ਹਸਪਤਾਲ ਵਿੱਚ ਦਾਖ਼ਲ ਕਰੋਨਾ ਬਿਮਾਰੀ ਨਾਲ ਸਬੰਧਿਤ ਮਰੀਜ਼ਾਂ ਦੇ ਖਾਣੇ ਦਾ ਪ੍ਰਬੰਧ ਕਰਨ ਦਾ ਬੀੜ੍ਹਾ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ

0
79

ਮਾਨਸਾ, 07 ਅਪ੍ਰੈਲ   (ਸਾਰਾ ਯਹਾ, ਬਲਜੀਤ ਸ਼ਰਮਾ) :ਹਸਪਤਾਲ ਵਿੱਚ ਦਾਖ਼ਲ ਕਰੋਨਾ ਬਿਮਾਰੀ ਨਾਲ ਸਬੰਧਿਤ ਮਰੀਜ਼ਾਂ ਦੇ ਖਾਣੇ ਦਾ ਪ੍ਰਬੰਧ ਕਰਨ ਦਾ ਬੀੜ੍ਹਾ ਗੁਰਦੁਆਰਾ ਸਿੰਘ ਸਭਾ ਮੇਨ ਬਾਜ਼ਾਰ ਨੇ ਚੁੱਕਿਆ ਹੈ। ਮੰਗਲਵਾਰ ਨੂੰ ਲੋਕਲ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਘਬੀਰ ਸਿੰਘ, ਮੈਂਬਰ ਬਲਵੀਰ ਸਿੰਘ ਔਲਖ ਅਤੇ ਸਮਾਜ ਸੇਵੀ ਤਰਸੇਮ ਸੇਮੀ ਵੱਲੋਂ ਸਿਵਲ ਹਸਪਤਾਲ ਦੇ ਐੱਸ.ਐੱਮ.ਓ ਡਾ ਅਸ਼ੋਕ ਕੁਮਾਰ ਨੂੰ ਮਰੀਜ਼ਾਂ ਦੇ ਲਈ ਰੋਜਾਨਾ ਵਰਤੋਂ ਚ ਆਉਣ ਵਾਲੀਆਂ ਵਸਤੂਆਂ ਦੀ ਕਿਟਾਂ ਭੇਂਟ ਕੀਤੀਆਂ। ਇਸ ਦੌਰਾਨ ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਵੱਲੋਂ ਮਰੀਜਾਂ ਨੂੰ ਜਾਰੀ ਕੀਤੀਆਂ ਹਦਾਇਤਾਂ ਨੂੰ ਧਿਆਨ ਚ ਰੱਖਦਿਆਂ ਹੀ ਗੁਰੂਘਰ ਵੱਲੋਂ ਇਹ ਲੰਗਰ ਤਿਆਰ ਕੀਤਾ ਜਾਇਆ ਕਰਗਾ। ਉਨ੍ਹਾਂ ਦੱਸਿਆ ਕਿ ਇਹ ਸੇਵਾ ਸਿੱਖ ਕੌਮ ਵਿੱਚ ਅਹਿਮ ਸਥਾਨ ਰੱਖਣ ਵਾਲੇ ਭਾਈ ਕਨ੍ਹੱਈਆ ਜੀ ਦੇ ਦਰਸਾਏ ਰਸਤੇ ਤੇ ਕੀਤੀ ਜਾਵੇਗੀ। ਇਸ ਮੌਕੇ ਤੇ ਅਕਾਲੀ ਆਗੂ ਹਰਦੀਪ ਸਿੰਘ, ਗੁਰਦੀਪ ਸਿੰਘ ਦੀਪ, ਵਪਾਰ ਮੰਡਲ ਦੇ ਆਗੂ ਤਰਸੇਮ ਚੰਦ ਮਿੱਢਾ, ਹੈਡ ਗ੍ਰੰਥੀ ਟੇਕ ਸਿੰਘ, ਗਿਆਨੀ ਮੇਹਰ ਸਿੰਘ, ਗੁਰਪ੍ਰੀਤ ਸਿੰਘ, ਬਲਜੀਤ ਸਿੰਘ ਸੇਠੀ, ਬਲਵਿੰਦਰ ਸਿੰਘ, ਮਨੋਜ ਕੁਮਾਰ, ਭੁਪਿੰਦਰ ਸਿੰਘ ਮੁਨਸ਼ੀ, ਗੁਰਪ੍ਰੀਤ ਸਿੰਘ ਸੋਮਾ, ਅਮ੍ਰਿੰਤਪਾਲ ਸਿੰਘ, ਮਨਜੀਤ ਸਿੰਘ, ਜਸਵੀਰ ਸਿੰਘ ਆਦਿ ਹਾਜਰ ਸਨ।

LEAVE A REPLY

Please enter your comment!
Please enter your name here