ਮਾਨਸਾ ਪੁਲਿਸ ਦੁਆਰਾ ਹਰਿਆਣਾ ਮਾਰਕਾ ਸ਼ਰਾਬ ਦੀ ਵੱਡੀ ਖੇਪ ਸਮੇਤ 700 ਨਸ਼ੀਲੀਆਂ ਗੋਲੀਆਂ ਬਰਾਮਦ

0
149

ਮਾਨਸਾ, 17—01—2021 (ਸਾਰਾ ਯਹਾ/ਮੁੱਖ ਸੰਪਾਦਕ) : ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋਂ ਪ੍ਰੈਸ
ਨੋਟ ਜਾਰੀ ਕਰਦੇ ਹੋਏ ਦੱਸਿਆ ਗਿਆ ਕਿ ਮਾਨਸਾ ਪੁਲਿਸ ਵੱਲੋਂ ਨਸਿ਼ਆਂ ਵਿਰੁੱਧ ਵਿੱਢੀ ਮੁਹਿੰਮ
ਤਹਿਤ ਵੱਖ ਵੱਖ ਥਾਵਾਂ ਤੋਂ ਮੁਲਜਿਮਾਂ ਨੂ ੰ ਕਾਬੂ ਕਰਕੇ ਉਹਨਾਂ ਵਿਰੁੱਧ ਨਸਿ਼ਆਂ ਦੇ ਮੁਕੱਦਮੇ ਦਰਜ਼
ਰਜਿਸਟਰ ਕਰਵਾ ਕੇ ਬਰਾਮਦਗੀ ਕਰਵਾਈ ਗਈ ਹੈ।
ਆਬਕਾਰੀ ਐਕਟ:

ਮਾਨਸਾ ਪੁਲਿਸ ਵੱਲੋਂ ਆਬਕਾਰੀ ਐਕਟ ਤਹਿਤ ਕਾਰਵਾਈ ਕਰਦੇ ਹੋਏ ਹਰਿਆਣਾ
ਮਾਰਕਾ ਸ਼ਰਾਬ ਦੀ ਵੱਡੀ ਖੇਪ ਬਰਾਮਦ ਕਰਨ ਵਿੱਚ ਸਫਲਤਾਂ ਹਾਸਲ ਕੀਤੀ ਗਈ ਹੈ। ਥਾਣਾ ਬਰੇਟਾ
ਦੀ ਪੁਲਿਸ ਪਾਰਟੀ ਨੇ ਮੁਖਬਰੀ ਦੇ ਆਧਾਰ ਤੇ ਹਰਪਰੀਤ ਸਿੰਘ ਪੁੱਤਰ ਗੁਰਮੇਲ ਸਿੰਘ ਅਤੇ ਸੈਂਟੀ
ਪੁੱਤਰ ਦਰਸ਼ਨ ਕੁਮਾਰ ਵਾਸੀਅਨ ਬੁਢਲਾਡਾ ਵਿਰੁੱਧ ਥਾਣਾ ਬਰੇਟਾ ਵਿਖੇ ਆਬਕਾਰੀ ਐਕਟ ਦਾ
ਮੁਕੱਦਮਾ ਦਰਜ਼ ਕਰਾਇਆ। ਪੁਲਿਸ ਪਾਰਟੀ ਨੇ ਤੁਰੰਤ ਕਾਰਵਾਈ ਕਰਦੇ ਹੋਏ ਪੁਲ ਸੂਆ ਬਾਹੱਦ
ਪਿੰਡ ਬਰੇਟਾ ਵਿਖੇ ਨਾਕਾਬੰਦੀ ਕਰਕੇ ਉਕਤ ਦੋਨਾਂ ਮੁਲਜਿਮਾਂ ਨੂੰ ਕਾਰ ਏਸੈਂਟ ਨੰਬਰੀ
ਪੀਬੀ.31ਐਚ—7991 ਸਮੇਤ ਕਾਬੂ ਕੀਤਾ। ਕਾਰ ਦੀ ਕਾਇਦੇ ਅਨੁਸਾਰ ਤਲਾਸ਼ੀ ਕਰਨ ਤੇ ਉਸ ਵਿੱਚੋ
ਹਰਿਆਣਾ ਮਾਰਕਾ ਸ਼ਰਾਬ ਦੀਆ 588 ਬੋਤਲਾਂ (360 ਬੋਤਲਾ ਸਹਿਨਾਈO228 ਬੋਤਲਾਂ ਫਸਟ
ਚੁਆਇਸ) ਬਰਾਮਦ ਹੋਣ ਤੇ ਕਾਰ ਅਤੇ ਬਰਾਮਦ ਮਾਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ।
ਗ੍ਰਿਫਤਾਰ ਮੁਲਜਿਮ ਨਸਿ਼ਆ ਦਾ ਧੰਦਾ ਕਰਦੇ ਹਨ, ਜਿਹਨਾਂ ਵਿਰੁੱਧ ਪਹਿਲਾਂ ਵੀ ਆਬਕਾਰੀ ਐਕਟ ਦੇ
ਮੁਕੱਦਮੇ ਦਰਜ਼ ਰਜਿਸਟਰ ਹਨ। ਜਿਹਨਾਂ ਨੇ ਮੁਢਲੀ ਪੁੱਛਗਿੱਛ ਤੇ ਦੱਸਿਆ ਕਿ ਉਹਨਾਂ ਨੇ ਇਹ
ਸ਼ਰਾਬ ਹਰਿਆਣਾ ਪ੍ਰਾਂਤ ਵਿੱਚੋ ਸਸਤੇ ਭਾਅ 1000/—ਰੁਪਏ ਪ੍ਰਤੀ ਡੱਬਾ ਦੇ ਹਿਸਾਬ ਨਾਲ ਮੁੱਲ
ਲਿਆਂਦੀ ਸੀ, ਜਿਸਨੂੰ ਅੱਗੇ ਮਹਿੰਗੇ ਭਾਅ 1500/—ਰੁਪਏ ਪ੍ਰਤੀ ਡੱਬੇ ਦੇ ਹਿਸਾਬ ਨਾਲ ਵੇਚਣੀ ਸੀ।
ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ
ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵ ੇਗੀ।


