*ਹਰ ਵਿਅਕਤੀ ਨੂੰ ਕਰੋਨਾ ਵਾਇਰਸ ਦੀ ਰੋਕਥਾਮ ਲਈ ਵੈਕਸੀਨ ਜ਼ਰੂਰ ਲਗਵਾਉਣੀ ਚਾਹੀਦੀ ਹੈ-ਡਾ. ਜਨਕ ਸਿੰਗਲਾ*

0
33

ਮਾਨਸਾ 1 ਸਤੰਬਰ (ਸਾਰਾ ਯਹਾਂ/ਗੋਪਾਲ ਅਕਲੀਆ)-ਮਾਈ ਭਾਗੋ ਡਿਗਰੀ ਕਾਲਜ ਰੱਲਾ ਵਿਖੇ ਕੌਮੀ ਸੇਵਾ ਯੋਜਨਾ ਵਿਭਾਗ ਦੇ ਪ੍ਰੋਗਰਾਮ ਅਫ਼ਸਰ ਗੁਰਵਿੰਦਰ ਸਿੰਘ ਦੀ ਅਗਵਾਈ ਵਿਚ ਉਮੀਦ ਸੇਵਾ ਸੋਸਾਇਟੀ ਅਕਲੀਆ ਦੇ ਸਹਿਯੋਗ ਨਾਲ ‘ਕਰੋਨਾ ਵਾਇਰਸ ਦੇ ਲੱੱਛਣ, ਰੋਕਥਾਮ ਅਤੇ ਟੀਕਾਕਰਨ’ ਬਾਰੇ ਸੈਮੀਨਾਰ ਕਰਵਾਇਆ ਗਿਆ। ਸੈਮੀਨਾਰ ਦੌਰਾਨ ਡਾ. ਜਨਕ ਰਾਜ ਸਿੰਗਲਾ, ਮੈਂਬਰ ਪੰਜਾਬ ਮੈਡੀਕਲ ਕੌਂਸਲ, ਮੋਹਾਲੀ ਅਤੇ ਪ੍ਰਧਾਨ ਆਈ.ਐਮ.ਏ.ਮਾਨਸਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਤੇ ਉਨ੍ਹਾਂ ਵਿਦਿਆਰਥੀਆਂ ਨੂੰ ਕਰੋਨਾ ਵਾਇਰਸ ਦੇ ਪਿਛੋਕੜ ਸਬੰਧੀ ਜਾਣਕਾਰੀ ਦਿੱਤੀ ਅਤੇ ਕਰੋਨਾ ਵਾਇਰਸ ਦੇ ਹੁਣ ਤੱਕ ਦੇ ਪ੍ਰਭਾਵ ਨੂੰ ਵਿਸਥਾਰ ਮਈ ਰੂਪ ਵਿਚ ਦੱਸਿਆ। ਡਾ. ਸਿੰਗਲਾ ਨੇ ਕਰੋਨਾ ਵਾਇਰਸ ਦੇ ਲੱਛਣਾਂ ਦੀ ਜਾਣਕਾਰੀ ਦਿੰਦੇ ਹੋਏ ਮਾਸਕ, ਹੱਥਾਂ ਨੂੰ ਧੋਣ ਦੇ ਢੰਗ ਅਤੇ ਟੀਕਾਕਰਨ ਬਾਰੇ ਵਿਦਿਆਰਥੀਆਂ ਨੂੰ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਹਰ ਵਿਅਕਤੀ ਨੂੰ ਕਰੋਨਾ ਵਾਇਰਸ ਦੇ ਟੀਕਾਕਰਨ ਮੁਹਿੰਮ ਦਾ ਹਿੱਸਾ ਬਣ ਕੇ ਟੀਕਾ ਜ਼ਰੂਰ ਲਗਵਾਉਣਾ ਚਾਹੀਦਾ ਹੈ। ਡਾ. ਸਿੰਗਲਾ ਨੇ ਕਿਹਾ ਸਿਹਤ ਤੰਦਰੁਸਤੀ ਲਈ ਹਰ ਰੋਜ਼ ਸੈਰ ਕਰਨ ਦੇ ਨਾਲ-ਨਾਲ ਚੰਗੀ ਖ਼ੁਰਾਕ ਖਾਣੀ ਚਾਹੀਦੀ ਹੈ। ਇਸ ਸਮੇਂ ਮਾਈ ਭਾਗੋ ਸੀਨੀਅਰ ਸੈਕੰਡਰੀ ਸਕੂਲ ਰੱਲਾ ਪ੍ਰਿੰਸੀਪਲ ਮੈਡਮ ਸਵਿਤਾ ਰਾਣੀ ਤੇ ਵਾਇਸ ਪ੍ਰਿੰਸੀਪਲ ਡਾ. ਪਰਮਿੰਦਰ ਕੁਮਾਰੀ ਨੇ ਪਹੁੰਚੇ ਮਹਿਮਾਨਾਂ ਦਾ ਧੰਨਵਾਦ ਕਰਦਿਆ ਵਿਦਿਆਰਥੀਆਂ ਨੂੰ ਸਿਹਤਮੰਦ ਖੁਰਾਕ ਖਾਣ ਦੀ ਸਲਾਹ ਦਿੱਤੀ। ਇਸ ਮੌਕੇ ਸੰਸਥਾ ਦੇ ਚੇਅਰਮੈਨ ਡਾ. ਬਲਵਿੰਦਰ ਸਿੰਘ ਬਰਾੜ, ਮੈਨੇਜਿੰਗ ਡਾਇਰੈਕਟਰ ਕੁਲਦੀਪ ਸਿੰਘ ਖਿਆਲਾ, ਸਕੱਤਰ ਮਨਜੀਤ ਸਿੰਘ ਅਤੇ ਉਪ-ਚੇਅਰਮੈਨ ਪਰਮਜੀਤ ਸਿੰਘ ਬੁਰਜ ਹਰੀ ਨੇ ਕਰੋਨਾ ਵਾਇਰਸ ਦੀ ਰੋਕਥਾਮ ਲਈ ਸਾਵਧਾਨੀਆਂ ਰੱਖਣ ਲਈ ਵਿਦਿਆਰਥੀਆਂ ਨੂੰ ਪ੍ਰੇਰਿਤ ਕੀਤਾ। ਇਸ ਮੌਕੇ ਉਮੀਦ ਸੇਵਾ ਸੋਸਾਇਟੀ ਅਕਲੀਆ ਦੇ ਚੇਅਰਮੈਨ ਗੋਪਾਲ ਅਕਲੀਆ, ਪ੍ਰਧਾਨ ਗੁਰਦੀਪ ਸਿੰਘ ਤੇ ਸੁਰੇਸ਼ ਸਿੰਗਲਾ, ਬਲਜਿੰਦਰ ਕੌਰ, ਸੁਖਪਾਲ ਕੌਰ ਅਤੇ ਸਮੂਹ ਸਟਾਫ਼ ਹਾਜ਼ਰ ਸੀ।

LEAVE A REPLY

Please enter your comment!
Please enter your name here