*ਹਰ ਮਹੀਨੇ ਦੀ 9 ਅਤੇ 23 ਤਰੀਖ ਨੂੰ ਗਰਭਵਤੀ ਔਰਤਾਂ ਦੀ ਮੁਫ਼ਤ ਜਾਂਚ ਲਈ ਸਿਹਤ ਸੰਸਥਾਵਾਂ ਵਿਖੇ ਲਗਾਏ ਜਾਂਦੇ ਨੇ ਵਿਸ਼ੇਸ਼ ਕੈਂਪ*

0
25

ਮਾਨਸਾ, 23 ਜਨਵਰੀ:(ਸਾਰਾ ਯਹਾਂ/ਮੁੱਖ ਸੰਪਾਦਕ)
ਸਿਹਤ ਵਿਭਾਗ ਵੱਲੋਂ ਹਰ ਮਹੀਨੇ ਦੀ 09 ਅਤੇ 23 ਤਰੀਖ ਨੂੰ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਤਹਿਤ ਸਰਕਾਰੀ ਹਸਪਤਾਲਾਂ ਵਿਚ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦੀ ਡਾਕਟਰੀ ਜਾਂਚ ਕਰਨ ਲਈ ਵਿਸ਼ੇਸ ਕੈਂਪ ਲਗਾਏ ਜਾਂਦੇ ਹਨ। ਇਸੇ ਲੜੀ ਤਹਿਤ ਸੀਨੀਅਰ ਮੈਡੀਕਲ ਅਫ਼ਸਰ, ਡਾ. ਅੰਜੂ ਕਾਂਸਲ ਦੀ ਅਗਵਾਈ ਹੇਠ ਜੱਚਾ ਬੱਚਾ ਹਸਪਤਾਲ ਮਾਨਸਾ ਵਿਖੇ ਮੈਡੀਕਲ ਅਫ਼ਸਰ, ਡਾ. ਰਸ਼ਮੀ (ਔਰਤ ਰੋਗਾਂ ਦੇ ਮਾਹਿਰ) ਦੁਆਰਾ ਜਾਚ ਕੈਂਪ ਲਗਾਇਆ ਗਿਆ।
        ਇਸ ਸਬੰਧੀ ਜਾਣਕਾਰੀ  ਦਿੰਦਿਆਂ ਸਿਵਲ ਸਰਜਨ  ਡਾ. ਰਣਜੀਤ ਸਿੰਘ ਰਾਏ ਨੇ ਦੱਸਿਆ ਕਿ ਦੂਜੀ ਅਤੇ ਤੀਜੀ ਤਿਮਾਹੀ ਵਾਲੀਆਂ ਗਰਭਵਤੀ ਔਰਤਾਂ ਦਾ ਡਾਕਟਰੀ ਚੈੱਕਅੱਪ ਕਰਨ ਦੇ ਨਾਲ ਉਹਨਾਂ ਦੇ ਲੋੜੀਂਦੇ ਲੈਬਾਰਟਰੀ ਟੈਸਟ ਕਰਨ ਸਬੰਧੀ ਜ਼ਿਲ੍ਹਾ ਹਸਪਤਾਲ, ਸਬ ਡਵੀਜਨ ਹਸਪਤਾਲਾਂ, ਪ੍ਰਾਇਮਰੀ ਸਿਹਤ ਕੇਂਦਰਾ ਅਤੇ ਕਮਿਉਨਿਟੀ ਸਿਹਤ ਕੇਂਦਰਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾਂਦੇ ਹਨ।
