*ਹਲਕਾ ਮਾਨਸਾ ਦੀ ਨੁਹਾਰ ਬਦਲਣ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ-ਮਾਨਸ਼ਾਹੀਆਂ ਪਿੰਡਾਂ ’ਚ ਓਪਨ ਜਿੰਮ ਅਤੇ ਖੇਡਾਂ ਲਈ ਵੰਡੇ 12 ਲੱਖ ਰੁਪਏ ਦੇ ਚੈੱਕ ਵੰਡੇ*

0
46

ਮਾਨਸਾ, 03 ਦਸੰਬਰ  (ਸਾਰਾ ਯਹਾਂ/ਮੁੱਖ ਸੰਪਾਦਕ ): ਪੰਜਾਬ ਸਰਕਾਰ ਜਿੱਥੇ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਕਾਰਜਾਂ ਲਈ ਸ਼ਲਾਘਾਯੋਗ ਕੰਮ ਕਰ ਰਹੀ ਹੈ, ਉਥੇ ਹੀ ਨੌਜਵਾਨਾਂ ਦੀ ਖੇਡਾਂ ਵੱਲ ਦਿਲਚਸਪੀ ਵਧਾਉਣ ਲਈ ਯੋਗ ਉਪਰਾਲੇ ਕਰ ਰਹੀ ਹੈ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਅੱਜ ਹਲਕਾ ਵਿਧਾਇਕ ਮਾਨਸਾ ਸ੍ਰੀ ਨਾਜ਼ਰ ਸਿੰਘ ਮਾਨਸ਼ਾਹੀਆਂ ਨੇ ਵੱਖ-ਵੱਖ ਪਿੰਡਾਂ ’ਚ ਓਪਨ ਜਿੰਮ ਅਤੇ ਖੇਡਾਂ ਲਈ ਕਰੀਬ 12 ਲੱਖ ਰੁਪਏ ਦੀ ਗ੍ਰਾਂਟ ਦੇ ਚੈੱਕ ਵੰਡਣ ਸਮੇਂ ਕੀਤਾ। ਵਿਧਾਇਕ ਵੱਲੋਂ ਅੱਜ ਪਿੰਡ ਕੋਟੜਾ, ਗੁੜਥੜੀ, ਖੀਵਾ ਖੁਰਦ ਅਤੇ ਹੀਰੋ ਕਲਾਂ ਪਿੰਡਾਂ ਵਿੱਚ ਜਾ ਕੇ ਗ੍ਰਾਮ ਪੰਚਾਇਤਾਂ ਨੂੰ 3-3 ਲੱਖ ਰੁਪਏ ਦੇ ਚੈਕ ਸੌਂਪੇ ਗਏ। ਉਨ੍ਹਾਂ ਕਿਹਾ ਕਿ ਇਸ ਰਾਸ਼ੀ ਨਾਲ ਪਿੰਡਾਂ ਵਿੱਚ ਓਪਨ ਜਿੰਮ ਅਤੇ ਖੇਡਾਂ ਨਾਲ ਸਬੰਧਤ ਸਮਾਨ ਮੁਹੱਈਆ ਕਰਵਾਇਆ ਜਾਵੇ, ਤਾਂ ਜੋ ਨੌਜਵਾਨਾਂ ਦਾ ਰੁਝਾਨ ਖੇਡਾਂ ਵੱਲ ਵੱਧ ਸਕੇ ਅਤੇ ਉਹ ਨਸ਼ਿਆਂ ਤੋਂ ਦੂਰ ਰਹਿ ਸਕਣ। ਉਨ੍ਹਾਂ ਨੌਜਵਾਨਾਂ ਨੂੰ ਵੀ ਅਪੀਲ ਕੀਤੀ ਉਹ ਖੇਡਾਂ ਵੱਲ ਆਪਣੀ ਦਿਲਚਸਪੀ ਵਧਾਉਣ ਅਤੇ ਆਪਣੇ ਜ਼ਿਲ੍ਹੇ ਅਤੇ ਸੂਬੇ ਦਾ ਨਾਮ ਦੁਨੀਆ ਭਰ ਵਿੱਚ ਰੁਸ਼ਨਾਉਣ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ

ਸ੍ਰ. ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਸ਼ਹਿਰਾਂ ਅਤੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਨਿਸ਼ਾਨਾਂ ਸੂਬੇ ਅੰਦਰ ਸਰਵਪੱਖੀ ਵਿਕਾਸ ਕਰਨਾ ਹੈ। ਉਨ੍ਹਾਂ ਕਿਹਾ ਕਿ ਲੋੜਵੰਦਾਂ ਅਤੇ ਕਿਸੇ ਵੀ ਸਕੀਮ ਦੇ ਯੋਗ ਲਾਭਪਾਤਰੀਆਂ ਨੂੰ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਹਲਕਾ ਮਾਨਸਾ ਦੀ ਨੁਹਾਰ ਬਦਲਣ ਲਈ ਪੈਸੇ ਦੀ ਕੋਈ ਘਾਟ ਨਹੀਂ ਆਉਣ ਦਿੱਤੀ ਜਾਵੇਗੀ। ਇਸ ਮੌਕੇ ਬੀ.ਡੀ.ਪੀ.ਓ. ਪ੍ਰਭਦੀਪ ਸਿੰਘ, ਚੇਅਰਮੈਨ ਇਕਬਾਲ ਸਿੰਘ, ਅਵਤਾਰ ਸਿੰਘ ਖੀਵਾ ਕਲਾਂ, ਬਲਜੀਤ ਸ਼ਰਮਾ ਖੀਵਾ ਖੁਰਦ, ਕੁਲਦੀਪ ਸਿੰਘ ਬੱਪੀਆਣਾ, ਸਰਪੰਚ ਗੁਰਜੰਟ ਸਿੰਘ ਕੋਟੜਾ, ਭੋਲਾ ਸਿੰਘ ਸਮਾਓ ਅਤੇ ਕਮਲ ਸਿੰਘ ਸਮਾਓ ਤੋਂ ਇਲਾਵਾ ਹੋਰ ਵੀ ਮੌਜੂਦ ਸਨ।

NO COMMENTS