ਐਨ.ਡੀ.ਪੀ.ਐਸ. ਐਕਟ:

ਸੀ.ਆਈ.ਏ. ਸਟਾਫ ਮਾਨਸਾ ਦੀ ਪੁਲਿਸ ਪਾਰਟੀ ਨੇ ਬਲਵਿੰਦਰ ਸਿੰਘ ਉਰਫ
ਬਿੰਦਰੀ ਪੁੱਤਰ ਸੱਜਣ ਸਿੰਘ ਵਾਸੀ ਕਮਾਲੂ ਸਵੈਚ (ਬਠਿੰਡਾ) ਨੂੰ ਮੋਟਰਸਾਈਕਲ ਸਪਲੈਂਡਰ ਪਲੱਸ
ਨੰਬਰੀ ਪੀਬੀ.03ਯੂ—3422 ਸਮੇਤ ਕਾਬੂ ਕਰਕੇ ਉਸ ਪਾਸੋਂ 500 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ
ਉਸਦੇ ਵਿਰੁੱਧ ਥਾਣਾ ਸਦਰ ਮਾਨਸਾ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ
ਬਰਾਮਦ ਮਾਲ ਅਤੇ ਮੋਟਰਸਾਈਕਲ ਨੂੰ ਕਬਜਾ ਪੁਲਿਸ ਵਿੱਚ ਲਿਆ ਗਿਆ ਹੈ। ਇਸੇ ਤਰਾ ਐਂਟੀ
ਨਾਰਕੋਟਿਕ ਸੈਲ ਮਾਨਸਾ ਦੀ ਪੁਲਿਸ ਪਾਰਟੀ ਨੇ ਜੀਤਾ ਸਿੰਘ ਪੁੱਤਰ ਬਾਵਾ ਸਿੰਘ ਵਾਸੀ ਭਗਵਾਨਪੁਰ

ਹੀਂਗਣਾ ਨੂੰ ਕਾਬੂ ਕਰਕੇ ਉਸ ਪਾਸੋਂ 200 ਨਸ਼ੀਲੀਆਂ ਗੋਲੀਆਂ ਬਰਾਮਦ ਹੋਣ ਤੇ ਉਸਦੇ ਵਿਰੁੱਧ ਥਾਣਾ
ਸਰਦੂਲਗੜ ਵਿਖੇ ਐਨ.ਡੀ.ਪੀ.ਐਸ. ਐਕਟ ਦਾ ਮੁਕੱਦਮਾ ਦਰਜ਼ ਕਰਵਾ ਕੇ ਬਰਾਮਦ ਮਾਲ ਨੂੰ ਕਬਜਾ
ਪੁਲਿਸ ਵਿੱਚ ਲਿਆ ਗਿਆ ਹੈ। ਉਕਤ ਦੋਨਾਂ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜਿਮਾਂ ਨੂੰ ਮਾਨਯੋਗ
ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕਰਕੇ ਹੋਰ ਡੂੰਘਾਈ ਨਾਲ ਪੁੱਛਗਿੱਛ ਕੀਤੀ
ਜਾਵੇਗੀ।

ਐਸ.ਐਸ.ਪੀ. ਮਾਨਸਾ ਸ੍ਰੀ ਸੁਰੇਂਦਰ ਲਾਂਬਾ, ਆਈ.ਪੀ.ਐਸ. ਨੇ ਦੱਸਿਆ ਕਿ ਨਸਿ਼ਆਂ
ਅਤੇ ਮਾੜੇ ਅਨਸਰਾ ਵਿਰੁੱਧ ਵਿੱਢੀ ਮੁਹਿੰਮ ਨੂੰ ਅੱਗੇ ਲਈ ਵੀ ਇਸੇ ਤਰਾ ਹੀ ਜਾਰੀ ਰੱਖਿਆ ਜਾ
ਰਿਹਾ ਹੈ।


NO COMMENTS