
ਬੁਢਲਾਡਾ23 ਸਤੰਬਰ (ਸਾਰਾ ਯਹਾ/ਅਮਨ ਮਹਿਤਾ)): ਖੇਤੀ ਆਰਡੀਨੈਸ਼ ਦੇ ਖਿਲਾਫ 25 ਸਤੰਬਰ ਦੇ ਬੰਦ ਦੇ ਸੱਦੇ ਨੂੰ ਕਾਮਯਾਬ ਬਣਾਉਣ ਲਈ ਹਲਕਾ ਵਿਧਾਇਕ ਆਮ ਆਦਮੀ ਪਾਰਟੀ ਵੱਲੋਂ ਪਿੰਡਾ ਵਿੱਚ ਨੁਕੜ ਮੀਟਿੰਗਾ ਕਰਕੇ ਲੋਕਾ ਨੂੰ ਬੰਦ ਸਫਲ ਬਣਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਕਾਨੂੰਨ ਕਿਸਾਨੀ ਨਾਲ ਜੁੜੇ ਹਰ ਵਰਗ ਨੂੰ ਪ੍ਰਭਾਵਿਤ ਕਰੇਗਾ। ਇਸ ਲਈ ਇਸ ਕਾਨੂੰਨ ਨੂੰ ਵਾਪਿਸ ਕਰਵਾਉਣ ਲਈ ਲੋਕ ਲਹਿਰ ਬਣਾਉਣ ਲਈ 25 ਦੇ ਬੰਦ ਦੇ ਸੱਦੇ ਨੂੰ ਸਫਲ ਬਣਾਓ। ਉਨ੍ਹਾ ਕਿਹਾ ਕਿ ਇਨ੍ਹਾਂ ਆਰਡੀਨੈਸਾਂ ਨਾਲ ਕਿਸਾਨਾਂ ਸਮੇਤ ਹਰ ਵਰਗ ਦੇ ਸਿਰ ਤੇ ਦੁੱਖਾਂ ਦਾ ਪਹਾੜ ਡਿੱਗ ਪਵੇਗਾ ਜਿਸ ਨੂੰ ਬਚਾਉਣ ਦੀ ਜ਼ਰੂਰਤ ਹੈ। ਇਸ ਮੋਕੇ ਗੁਰਜੀਤ ਸਿੰਘ, ਮਨਦੀਪ ਸਿੰਘ, ਦਰਸ਼ਨ ਸਿੰਘ, ਗਮਦੂਰ ਸਿੰਘ ਸਮੇਤ ਪਿੰਡ ਵਾਸੀ ਹਾਜ਼ਰ ਸਨ।
