*ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖੂਨਦਾਨ ਕਰਨਾ ਚਾਹੀਦੈ…ਪਿੰਕਾਂ*

0
42

(ਸਾਰਾ ਯਹਾਂ/ ਗੁਰਪ੍ਰੀਤ ਧਾਲੀਵਾਲ )  : ਆਨੰਦ ਸਾਗਰ ਚੈਰੀਟੇਬਲ ਟਰੱਸਟ ਮਾਨਸਾ ਵਲੋਂ ਸਮਾਜ ਸੇਵਾ ਦੇ ਕੰਮਾਂ ਵਿੱਚ ਯੋਗਦਾਨ ਪਾਉਂਦਿਆਂ ਐਚ.ਡੀ.ਐਫ.ਸੀ.ਬੈਂਕ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਆਨੰਦ ਸਾਗਰ ਭਵਨ ਵਿਖੇ ਲਗਾਇਆ ਗਿਆ।ਇਹ ਜਾਣਕਾਰੀ ਦਿੰਦਿਆਂ ਟਰੱਸਟ ਦੇ ਮੈਂਬਰ ਅਸ਼ਵਨੀ ਗੋਇਲ ਨੇ ਦੱਸਿਆ ਕਿ ਅੱਜ ਦਾ ਖੂਨਦਾਨ ਕੈਂਪ ਗੱਦੀ ਨਸ਼ੀਨ ਸ਼੍ਰੀ ਡਿੰਪਲ ਬਾਬਾ ਜੀ ਦੇ ਜਨਮਦਿਨ ਦੀ ਖੁਸ਼ੀ ਵਿੱਚ ਲਗਾਇਆ ਗਿਆ ਹੈ ਇਸ ਵਿੱਚ ਇੱਥੇ ਆਉਣ ਵਾਲੇ ਸ਼ਰਧਾਲੂਆਂ ਨੇ ਖੂਨਦਾਨ ਕਰਕੇ ਬਾਬਾ ਜੀ ਨੂੰ ਜਨਮਦਿਨ ਦੀ ਵਧਾਈ ਦਿੱਤੀ।
ਇਸ ਮੌਕੇ ਖੂਨਦਾਨੀ ਪੇ੍ਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਖੂਨਦਾਨ ਕਰਨ ਨਾਲ ਕਿਸੇ ਤਰ੍ਹਾਂ ਦੀ ਕਮਜ਼ੋਰੀ ਨਹੀਂ ਆਉਂਦੀ ਹਰੇਕ ਅਠਾਰਾਂ ਸਾਲ ਤੋਂ ਵੱਧ ਉਮਰ ਦੇ ਇਨਸਾਨ ਨੂੰ ਇੱਕ ਸਾਲ ਵਿੱਚ ਚਾਰ ਵਾਰ ਖੂਨਦਾਨ ਕਰਨਾ ਚਾਹੀਦਾ ਹੈ।
ਇਸ ਮੌਕੇ ਗੱਦੀ ਨਸ਼ੀਨ ਸ਼੍ਰੀ ਡਿੰਪਲ ਬਾਬਾ ਜੀ ਨੇ ਕਿਹਾ ਕਿ ਸਾਨੂੰ ਆਪਣੇ ਰੋਜ਼ਾਨਾ ਦੇ ਸਮੇਂ ਵਿੱਚੋਂ ਸਮਾਂ ਕੱਢ ਕੇ ਸਮਾਜਸੇਵੀ ਕੰਮਾਂ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ ਤਾਂ ਕਿ ਕਿਸੇ ਲੋੜਵੰਦ ਦੀ ਮਦਦ ਹੋ ਸਕੇ ਉਨ੍ਹਾਂ ਕਿਹਾ ਕਿ ਇਹ ਕੈਂਪ ਲਗਾਉਣ ਦਾ ਮਕਸਦ ਲੋਕਾਂ ਨੂੰ ਜਨਮਦਿਨ ਵਰਗੇ ਖੁਸ਼ੀ ਦੇ ਮੌਕਿਆਂ ਤੇ ਫਜ਼ੂਲ ਖਰਚੀ ਨਾ ਕਰਕੇ ਸਮਾਜਸੇਵੀ ਕੰਮਾਂ ਵੱਲ ਪ੍ਰੇਰਿਤ ਕਰਨਾ ਹੈ।
ਸੰਜੀਵ ਪਿੰਕਾ ਨੂੰ 132 ਵਾਰ ਖੂਨਦਾਨ ਕਰ ਚੁਕਣ ਲਈ ਐਚ.ਡੀ.ਐਫ.ਸੀ. ਬੈਂਕ ਵਲੋਂ ਯਾਦਗਾਰੀ ਚਿੰਨ੍ਹ ਦੇ ਕੇ ਸਨਮਾਨਿਤ ਕਰਦਿਆਂ ਹਰਸ਼ ਜਿੰਦਲ ਨੇ ਦੱਸਿਆ ਕਿ ਬੈਂਕ ਦੀ ਪਰਿਵਰਤਨ ਮੁਹਿੰਮ ਤਹਿਤ ਇਹ ਕੈਂਪ ਲਗਾਇਆ ਗਿਆ ਹੈ।
ਖੂਨਦਾਨ ਕੈਂਪ ਲਗਾਉਣ ਪਹੁੰਚੀ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਦੀ ਟੀਮ ਇੰਚਾਰਜ ਡਾਕਟਰ ਸ਼ਾਇਨਾ ਨੇ ਟਰੱਸਟ ਦੇ ਮੈਂਬਰਾਂ ਦਾ ਧੰਨਵਾਦ ਕੀਤਾ।
ਇਸ ਮੌਕੇ ਮਨੀਸ਼ ਕੁਮਾਰ, ਜੁਗਨੂੰ ਕੁਮਾਰ,ਨੀਰਜ ਕੁਮਾਰ ਸਮੇਤ ਹਾਜ਼ਰ ਸਨ।

NO COMMENTS