*ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦੈ… ਸੰਜੀਵ ਪਿੰਕਾ*

0
78

ਮਾਨਸਾ 25 ਨਵੰਬਰ(ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ): ਅਪੈਕਸ ਕਲੱਬ ਮਾਨਸਾ ਦੇ ਪ੍ਰਧਾਨ ਸੰਜੀਵ ਪਿੰਕਾ ਨੇ ਅਪਣੇ ਪਿਤਾ ਸ਼ਰੀਰਦਾਨੀ ਸਵਰਗੀ ਆਰ.ਕੇ.ਸਿੰਗਲਾ ਜੀ ਦੀ 13ਵੀਂ ਬਰਸੀ ਮੌਕੇ ਬਲੱਡ ਬੈਂਕ ਸਿਵਲ ਹਸਪਤਾਲ ਮਾਨਸਾ ਵਿਖੇ ਖੂਨਦਾਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ।ਇਹ ਜਾਣਕਾਰੀ ਦਿੰਦਿਆਂ ਕਲੱਬ ਦੇ ਸਕੱਤਰ ਕਮਲ ਗਰਗ ਨੇ ਦੱਸਿਆ ਕਿ ਅਪੈਕਸ ਕਲੱਬ ਵੱਲੋਂ ਇਸ ਸਾਲ ਵਿੱਚ ਤਿੰਨ ਖੂਨਦਾਨ ਕੈਂਪ ਲਗਾਏ ਗਏ ਹਨ ਉਨ੍ਹਾਂ ਦੱਸਿਆ ਕਿ ਸੰਜੀਵ ਪਿੰਕਾ ਨੇ ਅੱਜ 134ਵੀਂ ਵਾਰ ਖ਼ੂਨਦਾਨ ਕੀਤਾ ਹੈ ਅਤੇ ਇਹ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਦੇ ਹਨ। ਇਸ ਮੌਕੇ ਖੂਨਦਾਨ ਕਰਦਿਆਂ ਸੰਜੀਵ ਪਿੰਕਾ ਨੇ ਦੱਸਿਆ ਕਿ ਹਰੇਕ ਖੁਸ਼ੀ ਅਤੇ ਗਮੀ ਮੌਕੇ ਖੂਨਦਾਨ ਕੈਂਪ ਲਗਾਉਣੇ ਚਾਹੀਦੇ ਹਨ ਅਤੇ ਹਰੇਕ ਤੰਦਰੁਸਤ ਵਿਅਕਤੀ ਨੂੰ ਇੱਕ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਖੂਨਦਾਨ ਕਰਨ ਨਾਲ ਕਿਸੇ ਵੀ ਕਿਸਮ ਦੀ ਕਮਜ਼ੋਰੀ ਨਹੀਂ ਆਉਂਦੀ ਸਗੋਂ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਕੇ ਮਨ ਨੂੰ ਸਕੂਨ ਮਿਲਦਾ ਹੈ। ਉਹਨਾਂ ਕਿਹਾ ਕਿ ਜਿਓਂਦੇ ਜੀ ਖੂਨਦਾਨ ਅਤੇ ਮਰਨ ਉਪਰੰਤ ਅੱਖਾਂ ਦਾਨ ਅਤੇ ਸ਼ਰੀਰਦਾਨ ਲਈ ਬਚਨਬੱਧ ਹੋਣਾ ਚਾਹੀਦਾ ਹੈ ਤਾਂ ਕਿ ਖੂਨਦਾਨ ਕਰਕੇ ਕਿਸੇ ਲੋੜਵੰਦ ਮਰੀਜ਼ ਦੀ ਜਾਨ ਬਚਾਈ ਜਾ ਸਕੇ ਅਤੇ ਦਾਨ ਕੀਤੀਆਂ ਅੱਖਾਂ ਨਾਲ ਕਿਸੇ ਅੰਨ੍ਹੇ ਵਿਅਕਤੀ ਨੂੰ ਰੋਸ਼ਨੀ ਮਿਲ ਸਕੇ ਅਤੇ ਸ਼ਰੀਰਦਾਨੀ ਦੀ ਮਿ੍ਤਕ ਦੇਹ ਤੇ ਮੈਡੀਕਲ ਸਿੱਖਿਆ ਦੇ ਵਿਦਿਆਰਥੀ ਖੋਜਾਂ ਕਰ ਸਕਣ।ਇਸ ਮੌਕੇ ਬਲਜੀਤ ਕੜਵਲ, ਕਮਲ ਗਰਗ, ਮੈਡਮ ਸੁਨੈਨਾ ਸਮੇਤ ਮੈਂਬਰ ਹਾਜ਼ਰ ਸਨ।

NO COMMENTS