੇ ਧਰਨਾ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਲਿਆਂਦੇ ਖੇਤੀ ਕਾਨੂੰਨ ਕਾਰਪੋਰੇਟ ਘਰਾਣਿਆਂ ਦੇ ਹੱਕ ਵਿੱਚ ਹਨ। ਇਸ ਲਈ ਕਿਸਾਨਾਂ ਨੇ ਕਾਰਪੋਰੇਟ ਘਰਾਣਿਆਂ ਦੇ ਸਾਮਾਨ ਤੇ ਸੇਵਾਵਾਂ ਦਾ ਬਾਈਕਾਟ ਦਾ ਵੀ ਐਲਾਨ ਕੀਤਾ ਹੈ।

LEAVE A REPLY

Please enter your comment!
Please enter your name here