ਚੰਡੀਗੜ੍ਹ (ਸਾਰਾ ਯਹਾ/ਬਿਓਰੋ ਰਿਪੋਰਟ) : ਹਰਿਆਣਾ ਸਕੂਲ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਸੂਬੇ ਦੇ ਸਾਰੇ ਸਕੂਲਾਂ ਵਿੱਚ 1 ਜੁਲਾਈ ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਹੈ। ਅਧਿਕਾਰਤ ਜਾਣਕਾਰੀ ਅਨੁਸਾਰ ਹਰਿਆਣਾ ਦੇ ਸਕੂਲ ਸੋਮਵਾਰ 27 ਜੁਲਾਈ ਤੋਂ ਖੁੱਲ੍ਹਣਗੇ।
ਹਰਿਆਣਾ ਦੇ ਸਿੱਖਿਆ ਮੰਤਰੀ ਕੰਵਰਪਾਲ ਨੇ ਸੋਸ਼ਲ ਮੀਡੀਆ ‘ਤੇ ਕਿਹਾ, “ਸੂਬੇ ਦੇ ਸਕੂਲਾਂ ਵਿਚ 1 ਜੁਲਾਈ ਤੋਂ 26 ਜੁਲਾਈ ਤੱਕ ਗਰਮੀਆਂ ਦੀਆਂ ਛੁੱਟੀਆਂ ਹੋਣਗੀਆਂ। ਸਕੂਲ 27 ਜੁਲਾਈ ਨੂੰ ਦੁਬਾਰਾ ਖੋਲ੍ਹੇ ਜਾਣਗੇ। ਇਹ ਅਧਿਆਪਕਾਂ ਅਤੇ ਪ੍ਰਸ਼ਾਸਨਿਕ ਸਟਾਫ ਲਈ ਵੀ ਲਾਗੂ ਹੋਏਗਾ।”
ਉਧਰ ਹਰਿਆਣਾ ਸਰਕਾਰ ਨੇ ਹਾਲ ਹੀ ਵਿੱਚ ਐਲਾਨ ਕੀਤਾ ਸੀ ਕਿ ਅਗਲੇ ਮਹੀਨੇ ਰਾਜ ਵਿੱਚ ਕੋਈ ਉੱਚ ਸਿੱਖਿਆ ਅਤੇ ਤਕਨੀਕੀ ਸਿਖਿਆ ਪ੍ਰੀਖਿਆਵਾਂ ਨਹੀਂ ਹੋਣਗੀਆਂ ਅਤੇ ਵਿਦਿਆਰਥੀਆਂ ਨੂੰ ਅੰਦਰੂਨੀ ਮੁਲਾਂਕਣ ਅਤੇ ਪਿਛਲੀਆਂ ਪ੍ਰੀਖਿਆਵਾਂ ਦੇ ਅਧਾਰ ‘ਤੇ ਅਗਲੇ ਸਮੈਸਟਰ ਵਿੱਚ ਪ੍ਰਮੋਟ ਕੀਤਾ ਜਾਵੇਗਾ। ਇਹ ਜਾਣਕਾਰੀ ਸੂਬੇ ਦੇ ਸਿੱਖਿਆ ਮੰਤਰੀ ਕੰਵਰ ਪਾਲ ਨੇ ਦਿੱਤੀ ਸੀ।