*ਹਲਕਾ ਮਾਨਸਾ ਵਿੱਚ ਐਸ.ਸੀ. ਅਤੇ ਬੀ.ਸੀ. ਸ਼੍ਰੇਣੀ ਦੇ ਕਰਜ਼ਦਾਰਾਂ ਦੇ ਡੇਢ ਕਰੋੜ ਰੁਪਏ ਤੋਂ ਵਧੇਰੇ ਕਰਜ਼ੇ ਮੁਆਫ਼ : ਮਾਨਸ਼ਾਹੀਆ*

0
70

ਮਾਨਸਾ, 22 ਦਸੰਬਰ (ਸਾਰਾ ਯਹਾਂ/ਬੀਰਬਲ ਧਾਲੀਵਾਲ ) :  ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮਾਨਸਾ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਕਫਿੰਕੋ) ਮਾਨਸਾ ਵੱਲੋਂ ਦਿੱਤੇ ਗਏ ਕਰਜ਼ਿਆਂ ਵਿੱਚ ਪੰਜਾਬ ਸਰਕਾਰ ਵੱਲੋਂ 50000/- ਰੁਪਏ ਤੱਕ ਦੀ ਮੁਆਫੀ ਦਿੱਤੀ ਗਈ ਹੈ। ਹਲਕਾ ਵਿਧਾਇਕ ਮਾਨਸਾ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਵੱਲੋਂ ਕਰਜ਼ਦਾਰਾਂ ਨੂੰ ਕਰਜਾ ਮੁਆਫੀ ਦੇ ਸਰਟੀਫਿਕੇਟਾਂ ਦੀ ਵੰਡ ਕੀਤੀ ਗਈ, ਜਿਸ ਵਿੱਚ ਹਲਕਾ ਮਾਨਸਾ ਵਿਚ ਪੰਜਾਬ ਅਨੁਸੂਚਿਤ ਜਾਤੀਆਂ ਭੌਂ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ ਮਾਨਸਾ ਦੇ ਕੁੱਲ 1 ਕਰੋੜ 27 ਲੱਖ ਰੁਪਏ ਅਤੇ ਪੰਜਾਬ ਪੱਛੜੀਆਂ ਸ਼੍ਰੇਣੀਆਂ ਭੌ ਵਿਕਾਸ ਅਤੇ ਵਿੱਤ ਕਾਰਪੋਰੇਸ਼ਨ (ਬੈਂਕਫਿੰਕੋ) ਮਾਨਸਾ ਦੇ 48 ਲੱਖ 86 ਹਜਾਰ ਰੁਪਏ ਮੁਆਫ ਹੋਏ ਹਨ। ਵਿਧਾਇਕ ਸ਼੍ਰੀ ਨਾਜਰ ਸਿੰਘ ਮਾਨਸ਼ਾਹੀਆ ਨੇ ਕਿਹਾ ਕਿ ਪੰਜਾਬ ਸਰਕਾਰ ਹਰੇਕ ਵਰਗ ਦੇ ਲੋੜਵੰਦ ਲੋਕਾਂ ਦੀਆਂ ਸਮੱਸਿਆਵਾਂ ਦੇ ਹੱਲ ਲਈ ਵਚਨਬੱਧ ਹੈ ਅਤੇ ਇਸੇ ਲੜੀ ਤਹਿਤ ਅਨੁਸੂਚਿਤ ਜਾਤੀ ਅਤੇ ਪੱਛੜੀਆਂ ਸ਼ੇ੍ਰਣੀਆਂ ਦੇ ਵਿਅਕਤੀਆਂ ਨੂੰ ਕਰਜ਼ਿਆਂ ਵਿੱਚ 50 ਹਜ਼ਾਰ ਰੁਪਏ ਤੱਕ ਦੀ ਮੁਆਫ਼ੀ ਦਿੱਤੀ ਗਈ ਹੈ।   ਇਸ ਮੋਕੇ ਜ਼ਿਲ੍ਹਾ ਮੈਨੇਜਰ ਸ਼੍ਰੀ ਕਮਲਪ੍ਰੀਤ ਸਿੰਘ, ਸਹਾਇਕ ਜ਼ਿਲ੍ਹਾ ਮੈਨੇਜਰ ਸ੍ਰੀ ਬਲਜਿੰਦਰ ਸਿੰਘ, ਫੀਲਡ ਅਫ਼ਸਰ ਸ਼੍ਰੀ ਕਰਮਜੀਤ ਸਿੰਘ ਅਤੇ ਸ਼੍ਰੀ ਅਮਰਿੰਦਰ ਸਿੰਘ ਮੌਜੂਦ ਸਨ।

NO COMMENTS