*ਹਲਕਾ ਵਿਧਾਇਕ ਬੁੱਧ ਰਾਮ ਨੇ 90 ਲੱਖ ਦੀ ਲਾਗਤ ਨਾਲ ਪਿੰਡ ਫੁੱਲੂ ਵਾਲਾ ਡੋਡ ਵਿੱਚ ਜ਼ਮੀਨਦੋਜ ਪਾਈਪਾਂ ਪਾਉਣ ਦੇ ਕੰਮ ਦੀ ਸੁਰੂਆਤ ਕਰਵਾਈ*

0
31

ਮਾਨਸਾ, 01 ਜੂਨ (ਸਾਰਾ ਯਹਾਂ/  ਮੁੱਖ ਸੰਪਾਦਕ) : ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਸਰਕਾਰ ਵੱਲੋਂ ਖੇਤੀਬਾੜੀ ਕਿੱਤੇ ਨੂੰ ਪ੍ਰਫੁੱਲਤ ਕਰਨ ਹਿੱਤ ਲੋੜੀਂਦਾ ਨਹਿਰੀ ਪਾਣੀ ਹਰੇਕ ਖੇਤ ਵਿੱਚ ਪਹੁੰਚਦਾ ਕਰਨ ਲਈ ਜ਼ਮੀਨਦੋਜ਼ ਪਾਈਪਾਂ ਲਈ ਫੰਡ ਮੁਹੱਈਆ ਕਰਵਾਏ ਗਏ ਹਨ। ਇਹਨਾਂ ਗੱਲਾਂ ਦਾ ਪ੍ਰਗਟਾਵਾ ਹਲਕਾ ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਪਿੰਡ ਫੁੱਲੂ ਵਾਲਾ ਡੋਡ ਵਿੱਚ ਪਾਈਪਾਂ ਪਾਉਣ ਦੀ ਸ਼ੁਰੂਆਤ ਕਰਵਾਉਣ ਮੌਕੇ ਕੀਤਾ।
ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬਢਲਾਡਾ ਦੇ ਪਿੰਡਾਂ ਵਿੱਚ ਸਿੰਚਾਈ ਲਈ ਨਹਿਰੀ ਪਾਣੀ ਪਹਿਲਾਂ ਖਾਲਾਂ ਰਾਹੀਂ ਸਪਲਾਈ ਹੁੰਦਾ ਸੀ , ਖਾਲਾਂ ਦੇ ਟੁੱਟਣ ਕਰਕੇ ਇਹ ਪਾਣੀ ਵਿਅਰਥ ਜਾ ਰਿਹਾ ਸੀ। ਇਸ ਪਾਣੀ ਨੂੰ ਵਰਤੋਂਯੋਗ ਬਣਾਉਣ ਲਈ ਜ਼ਮੀਨਦੋਜ਼ ਪਾਈਪਾਂ ਪਾ ਕੇ ਹਰੇਕ ਖੇਤ ਵਿੱਚ ਭੇਜਣ ਲਈ ਇਹ ਸਕੀਮ ਸ਼ੁਰੂ ਕੀਤੀ ਹੈ। ਮੋਘਾ ਨੰਬਰ 22618-ਟੀ.ਐਲ. ਅਤੇ 22618-ਟੀ.ਆਰ. ਜਿਸ ਦੀ ਲੰਬਾਈ 6 ਕਿਲੋਮੀਟਰ ਹੈ ਅਤੇ ਇਸ ਨੂੰ ਮੁਕੰਮਲ ਕਰਨ 90 ਲੱਖ ਰੁਪਏ ਮਨਜ਼ੂਰ ਹੋਏ ਹਨ।
        ਉਨ੍ਹਾਂ ਦੱਸਿਆ ਕਿ ਵਿਧਾਨ ਸਭਾ ਹਲਕਾ ਬੁਢਲਾਡਾ ਦੇ ਵੱਖ-ਵੱਖ ਪਿੰਡਾਂ ਵਿੱਚ ਇਸ ਤਰ੍ਹਾਂ ਪਾਈਪਾਂ ਪਾਉਣ ਲਈ 50 ਕਰੋੜ ਰਾਸ਼ੀ ਮੰਨਜ਼ੂਰ ਕਰਵਾਈ ਗਈ ਹੈ ਅਤੇ ਹੋਰ ਪਿੰਡਾਂ ਵਿੱਚ ਕੰਮ ਸ਼ੁਰੂ ਕਰਵਾਏ ਗਏ ਹਨ।
    ਪਿੰਡ ਨਿਵਾਸੀਆਂ ਵੱਲੋਂ ਪਿੰਡ ਇਕਾਈ ਦੇ ਪ੍ਰਧਾਨ ਜਗਸੀਰ ਸਿੰਘ ਸੇਖੋਂ ਨੇ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਦਾ ਇਸ ਸਕੀਮ ਲਈ ਫੰਡ ਮੁਹੱਈਆ ਕਰਵਾਉਣ ਲਈ ਧੰਨਵਾਦ ਕੀਤਾ ।
      ਪਿੰਡ ਦੇ ਸਾਬਕਾ ਸਰਪੰਚ ਨੇ ਵਿਸ਼ੇਸ਼ ਤੌਰ ’ਤੇ ਸ਼੍ਰੀ ਬੁੱਧ ਰਾਮ ਦੀ ਇਸ ਗੱਲੋਂ ਸ਼ਲਾਘਾ ਕੀਤੀ ਕਿ ਉਹ ਪਿੰਡਾਂ ਦੇ ਵਿਕਾਸ ਕਾਰਜਾਂ ਲਈ ਫੰਡ ਮੁਹੱਈਆ ਕਰਵਾ ਰਹੇ ਹਨ।
      ਇਸ ਮੌਕੇ ਪਿੰਡ ਨਿਵਾਸੀਆਂ ਤੋਂ ਬਿਨਾਂ ਸ਼੍ਰੀ ਸੋਹਣਾ ਸਿੰਘ ਕਲੀਪੁਰ ਚੇਅਰਮੈਨ ਸੈਂਟਰਲ ਕੋਆਪਰੇਟਿਵ ਬੈਂਕ ਮਾਨਸਾ, ਹਰਵਿੰਦਰ ਸਿੰਘ ਸੇਖੋਂ ਬੱਛੋਆਣਾ, ਰਮਨ ਗੁੜੱਦੀ ਹਾਜ਼ਰ ਸਨ।

NO COMMENTS