*ਹਾਕੀ ਅੰਡਰ-14 ਵਿਚ ਸਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮ ਦੀ ਝੰਡੀ*

0
9

ਮਾਨਸਾ, 15 ਸਤੰਬਰ (ਸਾਰਾ ਯਹਾਂ/ ਮੁੱਖ ਸੰਪਾਦਕ ):ਖੇਡਾਂ ਵਤਨ ਪੰਜਾਬ ਦੀਆਂ ਤਹਿਤ ਖੇਡ ਵਿਭਾਗ ਵੱਲੋਂ ਕਰਵਾਏ ਜਾ ਰਹੇ ਜ਼ਿਲ੍ਹਾ ਪੱਧਰੀ ਖੇਡ ਮੁਕਾਬਲਿਆਂ ਦੌਰਾਨ ਹਾਕੀ ਦੇ ਮੁਕਾਬਲੇ ਵਿਚ ਭਾਗ ਲੈਣ ਵਾਲੇ ਵੱਖ ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਚੰਗਾ ਪ੍ਰਦਰਸ਼ਨ ਕਰਦੇ ਹੋਏ ਸਮਾਂ ਬੰਨ੍ਹੀ ਰੱਖਿਆ। ਇਨ੍ਹਾਂ ਗੱਲਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਉਪਕਾਰ ਸਿੰਘ ਨੇ ਕੀਤਾ।
ਹਾਕੀ ਮੁਕਾਬਲਿਆਂ ਦੇ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਕਾਰਜਕਾਰੀ ਜ਼ਿਲ੍ਹਾ ਖੇਡ ਅਫ਼ਸਰ ਸ੍ਰੀ ਗੁਰਮੀਤ ਸਿੰਘ ਨੇ ਦੱਸਿਆ ਕਿ ਹਾਕੀ ਖੇਡ ਮੁਕਾਬਲੇ ਅੰਡਰ-14 ਲੜਕਿਆਂ ਵਿਚ ਸਹਿਬਜ਼ਾਦਾ ਜੁਝਾਰ ਸਿੰਘ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਕੋਟਧਰਮੂ ਨੇ ਪਹਿਲਾ ਅਤੇ ਮਹਾਰਾਜ ਰਣਜੀਤ ਸਿੰਘ ਹਾਕੀ ਕਲੱਬ ਬੁਢਲਾਡਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। ਅੰਡਰ-17 ਲੜਕਿਆਂ ਵਿਚ ਮਹਾਰਾਜਾ ਰਣਜੀਤ ਸਿੰਘ ਹਾਕੀ ਕਲੱਬ ਬੁਢਲਾਡਾ ਨੇ ਪਹਿਲਾ ਅਤੇ ਭਾਈ ਬਹਿਲੋੋ ਹਾਕੀ ਕਲੱਬ ਫਫੜੇ ਭਾਈਕੇ ਨੇ ਦੂਜਾ ਸਥਾਨ ਪ੍ਰਾਪਤ ਕੀਤਾ।  
ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਅੰਡਰ-21 ਲੜਕਿਆਂ ਵਿਚ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਫਫੜੇ ਭਾਈਕੇ ਨੇ ਪਹਿਲਾ ਅਤੇ ਮਹਾਰਾਜਾ ਰਣਜੀਤ ਸਿੰਘ ਕਲੱਬ ਬੁਢਲਾਡਾ ਨੇ ਦੂਜਾ ਸਥਾਨ ਪ੍ਰਾਪਤ ਕੀਤਾ। 21-40 ਲੜਕਿਆਂ ਵਿਚ ਹਾਕੀ ਕਲੱਬ ਫਫੜੇ ਭਾਈਕੇ ਨੇ ਪਹਿਲਾ ਅਤੇ ਬੋਹਾ ਹਾਕੀ ਕਲੱਬ ਨੇ ਦੂਜਾ ਸਥਾਨ ਪ੍ਰਾਪਤ ਕੀਤਾ।

NO COMMENTS