ਚੰਡੀਗੜ੍ਹ 22,ਅਕਤੂਬਰ (ਸਾਰਾ ਯਹਾਂ/ਬਿਊਰੋ ਨਿਊਜ਼) : ਹਰੀਸ਼ ਚੌਧਰੀ ਤੁਰੰਤ ਪ੍ਰਭਾਵ ਨਾਲ ਪੰਜਾਬ ਅਤੇ ਚੰਡੀਗੜ੍ਹ ਕਾਂਗਰਸ ਦੇ ਇੰਚਾਰਜ ਹੋਣਗੇ।ਹਰੀਸ਼ ਰਾਵਤ ਨੂੰ ਜੋ ਪਹਿਲਾਂ ਪੰਜਾਬ ਕਾਂਗਰਸ ਦੇ ਇੰਚਾਰਜ ਸਨ ਨੂੰ ਇਨ੍ਹਾਂ ਜ਼ਿੰਮੇਵਾਰੀਆਂ ਤੋਂ ਵਹਿਲਾ ਕਰ ਦਿੱਤਾ ਗਿਆ ਹੈ।ਕਾਂਗਰਸ ਹਾਈ ਕਮਾਨ ਨੇ ਅਗਾਮੀ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਇਹ ਫੈਸਲਾ ਲਿਆ ਹੈ।