*ਹਲਕਾ ਵਿਧਾਇਕ ਅਤੇ ਕਾਰਜਕਾਰੀ ਪ੍ਰਧਾਨ ਬੁੱਧਰਾਮ ਦੇ ਖ਼ਿਲਾਫ਼ ਰੋਹ ਭਰਪੂਰ ਧਰਨਾ*

0
68

ਬੁਢਲਾਡਾ 23 ਸਤੰਬਰ  (ਸਾਰਾ ਯਹਾਂ/ਗੁਰਪ੍ਰੀਤ ਧਾਲੀਵਾਲ):

ਭਾਰਤੀ ਕਿਸਾਨ ਯੂਨੀਅਨ (ਏਕਤਾ) ਡਕੌਂਦਾ ਜਿਲਾ ਮਾਨਸਾ ਵੱਲੋਂ ਪਿੰਡ ਕੁਲਰੀਆਂ ਦੇ ਚੱਲ ਰਹੇ ਜ਼ਮੀਨੀ ਮਾਮਲੇ ਨੂੰ ਲੈ ਕੇ ਹਲਕਾ ਵਿਧਾਇਕ ਅਤੇ ਆਮ ਆਦਮੀ ਪਾਰਟੀ ਦੇ ਕਾਰਜਕਾਰੀ ਪ੍ਰਧਾਨ ਪ੍ਰਿੰਸੀਪਲ ਬੁੱਧਰਾਮ ਦੇ ਦਫ਼ਤਰ ਸਾਹਮਣੇ ਰੋਹ ਭਰਪੂਰ ਧਰਨਾ ਦਿੱਤਾ ਗਿਆ । ਕਿਸਾਨ ਮੰਗ ਕਰ ਰਹੇ ਸਨ ਕਿ ਪਿੰਡ ਕੁਲਰੀਆਂ ਦੀ 71 ਏਕੜ ਜ਼ਮੀਨ ਤੋ ਜੋ ਕਿ ਉੱਥੋਂ ਦੇ ਕਿਸਾਨ ਪੀੜੀ ਦਰ ਪੀੜੀ ਕਾਸ਼ਤ ਕਰਦੇ ਆ ਰਹੇ ਹਨ, ਨੂੰ ਪ੍ਰਸ਼ਾਸਨ ਵੱਲੋਂ ਬੇਦਖ਼ਲ ਕਰਨਾ ਬੰਦ ਕੀਤਾ ਜਾਵੇ । ਵਰਨਣਯੋਗ ਹੈ ਕਿ ਪਿੰਡ ਕੁਲਰੀਆਂ ਦੀ 71 ਏਕੜ ਜ਼ਮੀਨ ਜੋ ਕਿ ਜੁਮਲਾ ਮਸਤਰਕਾ ਮਾਲਕਾਨ ਖਾਤੇ ਦੀ ਜ਼ਮੀਨ ਹੈ ਅਤੇ ਮੁਰੱਬਾਬੰਦੀ ਵਿਭਾਗ ਵੱਲੋਂ ਕਿਸਾਨਾਂ ਨੂੰ ਅਲਾਟ ਕੀਤੀ ਹੋਈ ਹੈ ਅਤੇ ਮਾਲ ਰਿਕਾਰਡ ਵਿੱਚ ਵੀ ਕਿਸਾਨਾਂ ਦੇ ਨਾਮ ਉੱਤੇ ਹੀ ਕਬਜ਼ਾ ਕਾਸ਼ਤ ਦਰਜ ਹੈ ਪ੍ਰੰਤੂ ਜਿਲ੍ਹਾ ਪ੍ਰਸ਼ਾਸਨ, ਪੰਚਾਇਤੀ ਵਿਭਾਗ ਅਤੇ ਸਰਕਾਰ ਜਬਰੀ ਕਿਸਾਨਾਂ ਨੂੰ ਜ਼ਮੀਨ ਤੋਂ ਬਾਹਰ ਕਰਨਾ ਚਾਹੁੰਦੇ ਹਨ । ਪਿਛਲੇ ਦਿਨੀਂ ਕਿਸਾਨਾਂ ਵੱਲੋਂ ਆਪਣੀ ਜ਼ਮੀਨ ‘ਤੇ ਵਾਹ ਵਹਾਈ ਕਰਨ ਤੋਂ ਬਾਅਦ ਸੰਬੰਧਤ ਕਿਸਾਨਾਂ ਅਤੇ ਆਗੂਆਂ ਖ਼ਿਲਾਫ਼ ਝੂਠੇ ਪਰਚੇ ਦਰਜ ਕੀਤੇ ਗਏ ਹਨ ਅਤੇ ਕਿਸਾਨਾਂ ਦੇ ਟ੍ਰੈਕਟਰ ਅਤੇ ਮਸ਼ੀਨਰੀ ਵੀ ਜ਼ਬਤ ਕੀਤੀ ਗਈ ਹੈ, ਜੋ ਕਿ ਕਿਸਾਨਾਂ ਨਾਲ ਸਰਾਸਰ ਧੱਕਾ ਹੈ । ਆਗੂਆਂ ਨੇ ਐਲਾਨ ਕੀਤਾ ਕਿ ਅਜਿਹਾ ਧੱਕਾ ਬਰਦਾਸ਼ਤ ਨਹੀ ਕੀਤਾ ਜਾਵੇਗਾ ਅਤੇ ਜ਼ਮੀਨ ਦੀ ਹਰ ਹਾਲਤ ਰਾਖੀ ਕੀਤੀ ਜਾਵੇਗੀ । ਆਗੂਆਂ ਨੇ ਮੰਗ ਕੀਤੀ ਕਿ ਕਿਸਾਨਾਂ ‘ਤੇ ਪਾਏ ਝੂਠੇ ਕੇਸ ਰੱਦ ਕੀਤੇ ਜਾਣ, ਜ਼ਮੀਨ ਦੀ ਕੀਤੀ ਜਾਲੀ ਬੋਲੀ ਰੱਦ ਕੀਤੀ ਜਾਵੇ ਅਤੇ ਕਿਸਾਨਾਂ ਦੀ ਕਬਜ਼ਾ ਕਾਸ਼ਤ ਬਹਾਲ ਰੱਖੀ ਜਾਵੇ, ਮੋਟਰਾਂ ਦੀਆਂ ਤਾਰਾਂ ਚੋਰੀ ਕਰਨ ਅਤੇ ਮਜ਼ਦੂਰਾਂ ਦੀ ਕੁੱਟਮਾਰ ਅਤੇ ਕਿਸਾਨਾਂ ‘ਤੇ ਹਮਲਾ ਕਰਨ ਵਾਲੇ ਦੋਸ਼ੀਆਂ ਨੂੰ ਗ੍ਰਿਫ਼ਤਾਰ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇ । ਇਸ ਮੌਕੇ ਕੁਲਵੰਤ ਸਿੰਘ ਕਿਸ਼ਨਗੜ੍ਹ, ਲਖਵੀਰ ਸਿੰਘ ਅਕਲੀਆ, ਬਲਵਿੰਦਰ ਸ਼ਰਮਾਂ, ਬਲਕਾਰ ਸਿੰਘ ਚਹਿਲਾਂਵਾਲੀ, ਗੁਰਜੰਟ ਸਿੰਘ ਮਘਾਣੀਆਂ, ਦੇਵੀ ਰਾਮ ਰੰਘੜਿਆਲ, ਜਗਦੇਵ ਸਿੰਘ ਕੋਟਲੀ, ਸੱਤਪਾਲ ਸਿੰਘ ਵਰ੍ਹੇ, ਜਗਜੀਵਨ ਸਿੰਘ ਹਸਨਪੁਰ, ਗੁਰਚਰਨ ਸਿੰਘ ਅਲੀਸ਼ੇਰ, ਬਲਜੀਤ ਸਿੰਘ ਭੈਣੀ ਬਾਘਾ, ਕਾਲਾ ਸਿੰਘ ਅਕਲੀਆ, ਮਨਜੀਤ ਕੌਰ, ਮੱਖਣ ਸਿੰਘ ਉੱਡਤ, ਹਰਬੰਸ ਸਿੰਘ ਟਾਂਡੀਆਂ, ਸੁਰਜੀਤ ਸਿੰਘ ਨੰਗਲ, ਵਰਿਆਮ ਸਿੰਘ, ਸਿਕੰਦਰ ਸਿੰਘ, ਪ੍ਰਗਟ ਸਿੰਘ ਖਿਆਲਾ ਕਲਾਂ ਆਦਿ ਨੇ ਸੰਬੋਧਨ ਕੀਤਾ ।

LEAVE A REPLY

Please enter your comment!
Please enter your name here