*ਹਰਿਆਣਾ ਸਰਕਾਰ ਵੱਲੋਂ ਡਰੋਨ ਰਾਹੀਂ ਕਿਸਾਨਾਂ ਤੇ ਕੀਤੇ ਹਮਲੇ ਦੀ ਬਿੱਟੂ ਨੇ ਕੀਤੀ ਨਿੰਦਿਆ, ਪੰਜਾਬ ਸਰਕਾਰ ਤੋਂ ਦਖਲ ਮੰਗਿਆ*

0
11

ਮਾਨਸਾ 14 ਫਰਵਰੀ(ਸਾਰਾ ਯਹਾਂ/ਬੀਰਬਲ ਧਾਲੀਵਾਲ)ਦਿੱਲੀ ਵੱਲ ਕੂਚ ਕਰ ਰਹੇ ਕਿਸਾਨਾਂ ਤੇ ਡਰੋਨ ਰਾਹੀਂ ਅੱਥਰੂ ਗੈਸ ਦੇ ਗੋਲੇ ਸੁੱਟਣ ਦੀ ਹਰਿਆਣਾ ਸਰਕਾਰ ਦੇ ਰਵੱਈਏ ਦੀ ਨਿੰਦਿਆ ਕਰਦਿਆਂ ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਸਰਕਾਰ ਪਾਸੋਂ ਕਾਰਵਾਈ ਦੀ ਮੰਗ ਕੀਤੀ ਹੈ। ਕੇਂਦਰ ਨਾਲ ਫਸਲਾਂ ਦੇ ਮੁੱਲ ਅਤੇ ਹੋਰ ਮੰਗਾਂ ਦੀ ਪੂਰਤੀ ਲਈ ਮੱਥਾ ਲਾਉਣ ਜਾ ਰਹੇ ਕਿਸਾਨਾਂ ਦੇ ਹੱਕ ਦੀ ਗੱਲ ਕਰਦਿਆਂ ਬਿੱਟੂ ਨੇ ਕਿਹਾ ਹੈ ਕਿ ਜੇਕਰ ਕੇਂਦਰ ਸਰਕਾਰ ਨੇ ਪਿਛਲੇ ਸਮੇਂ ਵਿੱਚ ਕਿਸਾਨਾਂ ਨਾਲ ਵਾਅਦਾ ਕੀਤਾ ਸੀ ਤਾਂ ਉਸ ਨੂੰ ਪੂਰਾ ਕਰਨ ਵਿੱਚ ਕੀ ਦਿੱਕਤ ਹੈ। ਕੀ ਪ੍ਰਧਾਨ ਮੰਤਰੀ ਮੋਦੀ ਉਸ ਸਮੇਂ ਝੂਠ ਬੋਲ ਰਹੇ ਸਨ ਜਾਂ ਸਾਰੇ ਵਾਅਦੇ ਉਸ ਵੇਲੇ ਦੇ ਕਿਸਾਨਾਂ ਦਾ ਅੰਦੋਲਨ ਟਾਲਣ ਲਈ ਸਨ। ਬਿੱਟੂ ਨੇ ਕਿਹਾ ਕਿ ਹੁਣ ਕਿਸਾਨ ਦਿੱਲੀ ਵੱਲ ਵਧ ਰਹੇ ਹਨ ਤਾਂ ਸ਼ੰਭੂ ਅਤੇ ਖਨੋਰੀ ਬਾਰਡਰ ਤੇ ਹਰਿਆਣਾ ਸਰਕਾਰ ਵੱਲੋਂ ਡਰੋਨ ਰਾਹੀਂ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟ ਕੇ ਉਨ੍ਹਾਂ ਦਾ ਰਾਹ ਰੋਕਿਆ ਜਾ ਰਿਹਾ ਹੈ। ਕੀ ਕਿਸਾਨਾਂ ਦੀ ਲੜਾਈ ਹਰਿਆਣਾ ਸਰਕਾਰ ਨਾਲ ਹੈ। ਉਨ੍ਹਾਂ ਕਿਹਾ ਕਿ ਹਰਿਆਣਾ ਸਰਕਾਰ ਸਿਰਫ ਮੋਦੀ ਨੂੰ ਖੁਸ਼ ਕਰਨ ਲਈ ਕੰਡਿਆਲੀ ਤਾਰ ਅਤੇ ਪੱਥਰ ਸੁੱਟ ਕੇ ਕਿਸਾਨਾਂ ਦਾ ਰਾਹ ਰੋਕ ਰਹੀ ਹੈ। ਉਨ੍ਹਾਂ ਕਿਹਾ ਕਿ ਦੇਸ਼ ਦਾ ਅੰਨਦਾਤਾ ਲੋਕਤੰਤਰੀ ਦੇਸ਼ ਵਿੱਚ ਸਿਰਫ ਆਪਣੀ ਮੰਗ ਰੱਖ ਰਿਹਾ ਹੈ। ਕੀ ਉਸ ਨੂੰ ਆਪਣੀ ਮੰਗ ਰੱਖਣ ਦਾ ਵੀ ਅਧਿਕਾਰ ਨਹੀਂ। ਬਿੱਟੂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਸਾਰੇ ਹਸਪਤਾਲਾਂ ਵਿੱਚ ਹਦਾਇਤਾਂ ਕਰਕੇ ਜਖਮੀ ਕਿਸਾਨਾਂ ਦਾ ਇਲਾਜ ਕਰਾਵੇ ਅਤੇ ਹਰਿਆਣਾ ਸਰਕਾਰ ਪੰਜਾਬ ਵਿੱਚ ਜੋ ਡਰੋਨ ਦਖਲ ਕਰਕੇ ਕਿਸਾਨਾਂ ਤੇ ਅੱਥਰੂ ਗੈਸ ਦੇ ਗੋਲੇ ਸੁੱਟ ਰਹੀ ਹੈ। ਪੰਜਾਬ ਸਰਕਾਰ ਨੂੰ ਉਸ ਤੇ ਫੋਰੀ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਨੂੰ ਤੁਰੰਤ ਇਸ ਤੇ ਸਟੈਂਡ ਲੈਣਾ ਚਾਹੀਦਾ ਹੈ। ਬਿੱਟੂ ਨੇ ਕਿਹਾ ਕਿ ਉਹ ਕਿਸਾਨਾਂ ਦੇ ਨਾਲ ਖੜ੍ਹੇ ਹਨ। ਇਸ ਨਾਲ ਕਿਸੇ ਪਾਰਟੀ ਦਾ ਕੋਈ ਲੈਣਾ-ਦੇਣਾ ਨਹੀਂ। ਬਿੱਟੂ ਨੇ ਕਿਸਾਨਾਂ ਨੂੰ ਅੰਦੋਲਨ ਲਈ ਹਰ ਤਰ੍ਹਾਂ ਦਾ ਸਹਿਯੋਗ ਦੇਣ ਦੀ ਗੱਲ ਕਹੀ। ਬਿੱਟੂ ਨੇ ਸਪੱਸ਼ਟ ਕਿਹਾ ਕਿ ਉਹ ਲੰਮੇ ਸਮੇਂ ਤੋਂ ਪਾਰਲੀਮੈਂਟ ਵਿੱਚ ਵੀ ਇਹ ਮੁੱਦਾ ਪਹਿਲਾਂ ਹੀ ਰੱਖ ਚੁੱਕੇ ਹਨ।
ਜਿਕਰਯੋਗ ਹੈ ਕਿ ਐੱਮ.ਪੀ ਬਿੱਟੂ ਨੇ ਪਿਛਲੇ ਸਮੇਂ ਦੌਰਾਨ ਚੱਲੇ ਕਿਸਾਨ ਸੰਘਰਸ਼ ਦੌਰਾਨ ਲਗਾਤਾਰ ਇੱਕ ਸਾਲ ਜੰਤਰ-ਮੰਤਰ ਵਿਖੇ ਕਿਸਾਨਾਂ ਦੇ ਹੱਕ ਵਿੱਚ ਆਰਜੀ ਟੈਂਟ ਲਗਾ ਕੇ ਧਰਨੇ ਵਿੱਚ ਕਿਸਾਨਾਂ ਦੇ ਹੱਕ ਵਿੱਚ ਹਾਂ ਦਾ ਨਾਅਰਾ ਮਾਰਿਆ ਸੀ ਜੋ ਕਿ ਹੁਣ ਵੀ ਕਿਸਾਨਾਂ ਨੂੰ ਹਰ ਤਰ੍ਹਾਂ ਦਾ ਸਾਜੋ-ਸਮਾਨ ਦੇਣ ਦੀ ਗੱਲ ਲਾਈਵ ਹੋ ਕੇ ਕਹਿ ਰਹੇ ਹਨ।

LEAVE A REPLY

Please enter your comment!
Please enter your name here