
ਮਾਨਸਾ, 25 ਜੂਨ (ਸਾਰਾ ਯਹਾ/ਬਲਜੀਤ ਸ਼ਰਮਾ) :ਚੇਅਰਮੈਨ ਹਾਊਸਫੈਡ ਪੰਜਾਬ ਸ੍ਰੀ ਸੁਖਵੰਤ ਸਿੰਘ ਬਰਾੜ ਅੱਜ ਵਿਸ਼ੇਸ਼ ਤੌਰ ਤੇ ਮਾਨਸਾ ਵਿਖੇ ਪੁੱਜੇ, ਜਿੱਥੇ ਉਨ੍ਹਾਂ ਵਕੀਲਾਂ ਨਾਲ ਕੀਤੀ ਇਕ ਮੀਟਿੰਗ ਦੌਰਾਨ ਸਰਕਾਰ ਦੀਆਂ ਗਤੀਵਿਧੀਆਂ ਬਾਰੇ ਵਿਚਾਰ ਵਟਾਂਦਰਾ ਕੀਤਾ।
ਇਸ ਮੋਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰੀ ਬਰਾੜ ਨੇ ਕਿਹਾ ਕਿ ਕੋਰੋਨਾ ਮਹਾਂਮਾਰੀ ਦੇ ਸੰਕਟ ਵਿਚ ਪੰਜਾਬ ਸਰਕਾਰ ਦੁਆਰਾ ਬੜੀ ਸੂਝਤਾ ਨਾਲ ਨਜਿੱਠਿਆ ਜਾ ਰਿਹਾ ਹੈ ਜਿਸ ਕਾਰਨ ਪੰਜਾਬ ਵਿਚ ਸਥਿੱਤੀ ਕਾਫੀ ਹੱਦ ਤੱਕ ਕੰਟਰੋਲ ਹੈ। ਉਨ੍ਹਾਂ ਹਾਜਰ ਸਮੂਹ ਵਕੀਲਾਂ ਨੂੰ ਭਰੋਸਾ ਦਿਵਾਉਂਦਿਆਂ ਕਿਹਾ ਕਿ ਸੂਬਾ ਸਰਕਾਰ ਹਰ ਵਰਗ ਪ੍ਰਤੀ ਵਫਾਦਾਰ ਤੇ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਵਕੀਲ ਜੋ ਕਿ ਕਾਨੂੰਨ ਅਤੇ ਆਮ ਲੋਕਾਂ ਵਿਚਕਾਰ ਬੜੇ ਚੰਗੇ ਸਲਾਹਕਾਰ ਹੁੰਦੇ ਨੇ, ਉਨ੍ਹਾਂ ਨੂੰ ਕੋਈ ਦਿੱਕਤ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰੇ ਵਕੀਲਾਂ ਨੂੰ ਚਾਹੀਦਾ ਹੈ ਕਿ ਆਪਣੀ ਸਿਆਣਪ ਤੇ ਸੂਝਤਾ ਨਾਲ ਹਰ ਪੀੜਤ ਵਿਅਕਤੀ ਨੂੰ ਇਨਸਾਫ ਦਿਵਾਉਣ ਵਿਚ ਅਹਿਮ ਭੂਮਿਕਾ ਅਦਾ ਕਰਨ।
ਇਸ ਮੌਕੇ ਐਡਵੋਕੇਟ ਕੇਸਰ ਸਿੰਘ ਧਲੇਵਾ,ਬੀਰਇੰਦਰ ਸਿੰਘ ਧਾਲੀਵਾਲ, ਐਡਵੋਕੇਟ ਲਖਵਿੰਦਰ ਸਿੰਘ ਲਖਨਪਾਲ, ਐਡਵੋਕੇਟ ਮੁਕੇਸ ਗੋਇਲ,ਐਡਵੋਕੇਟ ਸਤਿੰਦਰਪਾਲ ਸਿੰਘ ਮਿੱਤਲ,ਐਡਵੋਕੇਟ ਬਲਵਿੰਦਰ ਸਿੰਘ ਸੋਢੀ,ਕਮਲ ਚੁਨੀਆ,ਹਰਵਿੰਦਰ ਸਿੰਘ ਵਹਿਮੀ ਆਦਿ ਹਾਜਰ ਸਨ।
