*ਹਾਈਕੋਰਟ ਨੇ ਮਜੀਠੀਆ ਨੂੰ ਫਿਰ ਦਿੱਤਾ ਝਟਕਾ, ਨਹੀਂ ਮਿਲੀ ਕੋਈ ਰਾਹਤ*

0
60

29,ਜੁਲਾਈ (ਸਾਰਾ ਯਹਾਂ/ਬਿਊਰੋ ਨਿਊਜ਼ ): ਡਰੱਗ ਮਾਮਲੇ (Drug matters) ’ਚ ਘਿਰੇ ਬਿਕਰਮ ਸਿੰਘ ਮਜੀਠੀਆ (Bikram Singh Majithia) ਦੀ ਜ਼ਮਾਨਤ ਮਾਮਲੇ ਨੂੰ ਲੈ ਕੇ ਮੁੜ ਤੋਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਦੱਸ ਦਈਏ ਕਿ ਹੁਣ ਤੱਕ ਹਾਈਕੋਰਟ ਦੇ ਦੋ ਜੱਜ ਵੱਖ-ਵੱਖ ਕਾਰਨਾਂ ਕਾਰਨ ਮਜੀਠੀਆ ਦੀ ਜ਼ਮਾਨਤ ਪਟੀਸ਼ਨ ਦੀ ਸੁਣਵਾਈ ਤੋਂ ਵੱਖ ਹੋ ਚੁੱਕੇ ਹਨ। ਚੀਫ ਜਸਟਿਸ ਨੇ ਹੁਣ ਇਹ ਮਾਮਲਾ ਨਵੀਂ ਬੈਂਚ ਨੂੰ ਭੇਜਿਆ ਗਿਆ ਹੈ।

ਅੱਜ ਹੋਈ ਮਾਮਲੇ ਦੀ ਸੁਣਵਾਈ: ਪੰਜਾਬ ਅਤੇ ਹਰਿਆਣਾ ਹਾਈਕੋਰਟ ਚ ਮਾਮਲੇ ਦੀ ਸੁਣਵਾਈ ਅੱਜ ਜਿਸ ਵਿੱਚ ਮਜੀਠੀਆ ਨੂੰ ਕੋਈ ਵੀ ਰਾਹਤ ਨਹੀਂ ਮਿਲੀ ਹੈ। ਜ਼ਿਕਰਯੋਗ ਹੈ ਕਿ ਪਹਿਲਾਂ ਹੋਈ ਸੁਣਵਾਈ ਵਿੱਚ ਪੰਜਾਬ ਦੇ ਐਡਵੋਕੇਟ ਜਨਰਲ ਨੇ ਅਪੀਲ ਕੀਤੀ ਕਿ ਪੰਜਾਬ ਵੱਲੋਂ ਸੀਨੀਅਰ ਵਕੀਲ ਬੀਵੀ ਗਿਰ ਅਗਲੀ ਤਰੀਕ ਨੂੰ ਪੇਸ਼ ਹੋਣਗੇ। ਦੱਸਿਆ ਜਾ ਰਿਹਾ ਹੈ ਕਿ ਦੋ ਵਾਰ ਜੱਜ ਇਸ ਮਾਮਲੇ ਚ ਸੁਣਵਾਈ ਕਰਨ ਤੋਂ ਪਿੱਛੇ ਹੋ ਗਏ ਸੀ। ਇਸ ਲਈ ਸੁਣਵਾਈ ਨੂੰ ਮੁਲਤਵੀ ਕੀਤੀ ਗਈ ਹੈ। ਦੂਜੇ ਪਾਸੇ ਬਿਕਰਮ ਮਜੀਠੀਆ” ਬਿਕਰਮ  ਮਜੀਠੀਆ ਦੇ ਵਕੀਲ ਵੱਲੋਂ ਵੀ ਕੋਰਟ ’ਚ ਇਹ ਅਪੀਲ ਕੀਤੀ ਸੀ ਜਿਸ ਤੋਂ ਬਾਅਦ ਕੋਰਟ ਨੇ ਪਟੀਸ਼ਨ ਦੀ ਸੁਣਵਾਈ ਨੂੰ ਮੁਲਤਵੀ ਕਰ ਦਿੱਤਾ।

NO COMMENTS