ਉਨ੍ਹਾਂ ਦੱਸਿਆ ਕਿ ਇੰਨ੍ਹਾਂ ਕੈਂਪਾਂ ਵਿਚ ਗਰਭਵਤੀ ਔਰਤਾਂ ਦੇ ਚੈੱਕਅਪ ਦੇ ਨਾਲ ਨਾਲ ਬਲੱਡ ਪ੍ਰੈਸ਼ਰ, ਖੂਨ ਦੀ ਜਾਂਚ, ਐਚ.ਆਈ.ਵੀ  ਟੈਸਟ, ਸ਼ੂਗਰ ਰੋਗ ਤੇ ਹੋਰ ਲੱਛਣਾਂ ਦੀ ਜਾਂਚ ਕੀਤੀ ਜਾਂਦੀ ਹੈ ਅਤੇ ਉਨ੍ਹਾਂ ਨੂੰ ਸਰੀਰ ਵਿੱਚ ਖੂਨ ਦੀ ਕਮੀ ਪੂਰੀ ਕਰਨ ਦੇ ਲਈ ਹਰੀਆਂ ਪੱਤੇਦਾਰ ਸਬਜ਼ੀਆਂ, ਫਲ-ਫਰੂਟ ਖਾਣ, ਆਇਓਡੀਨ ਯੁੱਕਤ ਨਮਕ ਦੀ ਵਰਤੋਂ ਕਰਨ, ਦੁੱਧ, ਦਹੀ, ਪਨੀਰ, ਅੰਡੇ ਦੀ ਵਰਤੋਂ ਕਰਨ ਲਈ ਦੱਸਿਆ ਜਾਂਦਾ ਹੈ ਤਾਂ ਜੋਂ ਜਣੇਪੇ ਸਮੇਂ ਜੱਚਾ-ਬੱਚਾ ਦੋਨੋ ਤੰਦਰੁਸਤ ਰਹਿ ਸਕਣ।
ਉਨ੍ਹਾਂ ਕਿਹਾ ਕਿ ਅਜਿਹੇ ਕੈਂਪਾਂ ਦਾ ਮਕਸਦ ਗਰਭਵਤੀ ਔਰਤ ਦੀ ਡਾਕਟਰੀ ਜਾਂਚ ਕਰਕੇ ਖਤਰੇ ਵਾਲੇ ਜਣੇਪਿਆਂ ਜਿਵੇਂ ਬੱਲਡ ਪ੍ਰੈਸ਼ਰ ਦਾ ਵਧਣਾ, ਖੂਨ ਦਾ ਘਟਣਾ, ਸ਼ੂਗਰ ਰੋਗ ਆਦਿ ਦੀ ਸ਼ਨਾਖ਼ਤ ਕਰਕੇ ਉਨ੍ਹਾਂ ਦਾ ਸਮੇਂ ਸਿਰ ਇਲਾਜ ਕਰਨਾ ਹੈ ਤਾਂ ਜੋ ਗਰਭ ਅਵਸਥਾ ਦੌਰਾਂਨ ਹੋਣ ਵਾਲੀਆਂ ਮਾਵਾਂ ਦੀ ਮੌਤ ਦਰ ਨੂੰ ਘਟਾਇਆ ਜਾ ਸਕੇ ਅਤੇ ਜੱਚਾ-ਬੱਚਾ ਦੋਨੋ ਤੰਦਰੁਸਤ ਹੋਣ। ਇੰਨ੍ਹਾਂ ਕੈਂਪ ਵਿੱਚ ਔਰਤ ਰੋਗਾਂ ਦੇ ਮਾਹਰ ਡਾਕਟਰਾਂ ਵੱਲੋਂ ਗਰਭਵਤੀ ਮਾਵਾਂ ਸਲਾਹ ਲੈ ਸਕਦੀਆਂ ਹਨ।
          ਇਸ ਮੌਕੇ ਸਿਹਤ ਵਿਭਾਗ ਦੇ ਪੈਰਾ ਮੈਡੀਕਲ ਸਟਾਫ ਤੋਂ ਸੁਸ਼ਮਾ ਲਤਾ, ਰਜਨੀ ਜੋਸ਼ੀ ਅਤੇ ਸੁਖਪਾਲ ਕੌਰ ਤੋਂ ਇਲਾਵਾ ਸਿਹਤ ਵਿਭਾਗ ਦੇ ਹੋਰ ਅਧਿਕਾਰੀ ਅਤੇ ਕਰਮਚਾਰੀ ਮੌਜੂਦ ਸਨ।

NO COMMENTS