*ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ… ਪਿੰਕਾ*

0
103

07 ਦਸੰਬਰ ਮਾਨਸਾ (ਸਾਰਾ ਯਹਾਂ/ਮੁੱਖ ਸੰਪਾਦਕ): ਸ਼੍ਰੀ ਦੁਰਗਾ ਕੀਰਤਨ ਮੰਡਲ ਸ਼ਕਤੀ ਭਵਨ ਵਾਲਿਆਂ ਦੇ ਮੈਂਬਰ ਕੁਲਵਿੰਦਰ ਸਿੰਘ ਨੇ ਅਪਣੀ ਮਾਤਾ ਦੀ ਪਹਿਲੀ ਬਰਸੀ ਮੌਕੇ ਖੂਨਦਾਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ।ਇਹ ਜਾਣਕਾਰੀ ਦਿੰਦਿਆਂ ਖੂਨਦਾਨੀ ਪ੍ਰੇਰਕ ਸੰਜੀਵ ਪਿੰਕਾ ਨੇ ਦੱਸਿਆ ਕਿ ਕਿਸੇ ਲੋੜਵੰਦ ਮਰੀਜ਼ ਦੀ ਸਹਾਇਤਾ ਕਰਕੇ ਜਾਂ ਲੋੜਵੰਦ ਮਰੀਜ਼ ਲਈ ਖੂਨਦਾਨ ਕਰਕੇ ਸ਼ਰਧਾਂਜਲੀ ਭੇਂਟ ਕਰਕੇ ਵਧੀਆ ਉੱਦਮ ਕੀਤਾ ਹੈ ਉਨ੍ਹਾਂ ਕਿਹਾ ਕਿ ਹਰੇਕ ਤੰਦਰੁਸਤ ਵਿਅਕਤੀ ਨੂੰ ਸਾਲ ਵਿੱਚ ਚਾਰ ਵਾਰ ਖ਼ੂਨਦਾਨ ਕਰਨਾ ਚਾਹੀਦਾ ਹੈ ਇਸ ਨਾਲ ਖੂਨਦਾਨ ਕਰਨ ਵਾਲੇ ਵਿਅਕਤੀ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਕਮਜ਼ੋਰੀ ਮਹਿਸੂਸ ਨਹੀਂ ਹੁੰਦੀ ਸਗੋਂ ਲੋੜਵੰਦ ਮਰੀਜ਼ਾਂ ਲਈ ਖੂਨਦਾਨ ਕਰਕੇ ਮਾਨਸਿਕ ਖੁਸ਼ੀ ਮਹਿਸੂਸ ਹੁੰਦੀ ਹੈ।ਇਸ ਮੌਕੇ ਮੈਡਮ ਸੁਨੈਨਾ ਨੇ ਦੱਸਿਆ ਕਿ ਮਾਨਸਾ ਸਿਵਲ ਹਸਪਤਾਲ ਦਾ ਬਲੱਡ ਸੈਂਟਰ ਸਵੈਇੱਛਕ ਖੂਨਦਾਨੀਆਂ ਦੇ ਵੱਡਮੁੱਲੇ ਯੋਗਦਾਨ ਸਦਕਾ ਵਧੀਆ ਢੰਗ ਨਾਲ ਚਲ ਰਿਹਾ ਹੈ ਅਤੇ ਕਦੇ ਵੀ ਕਿਸੇ ਮਰੀਜ਼ ਲਈ ਖੂਨ ਦੀ ਕਿੱਲਤ ਮਹਿਸੂਸ ਨਹੀਂ ਹੋਈ। ਉਨ੍ਹਾਂ ਦੱਸਿਆ ਕਿ ਸਮਾਜਸੇਵੀ ਸੰਸਥਾਵਾਂ ਵੱਲੋਂ ਸਮੇਂ ਸਮੇਂ ਤੇ ਖੂਨਦਾਨ ਕੈਂਪ ਆਯੋਜਿਤ ਕੀਤੇ ਜਾਂਦੇ ਹਨ ਜਿਨ੍ਹਾਂ ਵਿਚ ਨਵੇਂ ਖੂਨਦਾਨੀ ਇਸ ਖੂਨਦਾਨ ਲਹਿਰ ਨਾਲ ਜੁੜਦੇ ਹਨ ਅਤੇ ਖੂਨਦਾਨੀ ਪ੍ਰੇਰਕਾਂ ਵੱਲੋਂ ਲਗਾਤਾਰ ਨੋਜਵਾਨਾਂ ਨੂੰ ਖੂਨਦਾਨ ਲਈ ਪ੍ਰੇਰਿਤ ਕੀਤਾ ਜਾਂਦਾ ਹੈ ਅੱਜ ਕੁਲਵਿੰਦਰ ਸਿੰਘ ਨੇ ਮਾਤਾ ਜੀ ਦੀ ਬਰਸੀ ਮੌਕੇ ਪਹਿਲੀ ਵਾਰ ਖੂਨਦਾਨ ਕਰਕੇ ਸ਼ਰਧਾਂਜਲੀ ਭੇਂਟ ਕੀਤੀ ਹੈ।

NO COMMENTS