*ਹਾਈਕੋਰਟ ਤੋਂ ਸੁਖਪਾਲ ਖਹਿਰਾ ਨੂੰ ਰਹਾਤ, ਹਿਰਾਸਤ ਲਈ ਈਡੀ ਦੀ ਅਰਜ਼ੀ ਰੱਦ*

0
22

ਚੰਡੀਗੜ੍ਹ 15,ਦਸੰਬਰ (ਸਾਰਾ ਯਹਾਂ/ਬਿਊਰੋ ਨਿਊਜ਼): ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈਡੀ) ਦੀ ਉਸ ਪਟੀਸ਼ਨ ਨੂੰ ਖਾਰਜ ਕਰ ਦਿੱਤਾ, ਜਿਸ ਵਿੱਚ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਕਾਂਗਰਸੀ ਆਗੂ ਸੁਖਪਾਲ ਸਿੰਘ ਖਹਿਰਾ ਨੂੰ ਹਿਰਾਸਤ ਵਿੱਚ ਲੈਣ ਦੀ ਮੰਗ ਕੀਤੀ ਗਈ ਸੀ।

ਦੱਸ ਦਈਏ ਕਿ ਇਸ ਤੋਂ ਪਹਿਲਾਂ ਪਿਛਲੇ ਦੋ ਦਿਨਾਂ ਤੋਂ ਹਾਈ ਕੋਰਟ ਦੇ ਦੋ ਬੈਂਚਾਂ ਨੇ ਈਡੀ ਦੀ ਇਸ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਸੀ। ਈਡੀ ਨੇ ਆਪਣੀ ਪਟੀਸ਼ਨ ਵਿੱਚ ਹਾਈ ਕੋਰਟ ਨੂੰ ਦੱਸਿਆ ਸੀ ਕਿ ਮੁਹਾਲੀ ਅਦਾਲਤ ਨੇ ਸੁਖਪਾਲ ਸਿੰਘ ਖਹਿਰਾ ਦੀ ਹਿਰਾਸਤ ਵਿੱਚ ਵਾਧਾ ਕਰਨ ਦੀ ਮੰਗ ਨੂੰ ਰੱਦ ਕਰਦਿਆਂ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।

ਈਡੀ ਨੂੰ ਇਸ ਮਾਮਲੇ ਵਿੱਚ ਖਹਿਰਾ ਤੋਂ ਅਜੇ ਹੋਰ ਪੁੱਛਗਿੱਛ ਕਰਨ ਦੀ ਲੋੜ ਹੈ, ਜਦਕਿ ਮੁਹਾਲੀ ਅਦਾਲਤ ਨੇ ਉਨ੍ਹਾਂ ਦੀ ਮੰਗ ਨੂੰ ਰੱਦ ਕਰਦਿਆਂ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦਾ ਗਲਤ ਫੈਸਲਾ ਲਿਆ ਹੈ। ਇਸ ਲਈ ਈਡੀ ਨੇ ਖਹਿਰਾ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੇ ਹੁਕਮ ਨੂੰ ਰੱਦ ਕਰਨ ਦੀ ਮੰਗ ਕੀਤੀ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਈਡੀ ਦੀ ਮੰਗ ਨੂੰ ਰੱਦ ਕਰ ਦਿੱਤਾ ਹੈ।

ਪਟੀਸ਼ਨ ਵਿਚ ਕਿਹਾ ਗਿਆ ਹੈ ਕਿ ਖਹਿਰਾ ਤੋਂ 2016 ਵਿਚ ਆਮ ਆਦਮੀ ਪਾਰਟੀ (ਆਪ) ਲਈ ਅਮਰੀਕਾ ਤੋਂ ਮਿਲੇ ਫੰਡਾਂ ਦੇ ਸਰੋਤ ਬਾਰੇ ਵੀ ਪੁੱਛਗਿੱਛ ਕੀਤੀ ਜਾਣੀ ਹੈ। ਈਡੀ ਨੇ ਇਹ ਵੀ ਦਾਅਵਾ ਕੀਤਾ ਸੀ ਕਿ ਉਸ ਨੇ ਹਿਰਾਸਤ ਦੌਰਾਨ ਸਹਿਯੋਗ ਨਹੀਂ ਕੀਤਾ। ਖਹਿਰਾ ਨੇ 2017 ‘ਚ ਭੁਲੱਥ ਤੋਂ ‘ਆਪ’ ਦੀ ਟਿਕਟ ‘ਤੇ ਵਿਧਾਨ ਸਭਾ ਚੋਣ ਜਿੱਤੀ ਸੀ। ਬਾਅਦ ਵਿੱਚ ਉਸਨੇ ਬਗਾਵਤ ਕੀਤੀ ਅਤੇ 2019 ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਇੱਕ ਪਾਰਟੀ ਸ਼ੁਰੂ ਕੀਤੀ, ਇਸ ਸਾਲ ਜੂਨ ਵਿੱਚ ਵਿਧਾਇਕ ਵਜੋਂ ਅਸਤੀਫਾ ਦੇ ਦਿੱਤਾ ਅਤੇ ਕਾਂਗਰਸ ਵਿੱਚ ਸ਼ਾਮਲ ਹੋ ਗਿਆ।

NO COMMENTS