ਹਰਿਆਲੀ ਭਰਭੂਰ ਵਾਤਾਵਰਨ ਵਿਕਸਿਤ ਕਰਨ ਲਈ ਕੈਪਟਨ ਸਰਕਾਰ ਉਪਰਾਲੇ ਕਰ ਰਹੀ ਹੈ-ਵਿਜੈ ਇੰਦਰ ਸਿੰਗਲਾ

0
10

ਬੁਢਲਾਡਾ 27, ਜਨਵਰੀ (ਸਾਰਾ ਯਹਾ /ਅਮਨ ਮਹਿਤਾ): ਸੂਬੇ ਅੰਦਰ ਹਰਿਆਲੀ ਭਰਭੂਰ ਵਾਤਾਵਰਨ ਵਿਕਸਤ ਕਰਨ ਲਈ ਕੈਪਟਨ ਸਰਕਾਰ ਵੱਲੋਂ ਉਪਰਾਲੇ ਕੀਤੇ ਜਾ ਰਹੇ ਹਨ। ਜਿਸਦੀ ਲੜੀ ਵਜੋ ਬੁਢਲਾਡਾ ਦੇ ਨਜਦੀਕ ਚਾਰ ਕਿਲੋਮੀਟਰ ਦੀ ਦੂਰੀ ਤੇ ਪਿੰਡ ਚੱਕ ਭਾਈਕੇ ਵਿਖੇ ਪੇਂਡੁ ਵਿਕਾਸ ਅਤੇ ਪੰਚਾਇਤ ਵਿਭਾਗ ਦੁਆਰਾ ਕੁਦਰਤੀ ਵਾਤਾਵਰਣ ਵਿੱਚ ਸਥਾਪਨਾ ਲਈ ‘ਨੇਚਰ ਪਾਰਕ’ ਦਾ ਬਣਾਉਣ ਦਾ ਫੈਸਲਾ ਕੀਤਾ ਹੈ। ਜਿਸ ਦਾ ਰਸਮੀ ਨੀਂਹ ਪੱਥਰ ਪੰਜਾਬ ਦੇ ਕੈਬਨਿਟ ਮੰਤਰੀ ਵਿਜੈ ਇੰਦਰ ਸਿੰਗਲਾ ਨੇ ਰੱਖਿਆ। ਉਨ੍ਹਾਂ ਇਸ ਮੌਕੇ ਤੇ ਬੋਲਦਿਆਂ ਕਿਹਾ ਕਿ ਹਰਿਆਵਲ ਭਰਪੂਰ ਆਲੇ ਦੁਆਲੇ ਨਾਲ ਵਿਕਸਤ ਕੀਤੇ ਜਾ ਰਹੇ ਨੇਚਰ ਪਾਰਕ ਦੀ ਖੂਬਸੂਰਤੀ ਤੋਂ ਪ੍ਰਭਾਵਿਤ ਹੁੰਦਿਆਂ ਇਹ ਸਥਾਨ ਮੁਕੰਮਲ ਰੂਪ ਵਿੱਚ ਤਿਆਰ ਹੋਣ ਮਗਰੋਂ ਨਾ ਕੇਵਲ ਪਿੰਡਾਂ ਬਲਕਿ ਆਲੇ ਦੁਆਲੇ ਦੇ ਖੇਤਰਾਂ ਦੇ ਲੋਕਾਂ ਲਈ ਵੀ ਖਿੱਚ ਦਾ ਕੇਂਦਰ ਬਣੇਗਾ। ਕੈਬਨਿਟ ਮੰਤਰੀ ਨੇ ਨੇਚਰ ਪਾਰਕ ਦੇ ਨੀਂਹ ਪੱਥਰ ਦੀ ਰਸਮ ਮੌਕੇ ਬੂਟਾ ਵੀ ਲਗਾਇਆ ਅਤੇ ਇਸ ਨੂੰ ਵਧੇਰੇ ਦਿਲਚਸਪੀ ਨਾਲ ਵਿਕਸਤ ਕਰਨ ਦੀ ਲੋੜ ‘ਤੇ ਜੋਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਕੁਦਰਤ ਨਾਲ ਸਾਂਝ ਨੂੰ ਮਜ਼ਬੂਤ ਕਰਨ ਦੀ ਲੋੜ ਹੈ ਤਾਂ ਜੋ ਇਹ ਇੱਕ ਮਿਸਾਲ ਬਣ ਸਕੇ । ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਉਨ੍ਹਾਂ ਨੂੰ ਜਾਣੂ ਕਰਵਾਇਆ ਕਿ ਪਿੰਡ ਚੱਕ ਭਾਈਕੇ ਦੇ ਆਸ-ਪਾਸ ਦੇ ਪਿੰਡਾਂ ਨੂੰ ਵਾਤਾਵਰਣ ਨਾਲ ਜੋੜਨ ਲਈ ਅਤੇ ਬੱਚਿਆਂ ਲਈ ਪਿਕਨਿਕ ਦਾ ਇੱਕ ਸਥਾਨ ਤਿਆਰ ਕਰਨ ਲਈ ਹੀ ਪਿੰਡ ਚੱਕ ਭਾਈਕੇ ਵਿਖੇ ਜੰਗਲਾਤ ਵਿਭਾਗ ਦੀ ਨਰਸਰੀ, ਜੋ ਕਿ ਕਰੀਬ 42 ਏਕੜ ਵਿੱਚ ਫੈਲੀ ਹੋਈ ਹੈ, ਵਿੱਚ ਇਸ ਨੇਚਰ ਪਾਰਕ ਬਣਾਉਣ ਦੀ ਯੋਜਨਾ ਨੂੰ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਜਿਸ ਤਹਿਤ ਆਮ ਲੋਕਾਂ ਦੇ ਸੈਰ ਕਰਨ ਲਈ ਜੰਗਲ ਦੇ ਅੰਦਰ ਰਸਤੇ ਬਣਾਏ ਜਾਣਗੇ ਅਤੇ ਬੱਚਿਆਂ ਦੇ ਮਨੋਰੰਜਨ ਲਈ ਝੂਲੇ ਲਗਾਏ ਜਾਣਗੇ। ਉਨ੍ਹਾਂ ਦੱਸਿਆ ਕਿ ਜੰਗਲ ਅੰਦਰ ਛੋਟੇ-ਛੋਟੇ ਛੱਪੜਾਂ ਦੀ ਉਸਾਰੀ ਕੀਤੀ ਜਾਵੇਗੀ, ਜਿਸ ਵਿੱਚ ਮੀਂਹ ਦਾ ਪਾਣੀ ਇੱਕਠਾ ਕੀਤਾ ਜਾਵੇਗਾ ਅਤੇ ਉਸ ਦੇ ਆਸ-ਪਾਸ ਬੈਠਣ ਲਈ ਜਗ੍ਹਾ ਬਣਾਈ ਜਾਵੇਗੀ ਅਤੇ ਆਮ ਲੋਕਾਂ ਦੇ ਮਨੋਰੰਜਨ ਲਈ ਇਹ ਸਥਾਨ ਤਿਆਰ ਕੀਤੇ ਜਾਣਗੇ। ਸਮਾਗਮ ਮੌਕੇ ਵਿਧਾਇਕ ਨਾਜਰ ਸਿੰਘ ਮਾਨਸ਼ਾਹੀਆ, ਚੇਅਰਮੈਨ ਜ਼ਿਲ੍ਹਾ ਪਰਿਸ਼ਦ ਬਿਕਰਮ ਸਿੰਘ ਮੋਫ਼ਰ, ਮੈਂਬਰ ਆਲ ਇੰਡੀਆ ਕਾਂਗਰਸ ਕਮੇਟੀ ਕੁਲਵੰਤ ਰਾਏ ਸਿੰਗਲਾ, ਸੀਨੀਅਰ ਆਗੂ ਰਣਜੀਤ ਕੌਰ ਭੱਟੀ, ਡਿਪਟੀ ਕਮਿਸ਼ਨਰ ਮਹਿੰਦਰਪਾਲ, ਐਸ.ਐਸ.ਪੀ ਸੁਰੇਂਦਰ ਲਾਂਬਾ, ਐਸ.ਡੀ.ਐਮ ਸਾਗਰ ਸੇਤੀਆ, ਡੀ ਐਸ ਪੀ ਪ੍ਰਭਜੋਤ ਕੋਰ ਬੇਲਾ, ਰਣਵੀਰ ਸਿੰਘ ਦਾਤੇਵਾਸ, ਮਾਰਕਿਟ ਕਮੇਟੀ ਦੇ ਚੇਅਰਮੈਨ ਖੇਮ ਸਿੰਘ ਜਟਾਣਾ, ਸੱਤਪਾਲ ਸਿੰਘ ਮੂਲੇਵਾਲਾ ਸਮੇਤ ਹੋਰ ਅਧਿਕਾਰੀ ਤੇ ਆਗੂ ਵੀ ਮੌਜੂਦ ਸਨ।

NO COMMENTS