ਬੁਢਲਾਡਾ 19 ਅਕਤੂਬਰ(ਸਾਰਾ ਯਹਾਂ/ਅਮਨ ਮਹਿਤਾ) —- ਹਲਕਾ ਬੁਢਲਾਡਾ ਦੀ ਇੰਚਾਰਜ ਬੀਬੀ ਰਣਜੀਤ ਕੌਰ ਭੱਟੀ ਦੀ ਅਗਵਾਈ ਵਿੱਚ ਹਲਕੇ ਦੇ ਪੰਚਾਂ-ਸਰਪੰਚਾਂ ਦਾ ਇੱਕ ਵਫਦ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਮਿਲਿਆ। ਉਨ੍ਹਾਂ ਨੇ ਮੰਗ ਕੀਤੀ ਕਿ ਇਸ ਇਲਾਕੇ ਦੇ ਪਿੰਡ ਵਿਕਾਸ ਪੱਖੋਂ ਪੱਛੜੇ ਹੋਏ ਹਨ, ਜਿਨ੍ਹਾਂ ਨੂੰ ਫੋਰੀ ਤੌਰ ਤੇ ਗ੍ਰਾਂਟ ਦੇਣ ਦੀ ਲੋੜ ਹੈ। ਰਣਜੀਤ ਕੌਰ ਭੱਟੀ ਨੇ ਵਫਦ ਨਾਲ ਮੰਗ ਕੀਤੀ ਕਿ ਇਸ ਇਲਾਕੇ ਦੇ ਪਿੰਡ ਵਿਕਾਸ ਭਾਲਦੇ ਹਨ। ਜਿਨ੍ਹਾਂ ਨੂੰ ਗ੍ਰਾਂਟ ਦੇ ਕੇ ਵਿਕਾਸ ਕਰਵਾਇਆ ਜਾਵੇ ਅਤੇ ਇਸ ਇਲਾਕੇ ਦੇ ਪਿੰਡਾਂ ਨੰ ਪੱਛੜਾ ਨਾ ਰੱਖਿਆ ਜਾਵੇ। ਬੀਬੀ ਭੱਟੀ ਨੇ ਦੱਸਿਆ ਕਿ ਵਿੱਤ ਮੰਤਰੀ ਨੇ ਭਰੋਸਾ ਦਿਵਾਇਆ ਹੈ ਕਿ ਇਹ ਮੰਗਾਂ ਤੇ ਜਲਦੀ ਹੀ ਵਿਚਾਰ ਕਰਕੇ ਅਮਲ ਕੀਤਾ ਜਾਵੇਗਾ ਅਤੇ ਪਿੰਡਾਂ ਨੂੰ ਲੋੜੀਂਦੀਆਂ ਗ੍ਰਾਂਟਾ ਦਿੱਤੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦੇ ਨਾਲ ਹੋਰ ਵੀ ਮੰਗਾਂ ਰੱਖੀਆਂ ਗਈਆਂ ਹਨ। ਜਿਨ੍ਹਾਂ ਦੀ ਪੂਰਤੀ ਲਈ ਵਿੱਤ ਮੰਤਰੀ ਵੱਲੋਂ ਭਰੋਸਾ ਦਿਵਾਇਆ ਗਿਆ ਹੈ। ਬੀਬੀ ਭੱਟੀ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਵਿੱਚ ਇਸ ਇਲਾਕੇ ਦੇ ਪਿੰਡਾਂ ਨੂੰ ਪੱਛੜਾ ਨਹੀਂ ਰਹਿਣ ਦਿੱਤਾ ਜਾਵੇਗਾ। ਸਰਕਾਰ ਪਹਿਲ ਦੇ ਅਧਾਰ ਤੇ ਪਿੰਡਾਂ ਨੂੰ ਗ੍ਰਾਂਟ ਦੇ ਕੇ ਵਿਕਾਸ ਕਰਵਾਵੇਗੀ ਅਤੇ ਪੰਚਾਂ-ਸਰਪੰਚਾਂ ਦੀਆਂ ਮੁਸ਼ਕਿਲਾਂ ਵੀ ਦੂਰ ਕੀਤੀਆਂ ਜਾਣਗੀਆਂ। ਇਸ ਮੌਕੇ ਪ੍ਰਵੇਸ਼ ਕੁਮਾਰ ਹੈਪੀ ਮਲਹੋਤਰਾ, ਪੰਚਾਇਤ ਯੂਨੀਅਨ ਜਿਲ੍ਹਾ ਮਾਨਸਾ ਦੇ ਪ੍ਰਧਾਨ ਸਰਪੰਚ ਚਰਨਜੀਤ ਸਿੰਘ ਗੋਰਖਨਾਥ, ਬਲਾਕ ਬੁਢਲਾਡਾ ਦੇ ਪ੍ਰਧਾਨ ਜਸਵੀਰ ਸਿੰਘ ਚੱਕ ਅਲੀਸ਼ੇਰ, ਸਰਪੰਚ ਸਤਗੁਰ ਸਿੰਘ ਜਲਵੇੜਾ, ਸਰਪੰਚ ਰਾਜਵੀਰ ਸਿੰਘ ਕੁਲਰੀਆਂ, ਰਣਵੀਰ ਸਿੰਘ ਗੋਬਿੰਦਪੁਰਾ, ਸਰਪੰਚ ਦਰਸ਼ਨ ਸਿੰਘ ਧਰਮਪੁਰਾ, ਪਲਵਿੰਦਰ ਸਿੰਘ ਹਾਕਮਵਾਲਾ, ਦਵਿੰਦਰ ਸਿੰਘ ਹਾਕਮਵਾਲਾ, ਗੋਲਡੀ ਬੁਢਲਾਡਾ, ਹਰਜੋਤ ਸਿੰਘ ਫੱਲੂਵਾਲਾ ਡੋਗਰਾ ਵੀ ਮੌਜੂਦ ਸਨ।